RAAMKALEE, SADD ~ THE CALL OF DEATH
ਰਾਮਕਲੀ ਸਦੁ ੴ ਸਤਿਗੁਰ ਪ੍ਰਸਾਦਿ ॥ ਜਗਿ ਦਾਤਾ ਸੋਇ ਭਗਤਿ ਵਛਲੁ ਤਿਹੁ ਲੋਇ ਜੀਉ ॥ ਗੁਰ ਸਬਦਿ ਸਮਾਵਏ ਅਵਰੁ ਨ ਜਾਣੈ ਕੋਇ ਜੀਉ ॥ ਅਵਰੋ ਨ ਜਾਣ���ਿ ਸਬਦਿ ਗੁਰ ਕੈ ਏਕੁ ਨਾਮੁ ਧਿਆਵਹੇ ॥ ਪਰਸਾਦਿ ਨਾਨਕ ਗੁਰੂ ਅੰਗਦ ਪਰਮ ਪਦਵੀ ਪਾਵਹੇ ॥ ਆਇਆ ਹਕਾਰਾ ਚਲਣਵਾਰਾ ਹਰਿ ਰਾਮ ਨਾਮਿ ਸਮਾਇਆ ॥ ਜਗਿ ਅਮਰੁ ਅਟਲੁ ਅਤੋਲੁ ਠਾਕੁਰੁ ਭਗਤਿ ਤੇ ਹਰਿ ਪਾਇਆ ॥੧॥ ਹਰਿ ਭਾਣਾ ਗੁਰ ਭਾਇਆ ਗੁਰੁ ਜਾਵੈ ਹਰਿ ਪ੍ਰਭ ਪਾਸਿ ਜੀਉ ॥ ਸਤਿਗੁਰੁ ਕਰੇ ਹਰਿ ਪਹਿ ਬੇਨਤੀ ਮੇਰੀ ਪੈਜ ਰਖਹੁ ਅਰਦਾਸਿ ਜੀਉ ॥ ਪੈਜ ਰਾਖਹੁ ਹਰਿ ਜਨਹ ਕੇਰੀ ਹਰਿ ਦੇਹੁ ਨਾਮੁ ਨਿਰੰਜਨੋ ॥ ਅੰਤਿ ਚਲਦਿਆ ਹੋਇ ਬੇਲੀ ਜਮਦੂਤ ਕਾਲੁ ਨਿਖੰਜਨੋ ॥ ਸਤਿਗੁਰੂ ਕੀ ਬੇਨਤੀ ਪਾਈ ਹਰਿ ਪ੍ਰਭਿ ਸੁਣੀ ਅਰਦਾਸਿ ਜੀਉ ॥ ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ ਧਨੁ ਧਨੁ ਕਹੈ ਸਾਬਾਸਿ ਜੀਉ ॥੨॥ ਮੇਰੇ ਸਿਖ ਸੁਣਹੁ ਪੁਤ ਭਾਈਹੋ ਮੇਰੈ ਹਰਿ ਭਾਣਾ ਆਉ ਮੈ ਪਾਸਿ ਜੀਉ ॥ ਹਰਿ ਭਾਣਾ ਗੁਰ ਭਾਇਆ ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਉ ॥ ਭਗਤੁ ਸਤਿਗੁਰੁ ਪੁਰਖੁ ਸੋਈ ਜਿਸੁ ਹਰਿ ਪ੍ਰਭ ਭਾਣਾ ਭਾਵਏ ॥ ਆਨੰਦ ਅਨਹਦ ਵਜਹਿ ਵਾਜੇ ਹਰਿ ਆਪਿ ਗਲਿ ਮੇਲਾਵਏ ॥ ਤੁਸੀ ਪੁਤ ਭਾਈ ਪਰਵਾਰੁ ਮੇਰਾ ਮਨਿ ਵੇਖਹੁ ਕਰਿ ਨਿਰਜਾਸਿ ਜੀਉ ॥ ਧੁਰਿ ਲਿਖਿਆ ਪਰਵਾਣਾ ਫਿਰੈ ਨਾਹੀ ਗੁਰੁ ਜਾਇ ਹਰਿ ਪ੍ਰਭ ਪਾਸਿ ਜੀਉ ॥੩॥