RAAMKALEE, THIRD MEHL, ANAND ~ THE SONG OF BLISS
ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥ ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥ ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥ ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥ ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥ ਭਗਤਾ ਕੀ ਚਾਲ ਨਿਰਾਲੀ ॥ ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥ ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥ ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥ ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥ ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥ ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥ ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥ ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥ ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥ ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥੧੫॥ ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥ ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥ ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥ ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥ ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥