Sri Guru Granth Sahib › Raag Ramkali

Ang 933

Ang 932–933Raag Ramkali · ਰਾਮਕਲੀ

RAAMKALEE, FIRST MEHL, DAKHANEE, ONGKAAR

Guru Nanak Dev · composition · part 4 of 10

ਗਗਨ ਗੰਭੀਰੁ ਗਗਨੰਤਰਿ ਵਾਸੁ ॥ ਗੁਣ ਗਾਵੈ ਸੁਖ ਸਹਜਿ ਨਿਵਾਸੁ ॥ ਗਇਆ ਨ ਆਵੈ ਆਇ ਨ ਜਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥ ਗਗਨੁ ਅਗੰਮੁ ਅਨਾਥੁ ਅਜੋਨੀ ॥ ਅਸਥਿਰੁ ਚੀਤੁ ਸਮਾਧਿ ਸਗੋਨੀ ॥ ਹਰਿ ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥ ਗੁਰਮਤਿ ਸਾਰੁ ਹੋਰ ਨਾਮ ਬਿਹੂਨੀ ॥੨੦॥ ਘਰ ਦਰ ਫਿਰਿ ਥਾਕੀ ਬਹੁਤੇਰੇ ॥ ਜਾਤਿ ਅਸੰਖ ਅੰਤ ਨਹੀ ਮੇਰੇ ॥ ਕੇਤੇ ਮਾਤ ਪਿਤਾ ਸੁਤ ਧੀਆ ॥ ਕੇਤੇ ਗੁਰ ਚੇਲੇ ਫੁਨਿ ਹੂਆ ॥ ਕਾਚੇ ਗੁਰ ਤੇ ਮੁਕਤਿ ਨ ਹੂਆ ॥ ਕੇਤੀ ਨਾਰਿ ਵਰੁ ਏਕੁ ਸਮਾਲਿ ॥ ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥ ਦਹ ਦਿਸ ਢੂਢਿ ਘਰੈ ਮਹਿ ਪਾਇਆ ॥ ਮੇਲੁ ਭਇਆ ਸਤਿਗੁਰੂ ਮਿਲਾਇਆ ॥੨੧॥ ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥ ਗੁਰਮੁਖਿ ਤੋਲਿ ਤੁੋਲਾਵੈ ਤੋਲੈ ॥ ਗੁਰਮੁਖਿ ਆਵੈ ਜਾਇ ਨਿਸੰਗੁ ॥ ਪਰਹਰਿ ਮੈਲੁ ਜਲਾਇ ਕਲੰਕੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਮਜਨੁ ਚਜੁ ਅਚਾਰੁ ॥ ਗੁਰਮੁਖਿ ਸਬਦੁ ਅੰਮ੍ਰਿਤੁ ਹੈ ਸਾਰੁ ॥ ਨਾਨਕ ਗੁਰਮੁਖਿ ਪਾਵੈ ਪਾਰੁ ॥੨੨॥ ਚੰਚਲੁ ਚੀਤੁ ਨ ਰਹਈ ਠਾਇ ॥ ਚੋਰੀ ਮਿਰਗੁ ਅੰਗੂਰੀ ਖਾਇ ॥ ਚਰਨ ਕਮਲ ਉਰ ਧਾਰੇ ਚੀਤ ॥ ਚਿਰੁ ਜੀਵਨੁ ਚੇਤਨੁ ਨਿਤ ਨੀਤ ॥ ਚਿੰਤਤ ਹੀ ਦੀਸੈ ਸਭੁ ਕੋਇ ॥ ਚੇਤਹਿ ਏਕੁ ਤਹੀ ਸੁਖੁ ਹੋਇ ॥ ਚਿਤਿ ਵਸੈ ਰਾਚੈ ਹਰਿ ਨਾਇ ॥ ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥੨੩॥ ਛੀਜੈ ਦੇਹ ਖੁਲੈ ਇਕ ਗੰਢਿ ॥ ਛੇਆ ਨਿਤ ਦੇਖਹੁ ਜਗਿ ਹੰਢਿ ॥ ਧੂਪ ਛਾਵ ਜੇ ਸਮ ਕਰਿ ਜਾਣੈ ॥ ਬੰਧਨ ਕਾਟਿ ਮੁਕਤਿ ਘਰਿ ਆਣੈ ॥ ਛਾਇਆ ਛੂਛੀ ਜਗਤੁ ਭੁਲਾਨਾ ॥ ਲਿਖਿਆ ਕਿਰਤੁ ਧੁਰੇ ਪਰਵਾਨਾ ॥ ਛੀਜੈ ਜੋਬਨੁ ਜਰੂਆ ਸਿਰਿ ਕਾਲੁ ॥ ਕਾਇਆ ਛੀਜੈ ਭਈ ਸਿਬਾਲੁ ॥੨੪॥ ਜਾਪੈ ਆਪਿ ਪ੍ਰਭੂ ਤਿਹੁ ਲੋਇ ॥ ਜੁਗਿ ਜੁਗਿ ਦਾਤਾ ਅਵਰੁ ਨ ਕੋਇ ॥ ਜਿਉ ਭਾਵੈ ਤਿਉ ਰਾਖਹਿ ਰਾਖੁ ॥ ਜਸੁ ਜਾਚਉ ਦੇਵੈ ਪਤਿ ਸਾਖੁ ॥ ਜਾਗਤੁ ਜਾਗਿ ਰਹਾ ਤੁਧੁ ਭਾਵਾ ॥ ਜਾ ਤੂ ਮੇਲਹਿ ਤਾ ਤੁਝੈ ਸਮਾਵਾ ॥ ਜੈ ਜੈ ਕਾਰੁ ਜਪਉ ਜਗਦੀਸ ॥ ਗੁਰਮਤਿ ਮਿਲੀਐ ਬੀਸ ਇਕੀਸ ॥੨੫॥

Ang 933–934Raag Ramkali · ਰਾਮਕਲੀ

RAAMKALEE, FIRST MEHL, DAKHANEE, ONGKAAR

Guru Nanak Dev · composition · part 5 of 10

ਝਖਿ ਬੋਲਣੁ ਕਿਆ ਜਗ ਸਿਉ ਵਾਦੁ ॥ ਝੂਰਿ ਮਰੈ ਦੇਖੈ ਪਰਮਾਦੁ ॥ ਜਨਮਿ ਮੂਏ ਨਹੀ ਜੀਵਣ ਆਸਾ ॥ ਆਇ ਚਲੇ ਭਏ ਆਸ ਨਿਰਾਸਾ ॥ ਝੁਰਿ ਝੁਰਿ ਝਖਿ ਮਾਟੀ ਰਲਿ ਜਾਇ ॥ ਕਾਲੁ ਨ ਚਾਂਪੈ ਹਰਿ ਗੁਣ ਗਾਇ ॥ ਪਾਈ ਨਵ ਨਿਧਿ ਹਰਿ ਕੈ ਨਾਇ ॥ ਆਪੇ ਦੇਵੈ ਸਹਜਿ ਸੁਭਾਇ ॥੨੬॥ ਞਿਆਨੋ ਬੋਲੈ ਆਪੇ ਬੂਝੈ ॥ ਆਪੇ ਸਮਝੈ ਆਪੇ ਸੂਝੈ ॥ ਗੁਰ ਕਾ ਕਹਿਆ ਅੰਕਿ ਸਮਾਵੈ ॥ ਨਿਰਮਲ ਸੂਚੇ ਸਾਚੋ ਭਾਵੈ ॥ ਗੁਰੁ ਸਾਗਰੁ ਰਤਨੀ ਨਹੀ ਤੋਟ ॥ ਲਾਲ ਪਦਾਰਥ ਸਾਚੁ ਅਖੋਟ ॥ ਗੁਰਿ ਕਹਿਆ ਸਾ ਕਾਰ ਕਮਾਵਹੁ ॥ ਗੁਰ ਕੀ ਕਰਣੀ ਕਾਹੇ ਧਾਵਹੁ ॥ ਨਾਨਕ ਗੁਰਮਤਿ ਸਾਚਿ ਸਮਾਵਹੁ ॥੨੭॥ ਟੂਟੈ ਨੇਹੁ ਕਿ ਬੋਲਹਿ ਸਹੀ ॥ ਟੂਟੈ ਬਾਹ ਦੁਹੂ ਦਿਸ ਗਹੀ ॥ ਟੂਟਿ ਪਰੀਤਿ ਗਈ ਬੁਰ ਬੋਲਿ ॥ ਦੁਰਮਤਿ ਪਰਹਰਿ ਛਾਡੀ ਢੋਲਿ ॥ ਟੂਟੈ ਗੰਠਿ ਪੜੈ ਵੀਚਾਰਿ ॥ ਗੁਰ ਸਬਦੀ ਘਰਿ ਕਾਰਜੁ ਸਾਰਿ ॥ ਲਾਹਾ ਸਾਚੁ ਨ ਆਵੈ ਤੋਟਾ ॥ ਤ੍ਰਿਭਵਣ ਠਾਕੁਰੁ ਪ੍ਰੀਤਮੁ ਮੋਟਾ ॥੨੮॥ ਠਾਕਹੁ ਮਨੂਆ ਰਾਖਹੁ ਠਾਇ ॥ ਠਹਕਿ ਮੁਈ ਅਵਗੁਣਿ ਪਛੁਤਾਇ ॥ ਠਾਕੁਰੁ ਏਕੁ ਸਬਾਈ ਨਾਰਿ ॥ ਬਹੁਤੇ ਵੇਸ ਕਰੇ ਕੂੜਿਆਰਿ ॥ ਪਰ ਘਰਿ ਜਾਤੀ ਠਾਕਿ ਰਹਾਈ ॥ ਮਹਲਿ ਬੁਲਾਈ ਠਾਕ ਨ ਪਾਈ ॥ ਸਬਦਿ ਸਵਾਰੀ ਸਾਚਿ ਪਿਆਰੀ ॥ ਸਾਈ ਸੁੋਹਾਗਣਿ ਠਾਕੁਰਿ ਧਾਰੀ ॥੨੯॥ ਡੋਲਤ ਡੋਲਤ ਹੇ ਸਖੀ ਫਾਟੇ ਚੀਰ ਸੀਗਾਰ ॥ ਡਾਹਪਣਿ ਤਨਿ ਸੁਖੁ ਨਹੀ ਬਿਨੁ ਡਰ ਬਿਣਠੀ ਡਾਰ ॥ ਡਰਪਿ ਮੁਈ ਘਰਿ ਆਪਣੈ ਡੀਠੀ ਕੰਤਿ ਸੁਜਾਣਿ ॥ ਡਰੁ ਰਾਖਿਆ ਗੁਰਿ ਆਪਣੈ ਨਿਰਭਉ ਨਾਮੁ ਵਖਾਣਿ ॥ ਡੂਗਰਿ ਵਾਸੁ ਤਿਖਾ ਘਣੀ ਜਬ ਦੇਖਾ ਨਹੀ ਦੂਰਿ ॥ ਤਿਖਾ ਨਿਵਾਰੀ ਸਬਦੁ ਮੰਨਿ ਅੰਮ੍ਰਿਤੁ ਪੀਆ ਭਰਪੂਰਿ ॥ ਦੇਹਿ ਦੇਹਿ ਆਖੈ ਸਭੁ ਕੋਈ ਜੈ ਭਾਵੈ ਤੈ ਦੇਇ ॥ ਗੁਰੂ ਦੁਆਰੈ ਦੇਵਸੀ ਤਿਖਾ ਨਿਵਾਰੈ ਸੋਇ ॥੩੦॥ ਢੰਢੋਲਤ ਢੂਢਤ ਹਉ ਫਿਰੀ ਢਹਿ ਢਹਿ ਪਵਨਿ ਕਰਾਰਿ ॥ ਭਾਰੇ ਢਹਤੇ ਢਹਿ ਪਏ ਹਉਲੇ ਨਿਕਸੇ ਪਾਰਿ ॥ ਅਮਰ ਅਜਾਚੀ ਹਰਿ ਮਿਲੇ ਤਿਨ ਕੈ ਹਉ ਬਲਿ ਜਾਉ ॥ ਤਿਨ ਕੀ ਧੂੜਿ ਅਘੁਲੀਐ ਸੰਗਤਿ ਮੇਲਿ ਮਿਲਾਉ ॥ ਮਨੁ ਦੀਆ ਗੁਰਿ ਆਪਣੈ ਪਾਇਆ ਨਿਰਮਲ ਨਾਉ ॥ ਜਿਨਿ ਨਾਮੁ ਦੀਆ ਤਿਸੁ ਸੇਵਸਾ ਤਿਸੁ ਬਲਿਹਾਰੈ ਜਾਉ ॥ ਜੋ ਉਸਾਰੇ ਸੋ ਢਾਹਸੀ ਤਿਸੁ ਬਿਨੁ ਅਵਰੁ ਨ ਕੋਇ ॥ ਗੁਰ ਪਰਸਾਦੀ ਤਿਸੁ ਸੰਮ੍ਹਲਾ ਤਾ ਤਨਿ ਦੂਖੁ ਨ ਹੋਇ ॥੩੧॥

Text: Gurmukhi with English translation (Kulbir S Thind; English by Dr. Sant Singh Khalsa).