Sri Guru Granth Sahib › Raag Ramkali

Ang 929

Ang 928–929Raag Ramkali · ਰਾਮਕਲੀ › RAAMKALEE, SADD ~ THE CALL OF DEATH

SHALOK

Guru Arjan Dev · salok

ਸਲੋਕ ॥ ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥ ਨਾਨਕ ਪ੍ਰਭ ਪੂਰਨ ਮਿਲੇ ਦੁਤੀਆ ਬਿਨਸੀ ਭ੍ਰਾਂਤਿ ॥੧॥ ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥ ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥੨॥

Ang 929Raag Ramkali · ਰਾਮਕਲੀ › RAAMKALEE, SADD ~ THE CALL OF DEATH

CHHANT

Guru Arjan Dev · chhant

ਛੰਤੁ ॥ ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥ ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥ ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥ ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥ ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥

Ang 929Raag Ramkali · ਰਾਮਕਲੀ › RAAMKALEE, SADD ~ THE CALL OF DEATH

SHALOK

Guru Arjan Dev · salok

ਸਲੋਕ ॥ ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥ ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥ ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥ ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥੨॥

Ang 929Raag Ramkali · ਰਾਮਕਲੀ › RAAMKALEE, SADD ~ THE CALL OF DEATH

CHHANT

Guru Arjan Dev · chhant

ਛੰਤੁ ॥ ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥ ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥ ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥ ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥ ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥ ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥

Ang 929Raag Ramkali · ਰਾਮਕਲੀ › RAAMKALEE, SADD ~ THE CALL OF DEATH

SHALOK

Guru Arjan Dev · salok

ਸਲੋਕ ॥ ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥ ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥ ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥ ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥

Ang 929Raag Ramkali · ਰਾਮਕਲੀ › RAAMKALEE, SADD ~ THE CALL OF DEATH

CHHANT

Guru Arjan Dev · chhant

ਛੰਤੁ ॥ ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥ ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥ ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥ ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥ ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥ ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥

Ang 929–930Raag Ramkali · ਰਾਮਕਲੀ

RAAMKALEE, FIRST MEHL, DAKHANEE, ONGKAAR

Guru Nanak Dev · composition · part 1 of 10

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਓਅੰਕਾਰਿ ਬ੍ਰਹਮਾ ਉਤਪਤਿ ॥ ਓਅੰਕਾਰੁ ਕੀਆ ਜਿਨਿ ਚਿਤਿ ॥ ਓਅੰਕਾਰਿ ਸੈਲ ਜੁਗ ਭਏ ॥ ਓਅੰਕਾਰਿ ਬੇਦ ਨਿਰਮਏ ॥ ਓਅੰਕਾਰਿ ਸਬਦਿ ਉਧਰੇ ॥ ਓਅੰਕਾਰਿ ਗੁਰਮੁਖਿ ਤਰੇ ॥ ਓਨਮ ਅਖਰ ਸੁਣਹੁ ਬੀਚਾਰੁ ॥ ਓਨਮ ਅਖਰੁ ਤ੍ਰਿਭਵਣ ਸਾਰੁ ॥੧॥ ਸੁਣਿ ਪਾਡੇ ਕਿਆ ਲਿਖਹੁ ਜੰਜਾਲਾ ॥ ਲਿਖੁ ਰਾਮ ਨਾਮ ਗੁਰਮੁਖਿ ਗੋਪਾਲਾ ॥੧॥ ਰਹਾਉ ॥ ਸਸੈ ਸਭੁ ਜਗੁ ਸਹਜਿ ਉਪਾਇਆ ਤੀਨਿ ਭਵਨ ਇਕ ਜੋਤੀ ॥ ਗੁਰਮੁਖਿ ਵਸਤੁ ਪਰਾਪਤਿ ਹੋਵੈ ਚੁਣਿ ਲੈ ਮਾਣਕ ਮੋਤੀ ॥ ਸਮਝੈ ਸੂਝੈ ਪੜਿ ਪੜਿ ਬੂਝੈ ਅੰਤਿ ਨਿਰੰਤਰਿ ਸਾਚਾ ॥ ਗੁਰਮੁਖਿ ਦੇਖੈ ਸਾਚੁ ਸਮਾਲੇ ਬਿਨੁ ਸਾਚੇ ਜਗੁ ਕਾਚਾ ॥੨॥ ਧਧੈ ਧਰਮੁ ਧਰੇ ਧਰਮਾ ਪੁਰਿ ਗੁਣਕਾਰੀ ਮਨੁ ਧੀਰਾ ॥ ਧਧੈ ਧੂਲਿ ਪੜੈ ਮੁਖਿ ਮਸਤਕਿ ਕੰਚਨ ਭਏ ਮਨੂਰਾ ॥ ਧਨੁ ਧਰਣੀਧਰੁ ਆਪਿ ਅਜੋਨੀ ਤੋਲਿ ਬੋਲਿ ਸਚੁ ਪੂਰਾ ॥ ਕਰਤੇ ਕੀ ਮਿਤਿ ਕਰਤਾ ਜਾਣੈ ਕੈ ਜਾਣੈ ਗੁਰੁ ਸੂਰਾ ॥੩॥ ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ ॥ ਗੁਰ ਰਸੁ ਗੀਤ ਬਾਦ ਨਹੀ ਭਾਵੈ ਸੁਣੀਐ ਗਹਿਰ ਗੰਭੀਰੁ ਗਵਾਇਆ ॥ ਗੁਰਿ ਸਚੁ ਕਹਿਆ ਅੰਮ੍ਰਿਤੁ ਲਹਿਆ ਮਨਿ ਤਨਿ ਸਾਚੁ ਸੁਖਾਇਆ ॥ ਆਪੇ ਗੁਰਮੁਖਿ ਆਪੇ ਦੇਵੈ ਆਪੇ ਅੰਮ੍ਰਿਤੁ ਪੀਆਇਆ ॥੪॥ ਏਕੋ ਏਕੁ ਕਹੈ ਸਭੁ ਕੋਈ ਹਉਮੈ ਗਰਬੁ ਵਿਆਪੈ ॥ ਅੰਤਰਿ ਬਾਹਰਿ ਏਕੁ ਪਛਾਣੈ ਇਉ ਘਰੁ ਮਹਲੁ ਸਿਞਾਪੈ ॥ ਪ੍ਰਭੁ ਨੇੜੈ ਹਰਿ ਦੂਰਿ ਨ ਜਾਣਹੁ ਏਕੋ ਸ੍ਰਿਸਟਿ ਸਬਾਈ ॥ ਏਕੰਕਾਰੁ ਅਵਰੁ ਨਹੀ ਦੂਜਾ ਨਾਨਕ ਏਕੁ ਸਮਾਈ ॥੫॥ ਇਸੁ ਕਰਤੇ ਕਉ ਕਿਉ ਗਹਿ ਰਾਖਉ ਅਫਰਿਓ ਤੁਲਿਓ ਨ ਜਾਈ ॥ ਮਾਇਆ ਕੇ ਦੇਵਾਨੇ ਪ੍ਰਾਣੀ ਝੂਠਿ ਠਗਉਰੀ ਪਾਈ ॥ ਲਬਿ ਲੋਭਿ ਮੁਹਤਾਜਿ ਵਿਗੂਤੇ ਇਬ ਤਬ ਫਿਰਿ ਪਛੁਤਾਈ ॥ ਏਕੁ ਸਰੇਵੈ ਤਾ ਗਤਿ ਮਿਤਿ ਪਾਵੈ ਆਵਣੁ ਜਾਣੁ ਰਹਾਈ ॥੬॥

Text: Gurmukhi with English translation (Kulbir S Thind; English by Dr. Sant Singh Khalsa).