RAAMKALEE, THIRD MEHL, ANAND ~ THE SONG OF BLISS
ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥ ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥ ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥ ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥ ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥ ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥ ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥ ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥ ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥ ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥ ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥ ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥ ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥ ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥ ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥ ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥ ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥ ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥ ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥ ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥ ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥ ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥ ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥ ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥ ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥ ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥ ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥ ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥ ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥ ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥ ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥