RAAMKALEE, SADD ~ THE CALL OF DEATH
ਸਤਿਗੁਰਿ ਭਾਣੈ ਆਪਣੈ ਬਹਿ ਪਰਵਾਰੁ ਸਦਾਇਆ ॥ ਮਤ ਮੈ ਪਿਛੈ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ ॥ ਮਿਤੁ ਪੈਝੈ ਮਿਤੁ ਬਿਗਸੈ ਜਿਸੁ ਮਿਤ ਕੀ ਪੈਜ ਭਾਵਏ ॥ ਤੁਸੀ ਵੀਚਾਰਿ ਦੇਖਹੁ ਪੁਤ ਭਾਈ ਹਰਿ ਸਤਿਗੁਰੂ ਪੈਨਾਵਏ ॥ ਸਤਿਗੁਰੂ ਪਰਤਖਿ ਹੋਦੈ ਬਹਿ ਰਾਜੁ ਆਪਿ ਟਿਕਾਇਆ ॥ ਸਭਿ ਸਿਖ ਬੰਧਪ ਪੁਤ ਭਾਈ ਰਾਮਦਾਸ ਪੈਰੀ ਪਾਇਆ ॥੪॥ ਅੰਤੇ ਸਤਿਗੁਰੁ ਬੋਲਿਆ ਮੈ ਪਿਛੈ ਕੀਰਤਨੁ ਕਰਿਅਹੁ ਨਿਰਬਾਣੁ ਜੀਉ ॥ ਕੇਸੋ ਗੋਪਾਲ ਪੰਡਿਤ ਸਦਿਅਹੁ ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ॥ ਹਰਿ ਕਥਾ ਪੜੀਐ ਹਰਿ ਨਾਮੁ ਸੁਣੀਐ ਬੇਬਾਣੁ ਹਰਿ ਰੰਗੁ ਗੁਰ ਭਾਵਏ ॥ ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿ ਸਰਿ ਪਾਵਏ ॥ ਹਰਿ ਭਾਇਆ ਸਤਿਗੁਰੁ ਬੋਲਿਆ ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥ ਰਾਮਦਾਸ ਸੋਢੀ ਤਿਲਕੁ ਦੀਆ ਗੁਰ ਸਬਦੁ ਸਚੁ ਨੀਸਾਣੁ ਜੀਉ ॥੫॥ ਸਤਿਗੁਰੁ ਪੁਰਖੁ ਜਿ ਬੋਲਿਆ ਗੁਰਸਿਖਾ ਮੰਨਿ ਲਈ ਰਜਾਇ ਜੀਉ ॥ ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਉ ॥ ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੈ ਗੁਰੂ ਆਪੁ ਰਖਿਆ ॥ ਕੋਈ ਕਰਿ ਬਖੀਲੀ ਨਿਵੈ ਨਾਹੀ ਫਿਰਿ ਸਤਿਗੁਰੂ ਆਣਿ ਨਿਵਾਇਆ ॥ ਹਰਿ ਗੁਰਹਿ ਭਾਣਾ ਦੀਈ ਵਡਿਆਈ ਧੁਰਿ ਲਿਖਿਆ ਲੇਖੁ ਰਜਾਇ ਜੀਉ ॥ ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ ਪਾਇ ਜੀਉ ॥੬॥੧॥