Sri Guru Granth Sahib › Raag Ramkali

Ang 920

Ang 919–920Raag Ramkali · ਰਾਮਕਲੀ

RAAMKALEE, THIRD MEHL, ANAND ~ THE SONG OF BLISS

Guru Amar Das · composition · part 4 of 7

ਜੀਅਹੁ ਮੈਲੇ ਬਾਹਰਹੁ ਨਿਰਮਲ ॥ ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥ ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥ ਜੀਅਹੁ ਨਿਰਮਲ ਬਾਹਰਹੁ ਨਿਰਮਲ ॥ ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥ ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥ ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥ ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥ ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥ ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥ ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥ ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥ ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥ ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥ ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥ ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥ ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥ ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥ ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥ ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥ ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥ ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥ ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥ ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥ ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥ ਕਹਦੇ ਕਚੇ ਸੁਣਦੇ ਕਚੇ ਕਚੀਂ ਆਖਿ ਵਖਾਣੀ ॥ ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥ ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥ ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥

Ang 920–921Raag Ramkali · ਰਾਮਕਲੀ

RAAMKALEE, THIRD MEHL, ANAND ~ THE SONG OF BLISS

Guru Amar Das · composition · part 5 of 7

ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥ ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥ ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥ ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥ ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥ ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥ ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥ ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥ ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥ ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥ ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥ ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥ ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥ ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥ ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥ ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥ ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥ ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥ ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥ ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥ ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥ ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥ ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥

Text: Gurmukhi with English translation (Kulbir S Thind; English by Dr. Sant Singh Khalsa).