Sri Guru Granth Sahib › Raag Ramkali

Ang 930

Ang 929–930Raag Ramkali · ਰਾਮਕਲੀ

RAAMKALEE, FIRST MEHL, DAKHANEE, ONGKAAR

Guru Nanak Dev · composition · part 1 of 10

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਓਅੰਕਾਰਿ ਬ੍ਰਹਮਾ ਉਤਪਤਿ ॥ ਓਅੰਕਾਰੁ ਕੀਆ ਜਿਨਿ ਚਿਤਿ ॥ ਓਅੰਕਾਰਿ ਸੈਲ ਜੁਗ ਭਏ ॥ ਓਅੰਕਾਰਿ ਬੇਦ ਨਿਰਮਏ ॥ ਓਅੰਕਾਰਿ ਸਬਦਿ ਉਧਰੇ ॥ ਓਅੰਕਾਰਿ ਗੁਰਮੁਖਿ ਤਰੇ ॥ ਓਨਮ ਅਖਰ ਸੁਣਹੁ ਬੀਚਾਰੁ ॥ ਓਨਮ ਅਖਰੁ ਤ੍ਰਿਭਵਣ ਸਾਰੁ ॥੧॥ ਸੁਣਿ ਪਾਡੇ ਕਿਆ ਲਿਖਹੁ ਜੰਜਾਲਾ ॥ ਲਿਖੁ ਰਾਮ ਨਾਮ ਗੁਰਮੁਖਿ ਗੋਪਾਲਾ ॥੧॥ ਰਹਾਉ ॥ ਸਸੈ ਸਭੁ ਜਗੁ ਸਹਜਿ ਉਪਾਇਆ ਤੀਨਿ ਭਵਨ ਇਕ ਜੋਤੀ ॥ ਗੁਰਮੁਖਿ ਵਸਤੁ ਪਰਾਪਤਿ ਹੋਵੈ ਚੁਣਿ ਲੈ ਮਾਣਕ ਮੋਤੀ ॥ ਸਮਝੈ ਸੂਝੈ ਪੜਿ ਪੜਿ ਬੂਝੈ ਅੰਤਿ ਨਿਰੰਤਰਿ ਸਾਚਾ ॥ ਗੁਰਮੁਖਿ ਦੇਖੈ ਸਾਚੁ ਸਮਾਲੇ ਬਿਨੁ ਸਾਚੇ ਜਗੁ ਕਾਚਾ ॥੨॥ ਧਧੈ ਧਰਮੁ ਧਰੇ ਧਰਮਾ ਪੁਰਿ ਗੁਣਕਾਰੀ ਮਨੁ ਧੀਰਾ ॥ ਧਧੈ ਧੂਲਿ ਪੜੈ ਮੁਖਿ ਮਸਤਕਿ ਕੰਚਨ ਭਏ ਮਨੂਰਾ ॥ ਧਨੁ ਧਰਣੀਧਰੁ ਆਪਿ ਅਜੋਨੀ ਤੋਲਿ ਬੋਲਿ ਸਚੁ ਪੂਰਾ ॥ ਕਰਤੇ ਕੀ ਮਿਤਿ ਕਰਤਾ ਜਾਣੈ ਕੈ ਜਾਣੈ ਗੁਰੁ ਸੂਰਾ ॥੩॥ ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ ॥ ਗੁਰ ਰਸੁ ਗੀਤ ਬਾਦ ਨਹੀ ਭਾਵੈ ਸੁਣੀਐ ਗਹਿਰ ਗੰਭੀਰੁ ਗਵਾਇਆ ॥ ਗੁਰਿ ਸਚੁ ਕਹਿਆ ਅੰਮ੍ਰਿਤੁ ਲਹਿਆ ਮਨਿ ਤਨਿ ਸਾਚੁ ਸੁਖਾਇਆ ॥ ਆਪੇ ਗੁਰਮੁਖਿ ਆਪੇ ਦੇਵੈ ਆਪੇ ਅੰਮ੍ਰਿਤੁ ਪੀਆਇਆ ॥੪॥ ਏਕੋ ਏਕੁ ਕਹੈ ਸਭੁ ਕੋਈ ਹਉਮੈ ਗਰਬੁ ਵਿਆਪੈ ॥ ਅੰਤਰਿ ਬਾਹਰਿ ਏਕੁ ਪਛਾਣੈ ਇਉ ਘਰੁ ਮਹਲੁ ਸਿਞਾਪੈ ॥ ਪ੍ਰਭੁ ਨੇੜੈ ਹਰਿ ਦੂਰਿ ਨ ਜਾਣਹੁ ਏਕੋ ਸ੍ਰਿਸਟਿ ਸਬਾਈ ॥ ਏਕੰਕਾਰੁ ਅਵਰੁ ਨਹੀ ਦੂਜਾ ਨਾਨਕ ਏਕੁ ਸਮਾਈ ॥੫॥ ਇਸੁ ਕਰਤੇ ਕਉ ਕਿਉ ਗਹਿ ਰਾਖਉ ਅਫਰਿਓ ਤੁਲਿਓ ਨ ਜਾਈ ॥ ਮਾਇਆ ਕੇ ਦੇਵਾਨੇ ਪ੍ਰਾਣੀ ਝੂਠਿ ਠਗਉਰੀ ਪਾਈ ॥ ਲਬਿ ਲੋਭਿ ਮੁਹਤਾਜਿ ਵਿਗੂਤੇ ਇਬ ਤਬ ਫਿਰਿ ਪਛੁਤਾਈ ॥ ਏਕੁ ਸਰੇਵੈ ਤਾ ਗਤਿ ਮਿਤਿ ਪਾਵੈ ਆਵਣੁ ਜਾਣੁ ਰਹਾਈ ॥੬॥

Ang 930–931Raag Ramkali · ਰਾਮਕਲੀ

RAAMKALEE, FIRST MEHL, DAKHANEE, ONGKAAR

Guru Nanak Dev · composition · part 2 of 10

ਏਕੁ ਅਚਾਰੁ ਰੰਗੁ ਇਕੁ ਰੂਪੁ ॥ ਪਉਣ ਪਾਣੀ ਅਗਨੀ ਅਸਰੂਪੁ ॥ ਏਕੋ ਭਵਰੁ ਭਵੈ ਤਿਹੁ ਲੋਇ ॥ ਏਕੋ ਬੂਝੈ ਸੂਝੈ ਪਤਿ ਹੋਇ ॥ ਗਿਆਨੁ ਧਿਆਨੁ ਲੇ ਸਮਸਰਿ ਰਹੈ ॥ ਗੁਰਮੁਖਿ ਏਕੁ ਵਿਰਲਾ ਕੋ ਲਹੈ ॥ ਜਿਸ ਨੋ ਦੇਇ ਕਿਰਪਾ ਤੇ ਸੁਖੁ ਪਾਏ ॥ ਗੁਰੂ ਦੁਆਰੈ ਆਖਿ ਸੁਣਾਏ ॥੭॥ ਊਰਮ ਧੂਰਮ ਜੋਤਿ ਉਜਾਲਾ ॥ ਤੀਨਿ ਭਵਣ ਮਹਿ ਗੁਰ ਗੋਪਾਲਾ ॥ ਊਗਵਿਆ ਅਸਰੂਪੁ ਦਿਖਾਵੈ ॥ ਕਰਿ ਕਿਰਪਾ ਅਪੁਨੈ ਘਰਿ ਆਵੈ ॥ ਊਨਵਿ ਬਰਸੈ ਨੀਝਰ ਧਾਰਾ ॥ ਊਤਮ ਸਬਦਿ ਸਵਾਰਣਹਾਰਾ ॥ ਇਸੁ ਏਕੇ ਕਾ ਜਾਣੈ ਭੇਉ ॥ ਆਪੇ ਕਰਤਾ ਆਪੇ ਦੇਉ ॥੮॥ ਉਗਵੈ ਸੂਰੁ ਅਸੁਰ ਸੰਘਾਰੈ ॥ ਊਚਉ ਦੇਖਿ ਸਬਦਿ ਬੀਚਾਰੈ ॥ ਊਪਰਿ ਆਦਿ ਅੰਤਿ ਤਿਹੁ ਲੋਇ ॥ ਆਪੇ ਕਰੈ ਕਥੈ ਸੁਣੈ ਸੋਇ ॥ ਓਹੁ ਬਿਧਾਤਾ ਮਨੁ ਤਨੁ ਦੇਇ ॥ ਓਹੁ ਬਿਧਾਤਾ ਮਨਿ ਮੁਖਿ ਸੋਇ ॥ ਪ੍ਰਭੁ ਜਗਜੀਵਨੁ ਅਵਰੁ ਨ ਕੋਇ ॥ ਨਾਨਕ ਨਾਮਿ ਰਤੇ ਪਤਿ ਹੋਇ ॥੯॥ ਰਾਜਨ ਰਾਮ ਰਵੈ ਹਿਤਕਾਰਿ ॥ ਰਣ ਮਹਿ ਲੂਝੈ ਮਨੂਆ ਮਾਰਿ ॥ ਰਾਤਿ ਦਿਨੰਤਿ ਰਹੈ ਰੰਗਿ ਰਾਤਾ ॥ ਤੀਨਿ ਭਵਨ ਜੁਗ ਚਾਰੇ ਜਾਤਾ ॥ ਜਿਨਿ ਜਾਤਾ ਸੋ ਤਿਸ ਹੀ ਜੇਹਾ ॥ ਅਤਿ ਨਿਰਮਾਇਲੁ ਸੀਝਸਿ ਦੇਹਾ ॥ ਰਹਸੀ ਰਾਮੁ ਰਿਦੈ ਇਕ ਭਾਇ ॥ ਅੰਤਰਿ ਸਬਦੁ ਸਾਚਿ ਲਿਵ ਲਾਇ ॥੧੦॥ ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥ ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥ ਲਾਹਾ ਨਾਮੁ ਰਤਨੁ ਜਪਿ ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ ਕਾਰਣਿ ਆਇਆ ਜਗਿ ॥ ਹੋਇ ਮਜੂਰੁ ਗਇਆ ਠਗਾਇ ਠਗਿ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥

Text: Gurmukhi with English translation (Kulbir S Thind; English by Dr. Sant Singh Khalsa).