Sri Guru Granth Sahib › Raag Ramkali

Ang 913

Ang 912–913Raag Ramkali · ਰਾਮਕਲੀ

RAAMKALEE, FIFTH MEHL, ASHTAPADEES

Guru Arjan Dev · ashtpadi

ਰਾਮਕਲੀ ਮਹਲਾ ੫ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਕਿਨਹੀ ਕੀਆ ਪਰਵਿਰਤਿ ਪਸਾਰਾ ॥ ਕਿਨਹੀ ਕੀਆ ਪੂਜਾ ਬਿਸਥਾਰਾ ॥ ਕਿਨਹੀ ਨਿਵਲ ਭੁਇਅੰਗਮ ਸਾਧੇ ॥ ਮੋਹਿ ਦੀਨ ਹਰਿ ਹਰਿ ਆਰਾਧੇ ॥੧॥ ਤੇਰਾ ਭਰੋਸਾ ਪਿਆਰੇ ॥ ਆਨ ਨ ਜਾਨਾ ਵੇਸਾ ॥੧॥ ਰਹਾਉ ॥ ਕਿਨਹੀ ਗ੍ਰਿਹੁ ਤਜਿ ਵਣ ਖੰਡਿ ਪਾਇਆ ॥ ਕਿਨਹੀ ਮੋਨਿ ਅਉਧੂਤੁ ਸਦਾਇਆ ॥ ਕੋਈ ਕਹਤਉ ਅਨੰਨਿ ਭਗਉਤੀ ॥ ਮੋਹਿ ਦੀਨ ਹਰਿ ਹਰਿ ਓਟ ਲੀਤੀ ॥੨॥ ਕਿਨਹੀ ਕਹਿਆ ਹਉ ਤੀਰਥ ਵਾਸੀ ॥ ਕੋਈ ਅੰਨੁ ਤਜਿ ਭਇਆ ਉਦਾਸੀ ॥ ਕਿਨਹੀ ਭਵਨੁ ਸਭ ਧਰਤੀ ਕਰਿਆ ॥ ਮੋਹਿ ਦੀਨ ਹਰਿ ਹਰਿ ਦਰਿ ਪਰਿਆ ॥੩॥ ਕਿਨਹੀ ਕਹਿਆ ਮੈ ਕੁਲਹਿ ਵਡਿਆਈ ॥ ਕਿਨਹੀ ਕਹਿਆ ਬਾਹ ਬਹੁ ਭਾਈ ॥ ਕੋਈ ਕਹੈ ਮੈ ਧਨਹਿ ਪਸਾਰਾ ॥ ਮੋਹਿ ਦੀਨ ਹਰਿ ਹਰਿ ਆਧਾਰਾ ॥੪॥ ਕਿਨਹੀ ਘੂਘਰ ਨਿਰਤਿ ਕਰਾਈ ॥ ਕਿਨਹੂ ਵਰਤ ਨੇਮ ਮਾਲਾ ਪਾਈ ॥ ਕਿਨਹੀ ਤਿਲਕੁ ਗੋਪੀ ਚੰਦਨ ਲਾਇਆ ॥ ਮੋਹਿ ਦੀਨ ਹਰਿ ਹਰਿ ਹਰਿ ਧਿਆਇਆ ॥੫॥ ਕਿਨਹੀ ਸਿਧ ਬਹੁ ਚੇਟਕ ਲਾਏ ॥ ਕਿਨਹੀ ਭੇਖ ਬਹੁ ਥਾਟ ਬਨਾਏ ॥ ਕਿਨਹੀ ਤੰਤ ਮੰਤ ਬਹੁ ਖੇਵਾ ॥ ਮੋਹਿ ਦੀਨ ਹਰਿ ਹਰਿ ਹਰਿ ਸੇਵਾ ॥੬॥ ਕੋਈ ਚਤੁਰੁ ਕਹਾਵੈ ਪੰਡਿਤ ॥ ਕੋ ਖਟੁ ਕਰਮ ਸਹਿਤ ਸਿਉ ਮੰਡਿਤ ॥ ਕੋਈ ਕਰੈ ਆਚਾਰ ਸੁਕਰਣੀ ॥ ਮੋਹਿ ਦੀਨ ਹਰਿ ਹਰਿ ਹਰਿ ਸਰਣੀ ॥੭॥ ਸਗਲੇ ਕਰਮ ਧਰਮ ਜੁਗ ਸੋਧੇ ॥ ਬਿਨੁ ਨਾਵੈ ਇਹੁ ਮਨੁ ਨ ਪ੍ਰਬੋਧੇ ॥ ਕਹੁ ਨਾਨਕ ਜਉ ਸਾਧਸੰਗੁ ਪਾਇਆ ॥ ਬੂਝੀ ਤ੍ਰਿਸਨਾ ਮਹਾ ਸੀਤਲਾਇਆ ॥੮॥੧॥

Ang 913Raag Ramkali · ਰਾਮਕਲੀ › RAAMKALEE, FIFTH MEHL, ASHTAPADEES

RAAMKALEE, FIFTH MEHL

Guru Arjan Dev · ashtpadi

ਰਾਮਕਲੀ ਮਹਲਾ ੫ ॥ ਇਸੁ ਪਾਨੀ ਤੇ ਜਿਨਿ ਤੂ ਘਰਿਆ ॥ ਮਾਟੀ ਕਾ ਲੇ ਦੇਹੁਰਾ ਕਰਿਆ ॥ ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥ ਮਾਤ ਗਰਭ ਮਹਿ ਜਿਨਿ ਤੂ ਰਾਖਿਆ ॥੧॥ ਰਾਖਨਹਾਰੁ ਸਮ੍ਹਾਰਿ ਜਨਾ ॥ ਸਗਲੇ ਛੋਡਿ ਬੀਚਾਰ ਮਨਾ ॥੧॥ ਰਹਾਉ ॥ ਜਿਨਿ ਦੀਏ ਤੁਧੁ ਬਾਪ ਮਹਤਾਰੀ ॥ ਜਿਨਿ ਦੀਏ ਭ੍ਰਾਤ ਪੁਤ ਹਾਰੀ ॥ ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ ॥ ਤਿਸੁ ਠਾਕੁਰ ਕਉ ਰਖਿ ਲੇਹੁ ਚੀਤਾ ॥੨॥ ਜਿਨਿ ਦੀਆ ਤੁਧੁ ਪਵਨੁ ਅਮੋਲਾ ॥ ਜਿਨਿ ਦੀਆ ਤੁਧੁ ਨੀਰੁ ਨਿਰਮੋਲਾ ॥ ਜਿਨਿ ਦੀਆ ਤੁਧੁ ਪਾਵਕੁ ਬਲਨਾ ॥ ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥੩॥ ਛਤੀਹ ਅੰਮ੍ਰਿਤ ਜਿਨਿ ਭੋਜਨ ਦੀਏ ॥ ਅੰਤਰਿ ਥਾਨ ਠਹਰਾਵਨ ਕਉ ਕੀਏ ॥ ਬਸੁਧਾ ਦੀਓ ਬਰਤਨਿ ਬਲਨਾ ॥ ਤਿਸੁ ਠਾਕੁਰ ਕੇ ਚਿਤਿ ਰਖੁ ਚਰਨਾ ॥੪॥ ਪੇਖਨ ਕਉ ਨੇਤ੍ਰ ਸੁਨਨ ਕਉ ਕਰਨਾ ॥ ਹਸਤ ਕਮਾਵਨ ਬਾਸਨ ਰਸਨਾ ॥ ਚਰਨ ਚਲਨ ਕਉ ਸਿਰੁ ਕੀਨੋ ਮੇਰਾ ॥ ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥੫॥ ਅਪਵਿਤ੍ਰ ਪਵਿਤ੍ਰੁ ਜਿਨਿ ਤੂ ਕਰਿਆ ॥ ਸਗਲ ਜੋਨਿ ਮਹਿ ਤੂ ਸਿਰਿ ਧਰਿਆ ॥ ਅਬ ਤੂ ਸੀਝੁ ਭਾਵੈ ਨਹੀ ਸੀਝੈ ॥ ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥੬॥ ਈਹਾ ਊਹਾ ਏਕੈ ਓਹੀ ॥ ਜਤ ਕਤ ਦੇਖੀਐ ਤਤ ਤਤ ਤੋਹੀ ॥ ਤਿਸੁ ਸੇਵਤ ਮਨਿ ਆਲਸੁ ਕਰੈ ॥ ਜਿਸੁ ਵਿਸਰਿਐ ਇਕ ਨਿਮਖ ਨ ਸਰੈ ॥੭॥ ਹਮ ਅਪਰਾਧੀ ਨਿਰਗੁਨੀਆਰੇ ॥ ਨਾ ਕਿਛੁ ਸੇਵਾ ਨਾ ਕਰਮਾਰੇ ॥ ਗੁਰੁ ਬੋਹਿਥੁ ਵਡਭਾਗੀ ਮਿਲਿਆ ॥ ਨਾਨਕ ਦਾਸ ਸੰਗਿ ਪਾਥਰ ਤਰਿਆ ॥੮॥੨॥

Ang 913–914Raag Ramkali · ਰਾਮਕਲੀ › RAAMKALEE, FIFTH MEHL, ASHTAPADEES

RAAMKALEE, FIFTH MEHL

Guru Arjan Dev · ashtpadi

ਰਾਮਕਲੀ ਮਹਲਾ ੫ ॥ ਕਾਹੂ ਬਿਹਾਵੈ ਰੰਗ ਰਸ ਰੂਪ ॥ ਕਾਹੂ ਬਿਹਾਵੈ ਮਾਇ ਬਾਪ ਪੂਤ ॥ ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥ ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥ ਰਚਨਾ ਸਾਚੁ ਬ��ੀ ॥ ਸਭ ਕਾ ਏਕੁ ਧਨੀ ॥੧॥ ਰਹਾਉ ॥ ਕਾਹੂ ਬਿਹਾਵੈ ਬੇਦ ਅਰੁ ਬਾਦਿ ॥ ਕਾਹੂ ਬਿਹਾਵੈ ਰਸਨਾ ਸਾਦਿ ॥ ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥ ਸੰਤ ਰਚੇ ਕੇਵਲ ਨਾਮ ਮੁਰਾਰੀ ॥੨॥ ਕਾਹੂ ਬਿਹਾਵੈ ਖੇਲਤ ਜੂਆ ॥ ਕਾਹੂ ਬਿਹਾਵੈ ਅਮਲੀ ਹੂਆ ॥ ਕਾਹੂ ਬਿਹਾਵੈ ਪਰ ਦਰਬ ਚੁੋਰਾਏ ॥ ਹਰਿ ਜਨ ਬਿਹਾਵੈ ਨਾਮ ਧਿਆਏ ॥੩॥ ਕਾਹੂ ਬਿਹਾਵੈ ਜੋਗ ਤਪ ਪੂਜਾ ॥ ਕਾਹੂ ਰੋਗ ਸੋਗ ਭਰਮੀਜਾ ॥ ਕਾਹੂ ਪਵਨ ਧਾਰ ਜਾਤ ਬਿਹਾਏ ॥ ਸੰਤ ਬਿਹਾਵੈ ਕੀਰਤਨੁ ਗਾਏ ॥੪॥ ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥ ਕਾਹੂ ਬਿਹਾਵੈ ਸੋ ਪਿੜੁ ਮਾਲਤ ॥ ਕਾਹੂ ਬਿਹਾਵੈ ਬਾਲ ਪੜਾਵਤ ॥ ਸੰਤ ਬਿਹਾਵੈ ਹਰਿ ਜਸੁ ਗਾਵਤ ॥੫॥ ਕਾਹੂ ਬਿਹਾਵੈ ਨਟ ਨਾਟਿਕ ਨਿਰਤੇ ॥ ਕਾਹੂ ਬਿਹਾਵੈ ਜੀਆਇਹ ਹਿਰਤੇ ॥ ਕਾਹੂ ਬਿਹਾਵੈ ਰਾਜ ਮਹਿ ਡਰਤੇ ॥ ਸੰਤ ਬਿਹਾਵੈ ਹਰਿ ਜਸੁ ਕਰਤੇ ॥੬॥ ਕਾਹੂ ਬਿਹਾਵੈ ਮਤਾ ਮਸੂਰਤਿ ॥ ਕਾਹੂ ਬਿਹਾਵੈ ਸੇਵਾ ਜਰੂਰਤਿ ॥ ਕਾਹੂ ਬਿਹਾਵੈ ਸੋਧਤ ਜੀਵਤ ॥ ਸੰਤ ਬਿਹਾਵੈ ਹਰਿ ਰਸੁ ਪੀਵਤ ॥੭॥ ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥ ਨਾ ਕੋ ਮੂੜੁ ਨਹੀ ਕੋ ਸਿਆਨਾ ॥ ਕਰਿ ਕਿਰਪਾ ਜਿਸੁ ਦੇਵੈ ਨਾਉ ॥ ਨਾਨਕ ਤਾ ਕੈ ਬਲਿ ਬਲਿ ਜਾਉ ॥੮॥੩॥

Text: Gurmukhi with English translation (Kulbir S Thind; English by Dr. Sant Singh Khalsa).