Sri Guru Granth Sahib › Raag Ramkali

Ang 921

Ang 920–921Raag Ramkali · ਰਾਮਕਲੀ

RAAMKALEE, THIRD MEHL, ANAND ~ THE SONG OF BLISS

Guru Amar Das · composition · part 5 of 7

ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥ ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥ ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥ ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥ ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥ ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥ ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥ ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥ ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥ ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥ ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥ ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥ ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥ ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥ ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥ ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥ ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥ ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥ ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥ ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥ ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥ ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥ ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥

Ang 921–922Raag Ramkali · ਰਾਮਕਲੀ

RAAMKALEE, THIRD MEHL, ANAND ~ THE SONG OF BLISS

Guru Amar Das · composition · part 6 of 7

ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥ ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥ ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥ ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥ ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥ ਹਰਿ ਰਾਸਿ ਮੇਰੀ ਮਨੁ ਵਣਜਾਰਾ ॥ ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥ ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥ ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥ ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥੩੧॥ ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥ ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥ ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥ ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥ ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥ ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥ ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥ ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥ ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥ ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥ ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥ ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥ ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥ ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ ਭੋਗੋ ॥ ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣ ਕਾਰਣ ਜੋਗੋ ॥੩੪॥ ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥ ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥ ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥ ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥ ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥

Text: Gurmukhi with English translation (Kulbir S Thind; English by Dr. Sant Singh Khalsa).