SHALOK, THIRD MEHL
ਸਲੋਕ ਮਃ ੩ ॥ ਆਪਣੇ ਪ੍ਰੀਤਮ ਮਿਲਿ ਰਹਾ ਅੰਤਰਿ ਰਖਾ ਉਰਿ ਧਾਰਿ ॥ ਸਾਲਾਹੀ ਸੋ ਪ੍ਰਭ ਸਦਾ ਸਦਾ ਗੁਰ ਕੈ ਹੇਤਿ ਪਿਆਰਿ ॥ ਨਾਨਕ ਜਿਸੁ ਨਦਰਿ ਕਰੇ ਤਿਸੁ ਮੇਲਿ ਲਏ ਸਾਈ ਸੁਹਾਗਣਿ ਨਾਰਿ ॥੧॥ ਮਃ ੩ ॥ ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥ ਮਾਣਸ ਤੇ ਦੇਵਤੇ ਭਏ ਧਿਆਇਆ ਨਾਮੁ ਹਰੇ ॥ ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਤਰੇ ॥ ਨਾਨਕ ਸਹਜਿ ਸਮਾਇਅਨੁ ਹਰਿ ਆਪਣੀ ਕ੍ਰਿਪਾ ਕਰੇ ॥੨॥ ਪਉੜੀ ॥ ਹਰਿ ਆਪਣੀ ਭਗਤਿ ਕਰਾਇ ਵਡਿਆਈ ਵੇਖਾਲੀਅਨੁ ॥ ਆਪਣੀ ਆਪਿ ਕਰੇ ਪਰਤੀਤਿ ਆਪੇ ਸੇਵ ਘਾਲੀਅਨੁ ॥ ਹਰਿ ਭਗਤਾ ਨੋ ਦੇਇ ਅਨੰਦੁ ਥਿਰੁ ਘਰੀ ਬਹਾਲਿਅਨੁ ॥ ਪਾਪੀਆ ਨੋ ਨ ਦੇਈ ਥਿਰੁ ਰਹਣਿ ਚੁਣਿ ਨਰਕ ਘੋਰਿ ਚਾਲਿਅਨੁ ॥ ਹਰਿ ਭਗਤਾ ਨੋ ਦੇਇ ਪਿਆਰੁ ਕਰਿ ਅੰਗੁ ਨਿਸਤਾਰਿਅਨੁ ॥੧੯॥