RAAMKALEE, FIRST MEHL, DAKHANEE, ONGKAAR
ਏਕੁ ਅਚਾਰੁ ਰੰਗੁ ਇਕੁ ਰੂਪੁ ॥ ਪਉਣ ਪਾਣੀ ਅਗਨੀ ਅਸਰੂਪੁ ॥ ਏਕੋ ਭਵਰੁ ਭਵੈ ਤਿਹੁ ਲੋਇ ॥ ਏਕੋ ਬੂਝੈ ਸੂਝੈ ਪਤਿ ਹੋਇ ॥ ਗਿਆਨੁ ਧਿਆਨੁ ਲੇ ਸਮਸਰਿ ਰਹੈ ॥ ਗੁਰਮੁਖਿ ਏਕੁ ਵਿਰਲਾ ਕੋ ਲਹੈ ॥ ਜਿਸ ਨੋ ਦੇਇ ਕਿਰਪਾ ਤੇ ਸੁਖੁ ਪਾਏ ॥ ਗੁਰੂ ਦੁਆਰੈ ਆਖਿ ਸੁਣਾਏ ॥੭॥ ਊਰਮ ਧੂਰਮ ਜੋਤਿ ਉਜਾਲਾ ॥ ਤੀਨਿ ਭਵਣ ਮਹਿ ਗੁਰ ਗੋਪਾਲਾ ॥ ਊਗਵਿਆ ਅਸਰੂਪੁ ਦਿਖਾਵੈ ॥ ਕਰਿ ਕਿਰਪਾ ਅਪੁਨੈ ਘਰਿ ਆਵੈ ॥ ਊਨਵਿ ਬਰਸੈ ਨੀਝਰ ਧਾਰਾ ॥ ਊਤਮ ਸਬਦਿ ਸਵਾਰਣਹਾਰਾ ॥ ਇਸੁ ਏਕੇ ਕਾ ਜਾਣੈ ਭੇਉ ॥ ਆਪੇ ਕਰਤਾ ਆਪੇ ਦੇਉ ॥੮॥ ਉਗਵੈ ਸੂਰੁ ਅਸੁਰ ਸੰਘਾਰੈ ॥ ਊਚਉ ਦੇਖਿ ਸਬਦਿ ਬੀਚਾਰੈ ॥ ਊਪਰਿ ਆਦਿ ਅੰਤਿ ਤਿਹੁ ਲੋਇ ॥ ਆਪੇ ਕਰੈ ਕਥੈ ਸੁਣੈ ਸੋਇ ॥ ਓਹੁ ਬਿਧਾਤਾ ਮਨੁ ਤਨੁ ਦੇਇ ॥ ਓਹੁ ਬਿਧਾਤਾ ਮਨਿ ਮੁਖਿ ਸੋਇ ॥ ਪ੍ਰਭੁ ਜਗਜੀਵਨੁ ਅਵਰੁ ਨ ਕੋਇ ॥ ਨਾਨਕ ਨਾਮਿ ਰਤੇ ਪਤਿ ਹੋਇ ॥੯॥ ਰਾਜਨ ਰਾਮ ਰਵੈ ਹਿਤਕਾਰਿ ॥ ਰਣ ਮਹਿ ਲੂਝੈ ਮਨੂਆ ਮਾਰਿ ॥ ਰਾਤਿ ਦਿਨੰਤਿ ਰਹੈ ਰੰਗਿ ਰਾਤਾ ॥ ਤੀਨਿ ਭਵਨ ਜੁਗ ਚਾਰੇ ਜਾਤਾ ॥ ਜਿਨਿ ਜਾਤਾ ਸੋ ਤਿਸ ਹੀ ਜੇਹਾ ॥ ਅਤਿ ਨਿਰਮਾਇਲੁ ਸੀਝਸਿ ਦੇਹਾ ॥ ਰਹਸੀ ਰਾਮੁ ਰਿਦੈ ਇਕ ਭਾਇ ॥ ਅੰਤਰਿ ਸਬਦੁ ਸਾਚਿ ਲਿਵ ਲਾਇ ॥੧੦॥ ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥ ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥ ਲਾਹਾ ਨਾਮੁ ਰਤਨੁ ਜਪਿ ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ ਕਾਰਣਿ ਆਇਆ ਜਗਿ ॥ ਹੋਇ ਮਜੂਰੁ ਗਇਆ ਠਗਾਇ ਠਗਿ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥