Sri Guru Granth Sahib › Raag Ramkali

Ang 917

Ang 917Raag Ramkali · ਰਾਮਕਲੀ

RAAMKALEE, THIRD MEHL, ANAND ~ THE SONG OF BLISS

Guru Amar Das · composition · part 1 of 7

ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥ ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥ ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥ ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥ ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥ ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥ ਸਾਚਾ ਨਾਮੁ ਮੇਰਾ ਆਧਾਰੋ ॥ ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥ ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ ਸਾਚਾ ਨਾਮੁ ਮੇਰਾ ਆਧਾਰੋ ॥੪॥ ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥ ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥ ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥ ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥ ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥ ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥

Ang 917–918Raag Ramkali · ਰਾਮਕਲੀ

RAAMKALEE, THIRD MEHL, ANAND ~ THE SONG OF BLISS

Guru Amar Das · composition · part 2 of 7

ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥ ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥ ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥ ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥ ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥ ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥ ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥ ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥ ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥ ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥ ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥ ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥ ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥ ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥ ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥ ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥ ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥ ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥ ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥ ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥ ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥ ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥ ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥ ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥ ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥ ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥ ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥ ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥ ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥ ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥ ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥

Text: Gurmukhi with English translation (Kulbir S Thind; English by Dr. Sant Singh Khalsa).