Sri Guru Granth Sahib › Raag Ramkali

Ang 911

Ang 910–911Raag Ramkali · ਰਾਮਕਲੀ › RAAMKALEE, THIRD MEHL, ASHTAPADEES

RAAMKALEE, THIRD MEHL

Guru Amar Das · ashtpadi · part 1 of 2

ਰਾਮਕਲੀ ਮਹਲਾ ੩ ॥ ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥੧॥ ਸੰਤਹੁ ਗੁਰਮੁਖਿ ਨਾਮਿ ਨਿਸਤਾਰੀ ॥ ਸਚਾ ਨਾਮੁ ਵਸਿਆ ਘਟ ਅੰਤਰਿ ਕਰਤੈ ਆਪਿ ਸਵਾਰੀ ॥੧॥ ਰਹਾਉ ॥ ਪਾਰਸ ਪਰਸੇ ਫਿਰਿ ਪਾਰਸੁ ਹੋਏ ਹਰਿ ਜੀਉ ਅਪਣੀ ਕਿਰਪਾ ਧਾਰੀ ॥੨॥ ਇਕਿ ਭੇਖ ਕਰਹਿ ਫਿਰਹਿ ਅਭਿਮਾਨੀ ਤਿਨ ਜੂਐ ਬਾਜੀ ਹਾਰੀ ॥੩॥ ਇਕਿ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਉਰਿ ਧਾਰੀ ॥੪॥ ਅਨਦਿਨੁ ਰਾਤੇ ਸਹਜੇ ਮਾਤੇ ਸਹਜੇ ਹਉਮੈ ਮਾਰੀ ॥੫॥ ਭੈ ਬਿਨੁ ਭਗਤਿ ਨ ਹੋਈ ਕਬ ਹੀ ਭੈ ਭਾਇ ਭਗਤਿ ਸਵਾਰੀ ॥੬॥ ਮਾਇਆ ਮੋਹੁ ਸਬਦਿ ਜਲਾਇਆ ਗਿਆਨਿ ਤਤਿ ਬੀਚਾਰੀ ॥੭॥ ਆਪੇ ਆਪਿ ਕਰਾਏ ਕਰਤਾ ਆਪੇ ਬਖਸਿ ਭੰਡਾਰੀ ॥੮॥ ਤਿਸ ਕਿਆ ਗੁਣਾ ਕਾ ਅੰਤੁ ਨ ਪਾਇਆ ਹਉ ਗਾਵਾ ਸਬਦਿ ਵੀਚਾਰੀ ॥੯॥ ਹਰਿ ਜੀਉ ਜਪੀ ਹਰਿ ਜੀਉ ਸਾਲਾਹੀ ਵਿਚਹੁ ਆਪੁ ਨਿਵਾਰੀ ॥੧੦॥ ਨਾਮੁ ਪਦਾਰਥੁ ਗੁਰ ਤੇ ਪਾਇਆ ਅਖੁਟ ਸਚੇ ਭੰਡਾਰੀ ॥੧੧॥ ਅਪਣਿਆ ਭਗਤਾ ਨੋ ਆਪੇ ਤੁਠਾ ਅਪਣੀ ਕਿਰਪਾ ਕਰਿ ਕਲ ਧਾਰੀ ॥੧੨॥ ਤਿਨ ਸਾਚੇ ਨਾਮ ਕੀ ਸਦਾ ਭੁਖ ਲਾਗੀ ਗਾਵਨਿ ਸਬਦਿ ਵੀਚਾਰੀ ॥੧੩॥ ਜੀਉ ਪਿੰਡੁ ਸਭੁ ਕਿਛੁ ਹੈ ਤਿਸ ਕਾ ਆਖਣੁ ਬਿਖਮੁ ਬੀਚਾਰੀ ॥੧੪॥

Ang 911Raag Ramkali · ਰਾਮਕਲੀ › RAAMKALEE, THIRD MEHL, ASHTAPADEES

RAAMKALEE, THIRD MEHL

Guru Amar Das · ashtpadi · part 2 of 2

ਸਬਦਿ ਲਗੇ ਸੇਈ ਜਨ ਨਿਸਤਰੇ ਭਉਜਲੁ ਪਾਰਿ ਉਤਾਰੀ ॥੧੫॥ ਬਿਨੁ ਹਰਿ ਸਾਚੇ ਕੋ ਪਾਰਿ ਨ ਪਾਵੈ ਬੂਝੈ ਕੋ ਵੀਚਾਰੀ ॥੧੬॥ ਜੋ ਧੁਰਿ ਲਿਖਿਆ ਸੋਈ ਪਾਇਆ ਮਿਲਿ ਹਰਿ ਸਬਦਿ ਸਵਾਰੀ ॥੧੭॥ ਕਾਇਆ ਕੰਚਨੁ ਸਬਦੇ ਰਾਤੀ ਸਾਚੈ ਨਾਇ ਪਿਆਰੀ ॥੧੮॥ ਕਾਇਆ ਅੰਮ੍ਰਿਤਿ ਰਹੀ ਭਰਪੂਰੇ ਪਾਈਐ ਸਬਦਿ ਵੀਚਾਰੀ ॥੧੯॥ ਜੋ ਪ੍ਰਭੁ ਖੋਜਹਿ ਸੇਈ ਪਾਵਹਿ ਹੋਰਿ ਫੂਟਿ ਮੂਏ ਅਹੰਕਾਰੀ ॥੨੦॥ ਬਾਦੀ ਬਿਨਸਹਿ ਸੇਵਕ ਸੇਵਹਿ ਗੁਰ ਕੈ ਹੇਤਿ ਪਿਆਰੀ ॥੨੧॥ ਸੋ ਜੋਗੀ ਤਤੁ ਗਿਆਨੁ ਬੀਚਾਰੇ ਹਉਮੈ ਤ੍ਰਿਸਨਾ ਮਾਰੀ ॥੨੨॥ ਸਤਿਗੁਰੁ ਦਾਤਾ ਤਿਨੈ ਪਛਾਤਾ ਜਿਸ ਨੋ ਕ੍ਰਿਪਾ ਤੁਮਾਰੀ ॥੨੩॥ ਸਤਿਗੁਰੁ ਨ ਸੇਵਹਿ ਮਾਇਆ ਲਾਗੇ ਡੂਬਿ ਮੂਏ ਅਹੰਕਾਰੀ ॥੨੪॥ ਜਿਚਰੁ ਅੰਦਰਿ ਸਾਸੁ ਤਿਚਰੁ ਸੇਵਾ ਕੀਚੈ ਜਾਇ ਮਿਲੀਐ ਰਾਮ ਮੁਰਾਰੀ ॥੨੫॥ ਅਨਦਿਨੁ ਜਾਗਤ ਰਹੈ ਦਿਨੁ ਰਾਤੀ ਅਪਨੇ ਪ੍ਰਿਅ ਪ੍ਰੀਤਿ ਪਿਆਰੀ ॥੨੬॥ ਤਨੁ ਮਨੁ ਵਾਰੀ ਵਾਰਿ ਘੁਮਾਈ ਅਪਨੇ ਗੁਰ ਵਿਟਹੁ ਬਲਿਹਾਰੀ ॥੨੭॥ ਮਾਇਆ ਮੋਹੁ ਬਿਨਸਿ ਜਾਇਗਾ ਉਬਰੇ ਸਬਦਿ ਵੀਚਾਰੀ ॥੨੮॥ ਆਪਿ ਜਗਾਏ ਸੇਈ ਜਾਗੇ ਗੁਰ ਕੈ ਸਬਦਿ ਵੀਚਾਰੀ ॥੨੯॥ ਨਾਨਕ ਸੇਈ ਮੂਏ ਜਿ ਨਾਮੁ ਨ ਚੇਤਹਿ ਭਗਤ ਜੀਵੇ ਵੀਚਾਰੀ ॥੩੦॥੪॥੧੩॥

Ang 911–912Raag Ramkali · ਰਾਮਕਲੀ › RAAMKALEE, THIRD MEHL, ASHTAPADEES

RAAMKALEE, THIRD MEHL

Guru Amar Das · ashtpadi

ਰਾਮਕਲੀ ਮਹਲਾ ੩ ॥ ਨਾਮੁ ਖਜਾਨਾ ਗੁਰ ਤੇ ਪਾਇਆ ਤ੍ਰਿਪਤਿ ਰਹੇ ਆਘਾਈ ॥੧॥ ਸੰਤਹੁ ਗੁਰਮੁਖਿ ਮੁਕਤਿ ਗਤਿ ਪਾਈ ॥ ਏਕੁ ਨਾਮੁ ਵਸਿਆ ਘਟ ਅੰਤਰਿ ਪੂਰੇ ਕੀ ਵਡਿਆਈ ॥੧॥ ਰਹਾਉ ॥ ਆਪੇ ਕਰਤਾ ਆਪੇ ਭੁਗਤਾ ਦੇਦਾ ਰਿਜਕੁ ਸਬਾਈ ॥੨॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥੩॥ ਆਪੇ ਸਾਜੇ ਸ੍ਰਿਸਟਿ ਉਪਾਏ ਸਿਰਿ ਸਿਰਿ ਧੰਧੈ ਲਾਈ ॥੪॥ ਤਿਸਹਿ ਸਰੇਵਹੁ ਤਾ ਸੁਖੁ ਪਾਵਹੁ ਸਤਿਗੁਰਿ ਮੇਲਿ ਮਿਲਾਈ ॥੫॥ ਆਪਣਾ ਆਪੁ ਆਪਿ ਉਪਾਏ ਅਲਖੁ ਨ ਲਖਣਾ ਜਾਈ ॥੬॥ ਆਪੇ ਮਾਰਿ ਜੀਵਾਲੇ ਆਪੇ ਤਿਸ ਨੋ ਤਿਲੁ ਨ ਤਮਾਈ ॥੭॥ ਇਕਿ ਦਾਤੇ ਇਕਿ ਮੰਗਤੇ ਕੀਤੇ ਆਪੇ ਭਗਤਿ ਕਰਾਈ ॥੮॥ ਸੇ ਵਡਭਾਗੀ ਜਿਨੀ ਏਕੋ ਜਾਤਾ ਸਚੇ ਰਹੇ ਸਮਾਈ ॥੯॥ ਆਪਿ ਸਰੂਪੁ ਸਿਆਣਾ ਆਪੇ ਕੀਮਤਿ ਕਹਣੁ ਨ ਜਾਈ ॥੧੦॥ ਆਪੇ ਦੁਖੁ ਸੁਖੁ ਪਾਏ ਅੰਤਰਿ ਆਪੇ ਭਰਮਿ ਭੁਲਾਈ ॥੧੧॥ ਵਡਾ ਦਾਤਾ ਗੁਰਮੁਖਿ ਜਾਤਾ ਨਿਗੁਰੀ ਅੰਧ ਫਿਰੈ ਲੋਕਾਈ ॥੧੨॥ ਜਿਨੀ ਚਾਖਿਆ ਤਿਨਾ ਸਾਦੁ ਆਇਆ ਸਤਿਗੁਰਿ ਬੂਝ ਬੁਝਾਈ ॥੧੩॥ ਇਕਨਾ ਨਾਵਹੁ ਆਪਿ ਭੁਲਾਏ ਇਕਨਾ ਗੁਰਮੁਖਿ ਦੇਇ ਬੁਝਾਈ ॥੧੪॥ ਸਦਾ ਸਦਾ ਸਾਲਾਹਿਹੁ ਸੰਤਹੁ ਤਿਸ ਦੀ ਵਡੀ ਵਡਿਆਈ ॥੧੫॥ ਤਿਸੁ ਬਿਨੁ ਅਵਰੁ ਨ ਕੋਈ ਰਾਜਾ ਕਰਿ ਤਪਾਵਸੁ ਬਣਤ ਬਣਾਈ ॥੧੬॥ ਨਿਆਉ ਤਿਸੈ ਕਾ ਹੈ ਸਦ ਸਾਚਾ ਵਿਰਲੇ ਹੁਕਮੁ ਮਨਾਈ ॥੧੭॥ ਤਿਸ ਨੋ ਪ੍ਰਾਣੀ ਸਦਾ ਧਿਆਵਹੁ ਜਿਨਿ ਗੁਰਮੁਖਿ ਬਣਤ ਬਣਾਈ ॥੧੮॥ ਸਤਿਗੁਰ ਭੇਟੈ ਸੋ ਜਨੁ ਸੀਝੈ ਜਿਸੁ ਹਿਰਦੈ ਨਾਮੁ ਵਸਾਈ ॥੧੯॥ ਸਚਾ ਆਪਿ ਸਦਾ ਹੈ ਸਾਚਾ ਬਾਣੀ ਸਬਦਿ ਸੁਣਾਈ ॥੨੦॥ ਨਾਨਕ ਸੁਣਿ ਵੇਖਿ ਰਹਿਆ ਵਿਸਮਾਦੁ ਮੇਰਾ ਪ੍ਰਭੁ ਰਵਿਆ ਸ੍ਰਬ ਥਾਈ ॥੨੧॥੫॥੧੪॥

Text: Gurmukhi with English translation (Kulbir S Thind; English by Dr. Sant Singh Khalsa).