Sri Guru Granth Sahib › Raag Ramkali

Ang 926

Ang 925–926Raag Ramkali · ਰਾਮਕਲੀ › RAAMKALEE, SADD ~ THE CALL OF DEATH

RAAMKALEE, FIFTH MEHL

Guru Arjan Dev · chhant

ਰਾਮਕਲੀ ਮਹਲਾ ੫ ॥ ਰੁਣ ਝੁਣੋ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥ ਕਿਲਵਿਖ ਸਭਿ ਦੋਖ ਬਿਨਾਸਨੁ ਹਰਿ ਨਾਮੁ ਜਪੀਐ ਗੁਰ ਮੰਤਨ ਕੈ ॥ ਹਰਿ ਨਾਮੁ ਲੀਜੈ ਅਮਿਉ ਪੀਜੈ ਰੈਣਿ ਦਿਨਸੁ ਅਰਾਧੀਐ ॥ ਜੋਗ ਦਾਨ ਅਨੇਕ ਕਿਰਿਆ ਲਗਿ ਚਰਣ ਕਮਲਹ ਸਾਧੀਐ ॥ ਭਾਉ ਭਗਤਿ ਦਇਆਲ ਮੋਹਨ ਦੂਖ ਸਗਲੇ ਪਰਹਰੈ ॥ ਬਿਨਵੰਤਿ ਨਾਨਕ ਤਰੈ ਸਾਗਰੁ ਧਿਆਇ ਸੁਆਮੀ ਨਰਹਰੈ ॥੧॥ ਸੁਖ ਸਾਗਰ ਗੋਬਿੰਦ ਸਿਮਰਣੁ ਭਗਤ ਗਾਵਹਿ ਗੁਣ ਤੇਰੇ ਰਾਮ ॥ ਅਨਦ ਮੰਗਲ ਗੁਰ ਚਰਣੀ ਲਾਗੇ ਪਾਏ ਸੂਖ ਘਨੇਰੇ ਰਾਮ ॥ ਸੁਖ ਨਿਧਾਨੁ ਮਿਲਿਆ ਦੂਖ ਹਰਿਆ ਕ੍ਰਿਪਾ ਕਰਿ ਪ੍ਰਭਿ ਰਾਖਿਆ ॥ ਹਰਿ ਚਰਣ ਲਾਗਾ ਭ੍ਰਮੁ ਭਉ ਭਾਗਾ ਹਰਿ ਨਾਮੁ ਰਸਨਾ ਭਾਖਿਆ ॥ ਹਰਿ ਏਕੁ ਚਿਤਵੈ ਪ੍ਰਭੁ ਏਕੁ ਗਾਵੈ ਹਰਿ ਏਕੁ ਦ੍ਰਿਸਟੀ ਆਇਆ ॥ ਬਿਨਵੰਤਿ ਨਾਨਕ ਪ੍ਰਭਿ ਕਰੀ ਕਿਰਪਾ ਪੂਰਾ ਸਤਿਗੁਰੁ ਪਾਇਆ ॥੨॥ ਮਿਲਿ ਰਹੀਐ ਪ੍ਰਭ ਸਾਧ ਜਨਾ ਮਿਲਿ ਹਰਿ ਕੀਰਤਨੁ ਸੁਨੀਐ ਰਾਮ ॥ ਦਇਆਲ ਪ੍ਰਭੂ ਦਾਮੋਦਰ ਮਾਧੋ ਅੰਤੁ ਨ ਪਾਈਐ ਗੁਨੀਐ ਰਾਮ ॥ ਦਇਆਲ ਦੁਖ ਹਰ ਸਰਣਿ ਦਾਤਾ ਸਗਲ ਦੋਖ ਨਿਵਾਰਣੋ ॥ ਮੋਹ ਸੋਗ ਵਿਕਾਰ ਬਿਖੜੇ ਜਪਤ ਨਾਮ ਉਧਾਰਣੋ ॥ ਸਭਿ ਜੀਅ ਤੇਰੇ ਪ੍ਰਭੂ ਮੇਰੇ ਕਰਿ ਕਿਰਪਾ ਸਭ ਰੇਣ ਥੀਵਾ ॥ ਬਿਨਵੰਤਿ ਨਾਨਕ ਪ੍ਰਭ ਮਇਆ ਕੀਜੈ ਨਾਮੁ ਤੇਰਾ ਜਪਿ ਜੀਵਾ ॥੩॥ ਰਾਖਿ ਲੀਏ ਪ੍ਰਭਿ ਭਗਤ ਜਨਾ ਅਪਣੀ ਚਰਣੀ ਲਾਏ ਰਾਮ ॥ ਆਠ ਪਹਰ ਅਪਨਾ ਪ੍ਰਭੁ ਸਿਮਰਹ ਏਕੋ ਨਾਮੁ ਧਿਆਏ ਰਾਮ ॥ ਧਿਆਇ ਸੋ ਪ੍ਰਭੁ ਤਰੇ ਭਵਜਲ ਰਹੇ ਆਵਣ ਜਾਣਾ ॥ ਸਦਾ ਸੁਖੁ ਕਲਿਆਣ ਕੀਰਤਨੁ ਪ੍ਰਭ ਲਗਾ ਮੀਠਾ ਭਾਣਾ ॥ ਸਭ ਇਛ ਪੁੰਨੀ ਆਸ ਪੂਰੀ ਮਿਲੇ ਸਤਿਗੁਰ ਪੂਰਿਆ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੇ ਫਿਰਿ ਨਾਹੀ ਦੂਖ ਵਿਸੂਰਿਆ ॥੪॥੩॥

Ang 926Raag Ramkali · ਰਾਮਕਲੀ › RAAMKALEE, SADD ~ THE CALL OF DEATH

RAAMKALEE, FIFTH MEHL, CHHANT. SHALOK

Guru Arjan Dev · salok

ਰਾਮਕਲੀ ਮਹਲਾ ੫ ਛੰਤ ॥ ਸਲੋਕੁ ॥ ਚਰਨ ਕਮਲ ਸਰਣਾਗਤੀ ਅਨਦ ਮੰਗਲ ਗੁਣ ਗਾਮ ॥ ਨਾਨਕ ਪ੍ਰਭੁ ਆਰਾਧੀਐ ਬਿਪਤਿ ਨਿਵਾਰਣ ਰਾਮ ॥੧॥

Ang 926Raag Ramkali · ਰਾਮਕਲੀ › RAAMKALEE, SADD ~ THE CALL OF DEATH

CHHANT

Guru Arjan Dev · chhant

ਛੰਤੁ ॥ ਪ੍ਰਭ ਬਿਪਤਿ ਨਿਵਾਰਣੋ ਤਿਸੁ ਬਿਨੁ ਅਵਰੁ ਨ ਕੋਇ ਜੀਉ ॥ ਸਦਾ ਸਦਾ ਹਰਿ ਸਿਮਰੀਐ ਜਲਿ ਥਲਿ ਮਹੀਅਲਿ ਸੋਇ ਜੀਉ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਇਕ ਨਿਮਖ ਮਨਹੁ ਨ ਵੀਸਰੈ ॥ ਗੁਰ ਚਰਨ ਲਾਗੇ ਦਿਨ ਸਭਾਗੇ ਸਰਬ ਗੁਣ ਜਗਦੀਸਰੈ ॥ ਕਰਿ ਸੇਵ ਸੇਵਕ ਦਿਨਸੁ ਰੈਣੀ ਤਿਸੁ ਭਾਵੈ ਸੋ ਹੋਇ ਜੀਉ ॥ ਬਲਿ ਜਾਇ ਨਾਨਕੁ ਸੁਖਹ ਦਾਤੇ ਪਰਗਾਸੁ ਮਨਿ ਤਨਿ ਹੋਇ ਜੀਉ ॥੧॥

Ang 926Raag Ramkali · ਰਾਮਕਲੀ › RAAMKALEE, SADD ~ THE CALL OF DEATH

SHALOK

Guru Arjan Dev · salok

ਸਲੋਕੁ ॥ ਹਰਿ ਸਿਮਰਤ ਮਨੁ ਤਨੁ ਸੁਖੀ ਬਿਨਸੀ ਦੁਤੀਆ ਸੋਚ ॥ ਨਾਨਕ ਟੇਕ ਗੁੋਪਾਲ ਕੀ ਗੋਵਿੰਦ ਸੰਕਟ ਮੋਚ ॥੧॥

Ang 926Raag Ramkali · ਰਾਮਕਲੀ › RAAMKALEE, SADD ~ THE CALL OF DEATH

CHHANT

Guru Arjan Dev · chhant

ਛੰਤੁ ॥ ਭੈ ਸੰਕਟ ਕਾਟੇ ਨਾਰਾਇਣ ਦਇਆਲ ਜੀਉ ॥ ਹਰਿ ਗੁਣ ਆਨੰਦ ਗਾਏ ਪ੍ਰਭ ਦੀਨਾ ਨਾਥ ਪ੍ਰਤਿਪਾਲ ਜੀਉ ॥ ਪ੍ਰਤਿਪਾਲ ਅਚੁਤ ਪੁਰਖੁ ਏਕੋ ਤਿਸਹਿ ਸਿਉ ਰੰਗੁ ਲਾਗਾ ॥ ਕਰ ਚਰਨ ਮਸਤਕੁ ਮੇਲਿ ਲੀਨੇ ਸਦਾ ਅਨਦਿਨੁ ਜਾਗਾ ॥ ਜੀਉ ਪਿੰਡੁ ਗ੍ਰਿਹੁ ਥਾਨੁ ਤਿਸ ਕਾ ਤਨੁ ਜੋਬਨੁ ਧਨੁ ਮਾਲੁ ਜੀਉ ॥ ਸਦ ਸਦਾ ਬਲਿ ਜਾਇ ਨਾਨਕੁ ਸਰਬ ਜੀਆ ਪ੍ਰਤਿਪਾਲ ਜੀਉ ॥੨॥

Ang 926Raag Ramkali · ਰਾਮਕਲੀ › RAAMKALEE, SADD ~ THE CALL OF DEATH

SHALOK

Guru Arjan Dev · salok

ਸਲੋਕੁ ॥ ਰਸਨਾ ਉਚਰੈ ਹਰਿ ਹਰੇ ਗੁਣ ਗੋਵਿੰਦ ਵਖਿਆਨ ॥ ਨਾਨਕ ਪਕੜੀ ਟੇਕ ਏਕ ਪਰਮੇਸਰੁ ਰਖੈ ਨਿਦਾਨ ॥੧॥

Ang 926–927Raag Ramkali · ਰਾਮਕਲੀ › RAAMKALEE, SADD ~ THE CALL OF DEATH

CHHANT

Guru Arjan Dev · chhant

ਛੰਤੁ ॥ ਸੋ ਸੁਆਮੀ ਪ੍ਰਭੁ ਰਖਕੋ ਅੰਚਲਿ ਤਾ ਕੈ ਲਾਗੁ ਜੀਉ ॥ ਭਜੁ ਸਾਧੂ ਸੰਗਿ ਦਇਆਲ ਦੇਵ ਮਨ ਕੀ ਮਤਿ ਤਿਆਗੁ ਜੀਉ ॥ ਇਕ ਓਟ ਕੀਜੈ ਜੀਉ ਦੀਜੈ ਆਸ ਇਕ ਧਰਣੀਧਰੈ ॥ ਸਾਧਸੰਗੇ ਹਰਿ ਨਾਮ ਰੰਗੇ ਸੰਸਾਰੁ ਸਾਗਰੁ ਸਭੁ ਤਰੈ ॥ ਜਨਮ ਮਰਣ ਬਿਕਾਰ ਛੂਟੇ ਫਿਰਿ ਨ ਲਾਗੈ ਦਾਗੁ ਜੀਉ ॥ ਬਲਿ ਜਾਇ ਨਾਨਕੁ ਪੁਰਖ ਪੂਰਨ ਥਿਰੁ ਜਾ ਕਾ ਸੋਹਾਗੁ ਜੀਉ ॥੩॥

Text: Gurmukhi with English translation (Kulbir S Thind; English by Dr. Sant Singh Khalsa).