Sri Guru Granth Sahib › Raag Ramkali

Ang 934

Ang 933–934Raag Ramkali · ਰਾਮਕਲੀ

RAAMKALEE, FIRST MEHL, DAKHANEE, ONGKAAR

Guru Nanak Dev · composition · part 5 of 10

ਝਖਿ ਬੋਲਣੁ ਕਿਆ ਜਗ ਸਿਉ ਵਾਦੁ ॥ ਝੂਰਿ ਮਰੈ ਦੇਖੈ ਪਰਮਾਦੁ ॥ ਜਨਮਿ ਮੂਏ ਨਹੀ ਜੀਵਣ ਆਸਾ ॥ ਆਇ ਚਲੇ ਭਏ ਆਸ ਨਿਰਾਸਾ ॥ ਝੁਰਿ ਝੁਰਿ ਝਖਿ ਮਾਟੀ ਰਲਿ ਜਾਇ ॥ ਕਾਲੁ ਨ ਚਾਂਪੈ ਹਰਿ ਗੁਣ ਗਾਇ ॥ ਪਾਈ ਨਵ ਨਿਧਿ ਹਰਿ ਕੈ ਨਾਇ ॥ ਆਪੇ ਦੇਵੈ ਸਹਜਿ ਸੁਭਾਇ ॥੨੬॥ ਞਿਆਨੋ ਬੋਲੈ ਆਪੇ ਬੂਝੈ ॥ ਆਪੇ ਸਮਝੈ ਆਪੇ ਸੂਝੈ ॥ ਗੁਰ ਕਾ ਕਹਿਆ ਅੰਕਿ ਸਮਾਵੈ ॥ ਨਿਰਮਲ ਸੂਚੇ ਸਾਚੋ ਭਾਵੈ ॥ ਗੁਰੁ ਸਾਗਰੁ ਰਤਨੀ ਨਹੀ ਤੋਟ ॥ ਲਾਲ ਪਦਾਰਥ ਸਾਚੁ ਅਖੋਟ ॥ ਗੁਰਿ ਕਹਿਆ ਸਾ ਕਾਰ ਕਮਾਵਹੁ ॥ ਗੁਰ ਕੀ ਕਰਣੀ ਕਾਹੇ ਧਾਵਹੁ ॥ ਨਾਨਕ ਗੁਰਮਤਿ ਸਾਚਿ ਸਮਾਵਹੁ ॥੨੭॥ ਟੂਟੈ ਨੇਹੁ ਕਿ ਬੋਲਹਿ ਸਹੀ ॥ ਟੂਟੈ ਬਾਹ ਦੁਹੂ ਦਿਸ ਗਹੀ ॥ ਟੂਟਿ ਪਰੀਤਿ ਗਈ ਬੁਰ ਬੋਲਿ ॥ ਦੁਰਮਤਿ ਪਰਹਰਿ ਛਾਡੀ ਢੋਲਿ ॥ ਟੂਟੈ ਗੰਠਿ ਪੜੈ ਵੀਚਾਰਿ ॥ ਗੁਰ ਸਬਦੀ ਘਰਿ ਕਾਰਜੁ ਸਾਰਿ ॥ ਲਾਹਾ ਸਾਚੁ ਨ ਆਵੈ ਤੋਟਾ ॥ ਤ੍ਰਿਭਵਣ ਠਾਕੁਰੁ ਪ੍ਰੀਤਮੁ ਮੋਟਾ ॥੨੮॥ ਠਾਕਹੁ ਮਨੂਆ ਰਾਖਹੁ ਠਾਇ ॥ ਠਹਕਿ ਮੁਈ ਅਵਗੁਣਿ ਪਛੁਤਾਇ ॥ ਠਾਕੁਰੁ ਏਕੁ ਸਬਾਈ ਨਾਰਿ ॥ ਬਹੁਤੇ ਵੇਸ ਕਰੇ ਕੂੜਿਆਰਿ ॥ ਪਰ ਘਰਿ ਜਾਤੀ ਠਾਕਿ ਰਹਾਈ ॥ ਮਹਲਿ ਬੁਲਾਈ ਠਾਕ ਨ ਪਾਈ ॥ ਸਬਦਿ ਸਵਾਰੀ ਸਾਚਿ ਪਿਆਰੀ ॥ ਸਾਈ ਸੁੋਹਾਗਣਿ ਠਾਕੁਰਿ ਧਾਰੀ ॥੨੯॥ ਡੋਲਤ ਡੋਲਤ ਹੇ ਸਖੀ ਫਾਟੇ ਚੀਰ ਸੀਗਾਰ ॥ ਡਾਹਪਣਿ ਤਨਿ ਸੁਖੁ ਨਹੀ ਬਿਨੁ ਡਰ ਬਿਣਠੀ ਡਾਰ ॥ ਡਰਪਿ ਮੁਈ ਘਰਿ ਆਪਣੈ ਡੀਠੀ ਕੰਤਿ ਸੁਜਾਣਿ ॥ ਡਰੁ ਰਾਖਿਆ ਗੁਰਿ ਆਪਣੈ ਨਿਰਭਉ ਨਾਮੁ ਵਖਾਣਿ ॥ ਡੂਗਰਿ ਵਾਸੁ ਤਿਖਾ ਘਣੀ ਜਬ ਦੇਖਾ ਨਹੀ ਦੂਰਿ ॥ ਤਿਖਾ ਨਿਵਾਰੀ ਸਬਦੁ ਮੰਨਿ ਅੰਮ੍ਰਿਤੁ ਪੀਆ ਭਰਪੂਰਿ ॥ ਦੇਹਿ ਦੇਹਿ ਆਖੈ ਸਭੁ ਕੋਈ ਜੈ ਭਾਵੈ ਤੈ ਦੇਇ ॥ ਗੁਰੂ ਦੁਆਰੈ ਦੇਵਸੀ ਤਿਖਾ ਨਿਵਾਰੈ ਸੋਇ ॥੩੦॥ ਢੰਢੋਲਤ ਢੂਢਤ ਹਉ ਫਿਰੀ ਢਹਿ ਢਹਿ ਪਵਨਿ ਕਰਾਰਿ ॥ ਭਾਰੇ ਢਹਤੇ ਢਹਿ ਪਏ ਹਉਲੇ ਨਿਕਸੇ ਪਾਰਿ ॥ ਅਮਰ ਅਜਾਚੀ ਹਰਿ ਮਿਲੇ ਤਿਨ ਕੈ ਹਉ ਬਲਿ ਜਾਉ ॥ ਤਿਨ ਕੀ ਧੂੜਿ ਅਘੁਲੀਐ ਸੰਗਤਿ ਮੇਲਿ ਮਿਲਾਉ ॥ ਮਨੁ ਦੀਆ ਗੁਰਿ ਆਪਣੈ ਪਾਇਆ ਨਿਰਮਲ ਨਾਉ ॥ ਜਿਨਿ ਨਾਮੁ ਦੀਆ ਤਿਸੁ ਸੇਵਸਾ ਤਿਸੁ ਬਲਿਹਾਰੈ ਜਾਉ ॥ ਜੋ ਉਸਾਰੇ ਸੋ ਢਾਹਸੀ ਤਿਸੁ ਬਿਨੁ ਅਵਰੁ ਨ ਕੋਇ ॥ ਗੁਰ ਪਰਸਾਦੀ ਤਿਸੁ ਸੰਮ੍ਹਲਾ ਤਾ ਤਨਿ ਦੂਖੁ ਨ ਹੋਇ ॥੩੧॥

Ang 934Raag Ramkali · ਰਾਮਕਲੀ

RAAMKALEE, FIRST MEHL, DAKHANEE, ONGKAAR

Guru Nanak Dev · composition · part 6 of 10

ਣਾ ਕੋ ਮੇਰਾ ਕਿਸੁ ਗਹੀ ਣਾ ਕੋ ਹੋਆ ਨ ਹੋਗੁ ॥ ਆਵਣਿ ਜਾਣਿ ਵਿਗੁਚੀਐ ਦੁਬਿਧਾ ਵਿਆਪੈ ਰੋਗੁ ॥ ਣਾਮ ਵਿਹੂਣੇ ਆਦਮੀ ਕਲਰ ਕੰਧ ਗਿਰੰਤਿ ॥ ਵਿਣੁ ਨਾਵੈ ਕਿਉ ਛੂਟੀਐ ਜਾਇ ਰਸਾਤਲਿ ਅੰਤਿ ॥ ਗਣਤ ਗਣਾਵੈ ਅਖਰੀ ਅਗਣਤੁ ਸਾਚਾ ਸੋਇ ॥ ਅਗਿਆਨੀ ਮਤਿਹੀਣੁ ਹੈ ਗੁਰ ਬਿਨੁ ਗਿਆਨੁ ਨ ਹੋਇ ॥ ਤੂਟੀ ਤੰਤੁ ਰਬਾਬ ਕੀ ਵਾਜੈ ਨਹੀ ਵਿਜੋਗਿ ॥ ਵਿਛੁੜਿਆ ਮੇਲੈ ਪ੍ਰਭੂ ਨਾਨਕ ਕਰਿ ਸੰਜੋਗ ॥੩੨॥ ਤਰਵਰੁ ਕਾਇਆ ਪੰਖਿ ਮਨੁ ਤਰਵਰਿ ਪੰਖੀ ਪੰਚ ॥ ਤਤੁ ਚੁਗਹਿ ਮਿਲਿ ਏਕਸੇ ਤਿਨ ਕਉ ਫਾਸ ਨ ਰੰਚ ॥ ਉਡਹਿ ਤ ਬੇਗੁਲ ਬੇਗੁਲੇ ਤਾਕਹਿ ਚੋਗ ਘਣੀ ॥ ਪੰਖ ਤੁਟੇ ਫਾਹੀ ਪੜੀ ਅਵਗੁਣਿ ਭੀੜ ਬਣੀ ॥ ਬਿਨੁ ਸਾਚੇ ਕਿਉ ਛੂਟੀਐ ਹਰਿ ਗੁਣ ਕਰਮਿ ਮਣੀ ॥ ਆਪਿ ਛਡਾਏ ਛੂਟੀਐ ਵਡਾ ਆਪਿ ਧਣੀ ॥ ਗੁਰ ਪਰਸਾਦੀ ਛੂਟੀਐ ਕਿਰਪਾ ਆਪਿ ਕਰੇਇ ॥ ਅਪਣੈ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥੩੩॥ ਥਰ ਥਰ ਕੰਪੈ ਜੀਅੜਾ ਥਾਨ ਵਿਹੂਣਾ ਹੋਇ ॥ ਥਾਨਿ ਮਾਨਿ ਸਚੁ ਏਕੁ ਹੈ ਕਾਜੁ ਨ ਫੀਟੈ ਕੋਇ ॥ ਥਿਰੁ ਨਾਰਾਇਣੁ ਥਿਰੁ ਗੁਰੂ ਥਿਰੁ ਸਾਚਾ ਬੀਚਾਰੁ ॥ ਸੁਰਿ ਨਰ ਨਾਥਹ ਨਾਥੁ ਤੂ ਨਿਧਾਰਾ ਆਧਾਰੁ ॥ ਸਰਬੇ ਥਾਨ ਥਨੰਤਰੀ ਤੂ ਦਾਤਾ ਦਾਤਾਰੁ ॥ ਜਹ ਦੇਖਾ ਤਹ ਏਕੁ ਤੂ ਅੰਤੁ ਨ ਪਾਰਾਵਾਰੁ ॥ ਥਾਨ ਥਨੰਤਰਿ ਰਵਿ ਰਹਿਆ ਗੁਰ ਸਬਦੀ ਵੀਚਾਰਿ ॥ ਅਣਮੰਗਿਆ ਦਾਨੁ ਦੇਵਸੀ ਵਡਾ ਅਗਮ ਅਪਾਰੁ ॥੩੪॥ ਦਇਆ ਦਾਨੁ ਦਇਆਲੁ ਤੂ ਕਰਿ ਕਰਿ ਦੇਖਣਹਾਰੁ ॥ ਦਇਆ ਕਰਹਿ ਪ੍ਰਭ ਮੇਲਿ ਲੈਹਿ ਖਿਨ ਮਹਿ ਢਾਹਿ ਉਸਾਰਿ ॥ ਦਾਨਾ ਤੂ ਬੀਨਾ ਤੁਹੀ ਦਾਨਾ ਕੈ ਸਿਰਿ ਦਾਨੁ ॥ ਦਾਲਦ ਭੰਜਨ ਦੁਖ ਦਲਣ ਗੁਰਮੁਖਿ ਗਿਆਨੁ ਧਿਆਨੁ ॥੩੫॥

Ang 934–935Raag Ramkali · ਰਾਮਕਲੀ

RAAMKALEE, FIRST MEHL, DAKHANEE, ONGKAAR

Guru Nanak Dev · composition · part 7 of 10

ਧਨਿ ਗਇਐ ਬਹਿ ਝੂਰੀਐ ਧਨ ਮਹਿ ਚੀਤੁ ਗਵਾਰ ॥ ਧਨੁ ਵਿਰਲੀ ਸਚੁ ਸੰਚਿਆ ਨਿਰਮਲੁ ਨਾਮੁ ਪਿਆਰਿ ॥ ਧਨੁ ਗਇਆ ਤਾ ਜਾਣ ਦੇਹਿ ਜੇ ਰਾਚਹਿ ਰੰਗਿ ਏਕ ॥ ਮਨੁ ਦੀਜੈ ਸਿਰੁ ਸਉਪੀਐ ਭੀ ਕਰਤੇ ਕੀ ਟੇਕ ॥ ਧੰਧਾ ਧਾਵਤ ਰਹਿ ਗਏ ਮਨ ਮਹਿ ਸਬਦੁ ਅਨੰਦੁ ॥ ਦੁਰਜਨ ਤੇ ਸਾਜਨ ਭਏ ਭੇਟੇ ਗੁਰ ਗੋਵਿੰਦ ॥ ਬਨੁ ਬਨੁ ਫਿਰਤੀ ਢੂਢਤੀ ਬਸਤੁ ਰਹੀ ਘਰਿ ਬਾਰਿ ॥ ਸਤਿਗੁਰਿ ਮੇਲੀ ਮਿਲਿ ਰਹੀ ਜਨਮ ਮਰਣ ਦੁਖੁ ਨਿਵਾਰਿ ॥੩੬॥ ਨਾਨਾ ਕਰਤ ਨ ਛੂਟੀਐ ਵਿਣੁ ਗੁਣ ਜਮ ਪੁਰਿ ਜਾਹਿ ॥ ਨਾ ਤਿਸੁ ਏਹੁ ਨ ਓਹੁ ਹੈ ਅਵਗੁਣਿ ਫਿਰਿ ਪਛੁਤਾਹਿ ॥ ਨਾ ਤਿਸੁ ਗਿਆਨੁ ਨ ਧਿਆਨੁ ਹੈ ਨਾ ਤਿਸੁ ਧਰਮੁ ਧਿਆਨੁ ॥ ਵਿਣੁ ਨਾਵੈ ਨਿਰਭਉ ਕਹਾ ਕਿਆ ਜਾਣਾ ਅਭਿਮਾਨੁ ॥ ਥਾਕਿ ਰਹੀ ਕਿਵ ਅਪੜਾ ਹਾਥ ਨਹੀ ਨਾ ਪਾਰੁ ॥ ਨਾ ਸਾਜਨ ਸੇ ਰੰਗੁਲੇ ਕਿਸੁ ਪਹਿ ਕਰੀ ਪੁਕਾਰ ॥ ਨਾਨਕ ਪ੍ਰਿਉ ਪ੍ਰਿਉ ਜੇ ਕਰੀ ਮੇਲੇ ਮੇਲਣਹਾਰੁ ॥ ਜਿਨਿ ਵਿਛੋੜੀ ਸੋ ਮੇਲਸੀ ਗੁਰ ਕੈ ਹੇਤਿ ਅਪਾਰਿ ॥੩੭॥ ਪਾਪੁ ਬੁਰਾ ਪਾਪੀ ਕਉ ਪਿਆਰਾ ॥ ਪਾਪਿ ਲਦੇ ਪਾਪੇ ਪਾਸਾਰਾ ॥ ਪਰਹਰਿ ਪਾਪੁ ਪਛਾਣੈ ਆਪੁ ॥ ਨਾ ਤਿਸੁ ਸੋਗੁ ਵਿਜੋਗੁ ਸੰਤਾਪੁ ॥ ਨਰਕਿ ਪੜੰਤਉ ਕਿਉ ਰਹੈ ਕਿਉ ਬੰਚੈ ਜਮਕਾਲੁ ॥ ਕਿਉ ਆਵਣ ਜਾਣਾ ਵੀਸਰੈ ਝੂਠੁ ਬੁਰਾ ਖੈ ਕਾਲੁ ॥ ਮਨੁ ਜੰਜਾਲੀ ਵੇੜਿਆ ਭੀ ਜੰਜਾਲਾ ਮਾਹਿ ॥ ਵਿਣੁ ਨਾਵੈ ਕਿਉ ਛੂਟੀਐ ਪਾਪੇ ਪਚਹਿ ਪਚਾਹਿ ॥੩੮॥ ਫਿਰਿ ਫਿਰਿ ਫਾਹੀ ਫਾਸੈ ਕਊਆ ॥ ਫਿਰਿ ਪਛੁਤਾਨਾ ਅਬ ਕਿਆ ਹੂਆ ॥ ਫਾਥਾ ਚੋਗ ਚੁਗੈ ਨਹੀ ਬੂਝੈ ॥ ਸਤਗੁਰੁ ਮਿਲੈ ਤ ਆਖੀ ਸੂਝੈ ॥ ਜਿਉ ਮਛੁਲੀ ਫਾਥੀ ਜਮ ਜਾਲਿ ॥ ਵਿਣੁ ਗੁਰ ਦਾਤੇ ਮੁਕਤਿ ਨ ਭਾਲਿ ॥ ਫਿਰਿ ਫਿਰਿ ਆਵੈ ਫਿਰਿ ਫਿਰਿ ਜਾਇ ॥ ਇਕ ਰੰਗਿ ਰਚੈ ਰਹੈ ਲਿਵ ਲਾਇ ॥ ਇਵ ਛੂਟੈ ਫਿਰਿ ਫਾਸ ਨ ਪਾਇ ॥੩੯॥ ਬੀਰਾ ਬੀਰਾ ਕਰਿ ਰਹੀ ਬੀਰ ਭਏ ਬੈਰਾਇ ॥ ਬੀਰ ਚਲੇ ਘਰਿ ਆਪਣੈ ਬਹਿਣ ਬਿਰਹਿ ਜਲਿ ਜਾਇ ॥ ਬਾਬੁਲ ਕੈ ਘਰਿ ਬੇਟੜੀ ਬਾਲੀ ਬਾਲੈ ਨੇਹਿ ॥ ਜੇ ਲੋੜਹਿ ਵਰੁ ਕਾਮਣੀ ਸਤਿਗੁਰੁ ਸੇਵਹਿ ਤੇਹਿ ॥ ਬਿਰਲੋ ਗਿਆਨੀ ਬੂਝਣਉ ਸਤਿਗੁਰੁ ਸਾਚਿ ਮਿਲੇਇ ॥ ਠਾਕੁਰ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥ ਬਾਣੀ ਬਿਰਲਉ ਬੀਚਾਰਸੀ ਜੇ ਕੋ ਗੁਰਮੁਖਿ ਹੋਇ ॥ ਇਹ ਬਾਣੀ ਮਹਾ ਪੁਰਖ ਕੀ ਨਿਜ ਘਰਿ ਵਾਸਾ ਹੋਇ ॥੪੦॥

Text: Gurmukhi with English translation (Kulbir S Thind; English by Dr. Sant Singh Khalsa).