RAAMKALEE, FIRST MEHL, DAKHANEE, ONGKAAR
ਆਇ ਵਿਗੂਤਾ ਜਗੁ ਜਮ ਪੰਥੁ ॥ ਆਈ ਨ ਮੇਟਣ ਕੋ ਸਮਰਥੁ ॥ ਆਥਿ ਸੈਲ ਨੀਚ ਘਰਿ ਹੋਇ ॥ ਆਥਿ ਦੇਖਿ ਨਿਵੈ ਜਿਸੁ ਦੋਇ ॥ ਆਥਿ ਹੋਇ ਤਾ ਮੁਗਧੁ ਸਿਆਨਾ ॥ ਭਗਤਿ ਬਿਹੂਨਾ ਜਗੁ ਬਉਰਾਨਾ ॥ ਸਭ ਮਹਿ ਵਰਤੈ ਏਕੋ ਸੋਇ ॥ ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥ ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥ ਜਨਮਿ ਮਰਣਿ ਨਹੀ ਧੰਧਾ ਧੈਰੁ ॥ ਜੋ ਦੀਸੈ ਸੋ ਆਪੇ ਆਪਿ ॥ ਆਪਿ ਉਪਾਇ ਆਪੇ ਘਟ ਥਾਪਿ ॥ ਆਪਿ ਅਗੋਚਰੁ ਧੰਧੈ ਲੋਈ ॥ ਜੋਗ ਜੁਗਤਿ ਜਗਜੀਵਨੁ ਸੋਈ ॥ ਕਰਿ ਆਚਾਰੁ ਸਚੁ ਸੁਖੁ ਹੋਈ ॥ ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥ ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥ ਕਿਆ ਲੇ ਆਇਆ ਕਿਆ ਪਲੈ ਪਾਇ ॥ ਵਿਣੁ ਨਾਵੈ ਤੋਟਾ ਸਭ ਥਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ ॥ ਵਣਜੁ ਵਾਪਾਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥ ਗੁਣ ਵੀਚਾਰੇ ਗਿਆਨੀ ਸੋਇ ॥ ਗੁਣ ਮਹਿ ਗਿਆਨੁ ਪਰਾਪਤਿ ਹੋਇ ॥ ਗੁਣਦਾਤਾ ਵਿਰਲਾ ਸੰਸਾਰਿ ॥ ਸਾਚੀ ਕਰਣੀ ਗੁਰ ਵੀਚਾਰਿ ॥ ਅਗਮ ਅਗੋਚਰੁ ਕੀਮਤਿ ਨਹੀ ਪਾਇ ॥ ਤਾ ਮਿਲੀਐ ਜਾ ਲਏ ਮਿਲਾਇ ॥ ਗੁਣਵੰਤੀ ਗੁਣ ਸਾਰੇ ਨੀਤ ॥ ਨਾਨਕ ਗੁਰਮਤਿ ਮਿਲੀਐ ਮੀਤ ॥੧੭॥ ਕਾਮੁ ਕ੍ਰੋਧੁ ਕਾਇਆ ਕਉ ਗਾਲੈ ॥ ਜਿਉ ਕੰਚਨ ਸੋਹਾਗਾ ਢਾਲੈ ॥ ਕਸਿ ਕਸਵਟੀ ਸਹੈ ਸੁ ਤਾਉ ॥ ਨਦਰਿ ਸਰਾਫ ਵੰਨੀ ਸਚੜਾਉ ॥ ਜਗਤੁ ਪਸੂ ਅਹੰ ਕਾਲੁ ਕਸਾਈ ॥ ਕਰਿ ਕਰਤੈ ਕਰਣੀ ਕਰਿ ਪਾਈ ॥ ਜਿਨਿ ਕੀਤੀ ਤਿਨਿ ਕੀਮਤਿ ਪਾਈ ॥ ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥੧੮॥ ਖੋਜਤ ਖੋਜਤ ਅੰਮ੍ਰਿਤੁ ਪੀਆ ॥ ਖਿਮਾ ਗਹੀ ਮਨੁ ਸਤਗੁਰਿ ਦੀਆ ॥ ਖਰਾ ਖਰਾ ਆਖੈ ਸਭੁ ਕੋਇ ॥ ਖਰਾ ਰਤਨੁ ਜੁਗ ਚਾਰੇ ਹੋਇ ॥ ਖਾਤ ਪੀਅੰਤ ਮੂਏ ਨਹੀ ਜਾਨਿਆ ॥ ਖਿਨ ਮਹਿ ਮੂਏ ਜਾ ਸਬਦੁ ਪਛਾਨਿਆ ॥ ਅਸਥਿਰੁ ਚੀਤੁ ਮਰਨਿ ਮਨੁ ਮਾਨਿਆ ॥ ਗੁਰ ਕਿਰਪਾ ਤੇ ਨਾਮੁ ਪਛਾਨਿਆ ॥੧੯॥