Sri Guru Granth Sahib › Raag Ramkali

Ang 922

Ang 921–922Raag Ramkali · ਰਾਮਕਲੀ

RAAMKALEE, THIRD MEHL, ANAND ~ THE SONG OF BLISS

Guru Amar Das · composition · part 6 of 7

ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥ ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥ ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥ ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥ ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥ ਹਰਿ ਰਾਸਿ ਮੇਰੀ ਮਨੁ ਵਣਜਾਰਾ ॥ ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥ ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥ ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥ ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥੩੧॥ ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥ ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥ ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥ ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥ ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥ ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥ ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥ ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥ ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥ ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥ ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥ ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥ ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥ ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ ਭੋਗੋ ॥ ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣ ਕਾਰਣ ਜੋਗੋ ॥੩੪॥ ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥ ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥ ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥ ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥ ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥

Ang 922Raag Ramkali · ਰਾਮਕਲੀ

RAAMKALEE, THIRD MEHL, ANAND ~ THE SONG OF BLISS

Guru Amar Das · composition · part 7 of 7

ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥ ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥ ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥ ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥ ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥੩੬॥ ਏ ਸ੍ਰਵਣਹੁ ਮੇਰਿਹੋ ਸਾਚੈ ਸੁਨਣੈ ਨੋ ਪਠਾਏ ॥ ਸਾਚੈ ਸੁਨਣੈ ਨੋ ਪਠਾਏ ਸਰੀਰਿ ਲਾਏ ਸੁਣਹੁ ਸਤਿ ਬਾਣੀ ॥ ਜਿਤੁ ਸੁਣੀ ਮਨੁ ਤਨੁ ਹਰਿਆ ਹੋਆ ਰਸਨਾ ਰਸਿ ਸਮਾਣੀ ॥ ਸਚੁ ਅਲਖ ਵਿਡਾਣੀ ਤਾ ਕੀ ਗਤਿ ਕਹੀ ਨ ਜਾਏ ॥ ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ ਪਵਿਤ੍ਰ ਹੋਵਹੁ ਸਾਚੈ ਸੁਨਣੈ ਨੋ ਪਠਾਏ ॥੩੭॥ ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥ ਵਜਾਇਆ ਵਾਜਾ ਪਉਣ ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥ ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥ ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥ ਕਹੈ ਨਾਨਕੁ ਹਰਿ ਪਿਆਰੈ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥੩੮॥ ਏਹੁ ਸਾਚਾ ਸੋਹਿਲਾ ਸਾਚੈ ਘਰਿ ਗਾਵਹੁ ॥ ਗਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥ ਸਚੋ ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ ਬੁਝਾਵਹੇ ॥ ਇਹੁ ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੋ ਜਨੁ ਪਾਵਹੇ ॥ ਕਹੈ ਨਾਨਕੁ ਸਚੁ ਸੋਹਿਲਾ ਸਚੈ ਘਰਿ ਗਾਵਹੇ ॥੩੯॥ ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥ ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥ ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥ ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥ ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥ ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥

Text: Gurmukhi with English translation (Kulbir S Thind; English by Dr. Sant Singh Khalsa).