Sri Guru Granth Sahib › Raag Ramkali

Ang 915

Ang 914–915Raag Ramkali · ਰਾਮਕਲੀ › RAAMKALEE, FIFTH MEHL, ASHTAPADEES

RAAMKALEE, FIFTH MEHL

Guru Arjan Dev · ashtpadi

ਰਾਮਕਲੀ ਮਹਲਾ ੫ ॥ ਦਾਵਾ ਅਗਨਿ ਰਹੇ ਹਰਿ ਬੂਟ ॥ ਮਾਤ ਗਰਭ ਸੰਕਟ ਤੇ ਛੂਟ ॥ ਜਾ ਕਾ ਨਾਮੁ ਸਿਮਰਤ ਭਉ ਜਾਇ ॥ ਤੈਸੇ ਸੰਤ ਜਨਾ ਰਾਖੈ ਹਰਿ ਰਾਇ ॥੧॥ ਐਸੇ ਰਾਖਨਹਾਰ ਦਇਆਲ ॥ ਜਤ ਕਤ ਦੇਖਉ ਤੁਮ ਪ੍ਰਤਿਪਾਲ ॥੧॥ ਰਹਾਉ ॥ ਜਲੁ ਪੀਵਤ ਜਿਉ ਤਿਖਾ ਮਿਟੰਤ ॥ ਧਨ ਬਿਗਸੈ ਗ੍ਰਿਹਿ ਆਵਤ ਕੰਤ ॥ ਲੋਭੀ ਕਾ ਧਨੁ ਪ੍ਰਾਣ ਅਧਾਰੁ ॥ ਤਿਉ ਹਰਿ ਜਨ ਹਰਿ ਹਰਿ ਨਾਮ ਪਿਆਰੁ ॥੨॥ ਕਿਰਸਾਨੀ ਜਿਉ ਰਾਖੈ ਰਖਵਾਲਾ ॥ ਮਾਤ ਪਿਤਾ ਦਇਆ ਜਿਉ ਬਾਲਾ ॥ ਪ੍ਰੀਤਮੁ ਦੇਖਿ ਪ੍ਰੀਤਮੁ ਮਿਲਿ ਜਾਇ ॥ ਤਿਉ ਹਰਿ ਜਨ ਰਾਖੈ ਕੰਠਿ ਲਾਇ ॥੩॥ ਜਿਉ ਅੰਧੁਲੇ ਪੇਖਤ ਹੋਇ ਅਨੰਦ ॥ ਗੂੰਗਾ ਬਕਤ ਗਾਵੈ ਬਹੁ ਛੰਦ ॥ ਪਿੰਗੁਲ ਪਰਬਤ ਪਰਤੇ ਪਾਰਿ ॥ ਹਰਿ ਕੈ ਨਾਮਿ ਸਗਲ ਉਧਾਰਿ ॥੪॥ ਜਿਉ ਪਾਵਕ ਸੰਗਿ ਸੀਤ ਕੋ ਨਾਸ ॥ ਐਸੇ ਪ੍ਰਾਛਤ ਸੰਤਸੰਗਿ ਬਿਨਾਸ ॥ ਜਿਉ ਸਾਬੁਨਿ ਕਾਪਰ ਊਜਲ ਹੋਤ ॥ ਨਾਮ ਜਪਤ ਸਭੁ ਭ੍ਰਮੁ ਭਉ ਖੋਤ ॥੫॥ ਜਿਉ ਚਕਵੀ ਸੂਰਜ ਕੀ ਆਸ ॥ ਜਿਉ ਚਾਤ੍ਰਿਕ ਬੂੰਦ ਕੀ ਪਿਆਸ ॥ ਜਿਉ ਕੁਰੰਕ ਨਾਦ ਕਰਨ ਸਮਾਨੇ ॥ ਤਿਉ ਹਰਿ ਨਾਮ ਹਰਿ ਜਨ ਮਨਹਿ ਸੁਖਾਨੇ ॥੬॥ ਤੁਮਰੀ ਕ੍ਰਿਪਾ ਤੇ ਲਾਗੀ ਪ੍ਰੀਤਿ ॥ ਦਇਆਲ ਭਏ ਤਾ ਆਏ ਚੀਤਿ ॥ ਦਇਆ ਧਾਰੀ ਤਿਨਿ ਧਾਰਣਹਾਰ ॥ ਬੰਧਨ ਤੇ ਹੋਈ ਛੁਟਕਾਰ ॥੭॥ ਸਭਿ ਥਾਨ ਦੇਖੇ ਨੈਣ ਅਲੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਭ੍ਰਮ ਭੈ ਛੂਟੇ ਗੁਰ ਪਰਸਾਦ ॥ ਨਾਨਕ ਪੇਖਿਓ ਸਭੁ ਬਿਸਮਾਦ ॥੮॥੪॥

Ang 915Raag Ramkali · ਰਾਮਕਲੀ › RAAMKALEE, FIFTH MEHL, ASHTAPADEES

RAAMKALEE, FIFTH MEHL

Guru Arjan Dev · ashtpadi

ਰਾਮਕਲੀ ਮਹਲਾ ੫ ॥ ਜੀਅ ਜੰਤ ਸਭਿ ਪੇਖੀਅਹਿ ਪ੍ਰਭ ਸਗਲ ਤੁਮਾਰੀ ਧਾਰਨਾ ॥੧॥ ਇਹੁ ਮਨੁ ਹਰਿ ਕੈ ਨਾਮਿ ਉਧਾਰਨਾ ॥੧॥ ਰਹਾਉ ॥ ਖਿਨ ਮਹਿ ਥਾਪਿ ਉਥਾਪੇ ਕੁਦਰਤਿ ਸਭਿ ਕਰਤੇ ਕੇ ਕਾਰਨਾ ॥੨॥ ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਦਾਰਨਾ ॥੩॥ ਨਾਮੁ ਜਪਤ ਮਨੁ ਨਿਰਮਲ ਹੋਵੈ ਸੂਖੇ ਸੂਖਿ ਗੁਦਾਰਨਾ ॥੪॥ ਭਗਤ ਸਰਣਿ ਜੋ ਆਵੈ ਪ੍ਰਾਣੀ ਤਿਸੁ ਈਹਾ ਊਹਾ ਨ ਹਾਰਨਾ ॥੫॥ ਸੂਖ ਦੂਖ ਇਸੁ ਮਨ ਕੀ ਬਿਰਥਾ ਤੁਮ ਹੀ ਆਗੈ ਸਾਰਨਾ ॥੬॥ ਤੂ ਦਾਤਾ ਸਭਨਾ ਜੀਆ ਕਾ ਆਪਨ ਕੀਆ ਪਾਲਨਾ ॥੭॥ ਅਨਿਕ ਬਾਰ ਕੋਟਿ ਜਨ ਊਪਰਿ ਨਾਨਕੁ ਵੰਞੈ ਵਾਰਨਾ ॥੮॥੫॥

Ang 915–916Raag Ramkali · ਰਾਮਕਲੀ › RAAMKALEE, FIFTH MEHL, ASHTAPADEES

RAAMKALEE, FIFTH MEHL, ASHTAPADEE

Guru Arjan Dev · ashtpadi

ਰਾਮਕਲੀ ਮਹਲਾ ੫ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਦਰਸਨੁ ਭੇਟਤ ਪਾਪ ਸਭਿ ਨਾਸਹਿ ਹਰਿ ਸਿਉ ਦੇਇ ਮਿਲਾਈ ॥੧॥ ਮੇਰਾ ਗੁਰੁ ਪਰਮੇਸਰੁ ਸੁਖਦਾਈ ॥ ਪਾਰਬ੍ਰਹਮ ਕਾ ਨਾਮੁ ਦ੍ਰਿੜਾਏ ਅੰਤੇ ਹੋਇ ਸਖਾਈ ॥੧॥ ਰਹਾਉ ॥ ਸਗਲ ਦੂਖ ਕਾ ਡੇਰਾ ਭੰਨਾ ਸੰਤ ਧੂਰਿ ਮੁਖਿ ਲਾਈ ॥੨॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਅਗਿਆਨੁ ਅੰਧੇਰੁ ਵੰਞਾਈ ॥੩॥ ਕਰਣ ਕਾਰਣ ਸਮਰਥੁ ਸੁਆਮੀ ਨਾਨਕ ਤਿਸੁ ਸਰਣਾਈ ॥੪॥ ਬੰਧਨ ਤੋੜਿ ਚਰਨ ਕਮਲ ਦ੍ਰਿੜਾਏ ਏਕ ਸਬਦਿ ਲਿਵ ਲਾਈ ॥੫॥ ਅੰਧ ਕੂਪ ਬਿਖਿਆ ਤੇ ਕਾਢਿਓ ਸਾਚ ਸਬਦਿ ਬਣਿ ਆਈ ॥੬॥ ਜਨਮ ਮਰਣ ਕਾ ਸਹਸਾ ਚੂਕਾ ਬਾਹੁੜਿ ਕਤਹੁ ਨ ਧਾਈ ॥੭॥ ਨਾਮ ਰਸਾਇਣਿ ਇਹੁ ਮਨੁ ਰਾਤਾ ਅੰਮ੍ਰਿਤੁ ਪੀ ਤ੍ਰਿਪਤਾਈ ॥੮॥ ਸੰਤਸੰਗਿ ਮਿਲਿ ਕੀਰਤਨੁ ਗਾਇਆ ਨਿਹਚਲ ਵਸਿਆ ਜਾਈ ॥੯॥ ਪੂਰੈ ਗੁਰਿ ਪੂਰੀ ਮਤਿ ਦੀਨੀ ਹਰਿ ਬਿਨੁ ਆਨ ਨ ਭਾਈ ॥੧੦॥ ਨਾਮੁ ਨਿਧਾਨੁ ਪਾਇਆ ਵਡਭਾਗੀ ਨਾਨਕ ਨਰਕਿ ਨ ਜਾਈ ॥੧੧॥ ਘਾਲ ਸਿਆਣਪ ਉਕਤਿ ਨ ਮੇਰੀ ਪੂਰੈ ਗੁਰੂ ਕਮਾਈ ॥੧੨॥ ਜਪ ਤਪ ਸੰਜਮ ਸੁਚਿ ਹੈ ਸੋਈ ਆਪੇ ਕਰੇ ਕਰਾਈ ॥੧੩॥ ਪੁਤ੍ਰ ਕਲਤ੍ਰ ਮਹਾ ਬਿਖਿਆ ਮਹਿ ਗੁਰਿ ਸਾਚੈ ਲਾਇ ਤਰਾਈ ॥੧੪॥ ਅਪਣੇ ਜੀਅ ਤੈ ਆਪਿ ਸਮ੍ਹਾਲੇ ਆਪਿ ਲੀਏ ਲੜਿ ਲਾਈ ॥੧੫॥ ਸਾਚ ਧਰਮ ਕਾ ਬੇੜਾ ਬਾਂਧਿਆ ਭਵਜਲੁ ਪਾਰਿ ਪਵਾਈ ॥੧੬॥ ਬੇਸੁਮਾਰ ਬੇਅੰਤ ਸੁਆਮੀ ਨਾਨਕ ਬਲਿ ਬਲਿ ਜਾਈ ॥੧੭॥ ਅਕਾਲ ਮੂਰਤਿ ਅਜੂਨੀ ਸੰਭਉ ਕਲਿ ਅੰਧਕਾਰ ਦੀਪਾਈ ॥੧੮॥ ਅੰਤਰਜਾਮੀ ਜੀਅਨ ਕਾ ਦਾਤਾ ਦੇਖਤ ਤ੍ਰਿਪਤਿ ਅਘਾਈ ॥੧੯॥ ਏਕੰਕਾਰੁ ਨਿਰੰਜਨੁ ਨਿਰਭਉ ਸਭ ਜਲਿ ਥਲਿ ਰਹਿਆ ਸਮਾਈ ॥੨੦॥ ਭਗਤਿ ਦਾਨੁ ਭਗਤਾ ਕਉ ਦੀਨਾ ਹਰਿ ਨਾਨਕੁ ਜਾਚੈ ਮਾਈ ॥੨੧॥੧॥੬॥

Text: Gurmukhi with English translation (Kulbir S Thind; English by Dr. Sant Singh Khalsa).