Sri Guru Granth Sahib › Raag Ramkali

Ang 935

Ang 934–935Raag Ramkali · ਰਾਮਕਲੀ

RAAMKALEE, FIRST MEHL, DAKHANEE, ONGKAAR

Guru Nanak Dev · composition · part 7 of 10

ਧਨਿ ਗਇਐ ਬਹਿ ਝੂਰੀਐ ਧਨ ਮਹਿ ਚੀਤੁ ਗਵਾਰ ॥ ਧਨੁ ਵਿਰਲੀ ਸਚੁ ਸੰਚਿਆ ਨਿਰਮਲੁ ਨਾਮੁ ਪਿਆਰਿ ॥ ਧਨੁ ਗਇਆ ਤਾ ਜਾਣ ਦੇਹਿ ਜੇ ਰਾਚਹਿ ਰੰਗਿ ਏਕ ॥ ਮਨੁ ਦੀਜੈ ਸਿਰੁ ਸਉਪੀਐ ਭੀ ਕਰਤੇ ਕੀ ਟੇਕ ॥ ਧੰਧਾ ਧਾਵਤ ਰਹਿ ਗਏ ਮਨ ਮਹਿ ਸਬਦੁ ਅਨੰਦੁ ॥ ਦੁਰਜਨ ਤੇ ਸਾਜਨ ਭਏ ਭੇਟੇ ਗੁਰ ਗੋਵਿੰਦ ॥ ਬਨੁ ਬਨੁ ਫਿਰਤੀ ਢੂਢਤੀ ਬਸਤੁ ਰਹੀ ਘਰਿ ਬਾਰਿ ॥ ਸਤਿਗੁਰਿ ਮੇਲੀ ਮਿਲਿ ਰਹੀ ਜਨਮ ਮਰਣ ਦੁਖੁ ਨਿਵਾਰਿ ॥੩੬॥ ਨਾਨਾ ਕਰਤ ਨ ਛੂਟੀਐ ਵਿਣੁ ਗੁਣ ਜਮ ਪੁਰਿ ਜਾਹਿ ॥ ਨਾ ਤਿਸੁ ਏਹੁ ਨ ਓਹੁ ਹੈ ਅਵਗੁਣਿ ਫਿਰਿ ਪਛੁਤਾਹਿ ॥ ਨਾ ਤਿਸੁ ਗਿਆਨੁ ਨ ਧਿਆਨੁ ਹੈ ਨਾ ਤਿਸੁ ਧਰਮੁ ਧਿਆਨੁ ॥ ਵਿਣੁ ਨਾਵੈ ਨਿਰਭਉ ਕਹਾ ਕਿਆ ਜਾਣਾ ਅਭਿਮਾਨੁ ॥ ਥਾਕਿ ਰਹੀ ਕਿਵ ਅਪੜਾ ਹਾਥ ਨਹੀ ਨਾ ਪਾਰੁ ॥ ਨਾ ਸਾਜਨ ਸੇ ਰੰਗੁਲੇ ਕਿਸੁ ਪਹਿ ਕਰੀ ਪੁਕਾਰ ॥ ਨਾਨਕ ਪ੍ਰਿਉ ਪ੍ਰਿਉ ਜੇ ਕਰੀ ਮੇਲੇ ਮੇਲਣਹਾਰੁ ॥ ਜਿਨਿ ਵਿਛੋੜੀ ਸੋ ਮੇਲਸੀ ਗੁਰ ਕੈ ਹੇਤਿ ਅਪਾਰਿ ॥੩੭॥ ਪਾਪੁ ਬੁਰਾ ਪਾਪੀ ਕਉ ਪਿਆਰਾ ॥ ਪਾਪਿ ਲਦੇ ਪਾਪੇ ਪਾਸਾਰਾ ॥ ਪਰਹਰਿ ਪਾਪੁ ਪਛਾਣੈ ਆਪੁ ॥ ਨਾ ਤਿਸੁ ਸੋਗੁ ਵਿਜੋਗੁ ਸੰਤਾਪੁ ॥ ਨਰਕਿ ਪੜੰਤਉ ਕਿਉ ਰਹੈ ਕਿਉ ਬੰਚੈ ਜਮਕਾਲੁ ॥ ਕਿਉ ਆਵਣ ਜਾਣਾ ਵੀਸਰੈ ਝੂਠੁ ਬੁਰਾ ਖੈ ਕਾਲੁ ॥ ਮਨੁ ਜੰਜਾਲੀ ਵੇੜਿਆ ਭੀ ਜੰਜਾਲਾ ਮਾਹਿ ॥ ਵਿਣੁ ਨਾਵੈ ਕਿਉ ਛੂਟੀਐ ਪਾਪੇ ਪਚਹਿ ਪਚਾਹਿ ॥੩੮॥ ਫਿਰਿ ਫਿਰਿ ਫਾਹੀ ਫਾਸੈ ਕਊਆ ॥ ਫਿਰਿ ਪਛੁਤਾਨਾ ਅਬ ਕਿਆ ਹੂਆ ॥ ਫਾਥਾ ਚੋਗ ਚੁਗੈ ਨਹੀ ਬੂਝੈ ॥ ਸਤਗੁਰੁ ਮਿਲੈ ਤ ਆਖੀ ਸੂਝੈ ॥ ਜਿਉ ਮਛੁਲੀ ਫਾਥੀ ਜਮ ਜਾਲਿ ॥ ਵਿਣੁ ਗੁਰ ਦਾਤੇ ਮੁਕਤਿ ਨ ਭਾਲਿ ॥ ਫਿਰਿ ਫਿਰਿ ਆਵੈ ਫਿਰਿ ਫਿਰਿ ਜਾਇ ॥ ਇਕ ਰੰਗਿ ਰਚੈ ਰਹੈ ਲਿਵ ਲਾਇ ॥ ਇਵ ਛੂਟੈ ਫਿਰਿ ਫਾਸ ਨ ਪਾਇ ॥੩੯॥ ਬੀਰਾ ਬੀਰਾ ਕਰਿ ਰਹੀ ਬੀਰ ਭਏ ਬੈਰਾਇ ॥ ਬੀਰ ਚਲੇ ਘਰਿ ਆਪਣੈ ਬਹਿਣ ਬਿਰਹਿ ਜਲਿ ਜਾਇ ॥ ਬਾਬੁਲ ਕੈ ਘਰਿ ਬੇਟੜੀ ਬਾਲੀ ਬਾਲੈ ਨੇਹਿ ॥ ਜੇ ਲੋੜਹਿ ਵਰੁ ਕਾਮਣੀ ਸਤਿਗੁਰੁ ਸੇਵਹਿ ਤੇਹਿ ॥ ਬਿਰਲੋ ਗਿਆਨੀ ਬੂਝਣਉ ਸਤਿਗੁਰੁ ਸਾਚਿ ਮਿਲੇਇ ॥ ਠਾਕੁਰ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥ ਬਾਣੀ ਬਿਰਲਉ ਬੀਚਾਰਸੀ ਜੇ ਕੋ ਗੁਰਮੁਖਿ ਹੋਇ ॥ ਇਹ ਬਾਣੀ ਮਹਾ ਪੁਰਖ ਕੀ ਨਿਜ ਘਰਿ ਵਾਸਾ ਹੋਇ ॥੪੦॥

Ang 935–936Raag Ramkali · ਰਾਮਕਲੀ

RAAMKALEE, FIRST MEHL, DAKHANEE, ONGKAAR

Guru Nanak Dev · composition · part 8 of 10

ਭਨਿ ਭਨਿ ਘੜੀਐ ਘੜਿ ਘੜਿ ਭਜੈ ਢਾਹਿ ਉਸਾਰੈ ਉਸਰੇ ਢਾਹੈ ॥ ਸਰ ਭਰਿ ਸੋਖੈ ਭੀ ਭਰਿ ਪੋਖੈ ਸਮਰਥ ਵੇਪਰਵਾਹੈ ॥ ਭਰਮਿ ਭੁਲਾਨੇ ਭਏ ਦਿਵਾਨੇ ਵਿਣੁ ਭਾਗਾ ਕਿਆ ਪਾਈਐ ॥ ਗੁਰਮੁਖਿ ਗਿਆਨੁ ਡੋਰੀ ਪ੍ਰਭਿ ਪਕੜੀ ਜਿਨ ਖਿੰਚੈ ਤਿਨ ਜਾਈਐ ॥ ਹਰਿ ਗੁਣ ਗਾਇ ਸਦਾ ਰੰਗਿ ਰਾਤੇ ਬਹੁੜਿ ਨ ਪਛੋਤਾਈਐ ॥ ਭਭੈ ਭਾਲਹਿ ਗੁਰਮੁਖਿ ਬੂਝਹਿ ਤਾ ਨਿਜ ਘਰਿ ਵਾਸਾ ਪਾਈਐ ॥ ਭਭੈ ਭਉਜਲੁ ਮਾਰਗੁ ਵਿਖੜਾ ਆਸ ਨਿਰਾਸਾ ਤਰੀਐ ॥ ਗੁਰ ਪਰਸਾਦੀ ਆਪੋ ਚੀਨ੍ਹੈ ਜੀਵਤਿਆ ਇਵ ਮਰੀਐ ॥੪੧॥ ਮਾਇਆ ਮਾਇਆ ਕਰਿ ਮੁਏ ਮਾਇਆ ਕਿਸੈ ਨ ਸਾਥਿ ॥ ਹੰਸੁ ਚਲੈ ਉਠਿ ਡੁਮਣੋ ਮਾਇਆ ਭੂਲੀ ਆਥਿ ॥ ਮਨੁ ਝੂਠਾ ਜਮਿ ਜੋਹਿਆ ਅਵਗੁਣ ਚਲਹਿ ਨਾਲਿ ॥ ਮਨ ਮਹਿ ਮਨੁ ਉਲਟੋ ਮਰੈ ਜੇ ਗੁਣ ਹੋਵਹਿ ਨਾਲਿ ॥ ਮੇਰੀ ਮੇਰੀ ਕਰਿ ਮੁਏ ਵਿਣੁ ਨਾਵੈ ਦੁਖੁ ਭਾਲਿ ॥ ਗੜ ਮੰਦਰ ਮਹਲਾ ਕਹਾ ਜਿਉ ਬਾਜੀ ਦੀਬਾਣੁ ॥ ਨਾਨਕ ਸਚੇ ਨਾਮ ਵਿਣੁ ਝੂਠਾ ਆਵਣ ਜਾਣੁ ॥ ਆਪੇ ਚਤੁਰੁ ਸਰੂਪੁ ਹੈ ਆਪੇ ਜਾਣੁ ਸੁਜਾਣੁ ॥੪੨॥ ਜੋ ਆਵਹਿ ਸੇ ਜਾਹਿ ਫੁਨਿ ਆਇ ਗਏ ਪਛੁਤਾਹਿ ॥ ਲਖ ਚਉਰਾਸੀਹ ਮੇਦਨੀ ਘਟੈ ਨ ਵਧੈ ਉਤਾਹਿ ॥ ਸੇ ਜਨ ਉਬਰੇ ਜਿਨ ਹਰਿ ਭਾਇਆ ॥ ਧੰਧਾ ਮੁਆ ਵਿਗੂਤੀ ਮਾਇਆ ॥ ਜੋ ਦੀਸੈ ਸੋ ਚਾਲਸੀ ਕਿਸ ਕਉ ਮੀਤੁ ਕਰੇਉ ॥ ਜੀਉ ਸਮਪਉ ਆਪਣਾ ਤਨੁ ਮਨੁ ਆਗੈ ਦੇਉ ॥ ਅਸਥਿਰੁ ਕਰਤਾ ਤੂ ਧਣੀ ਤਿਸ ਹੀ ਕੀ ਮੈ ਓਟ ॥ ਗੁਣ ਕੀ ਮਾਰੀ ਹਉ ਮੁਈ ਸਬਦਿ ਰਤੀ ਮਨਿ ਚੋਟ ॥੪੩॥ ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ ਰਾਹੁ ਬੁਰਾ ਭੀਹਾਵਲਾ ਸਰ ਡੂਗਰ ਅਸਗਾਹ ॥ ਮੈ ਤਨਿ ਅਵਗਣ ਝੁਰਿ ਮੁਈ ਵਿਣੁ ਗੁਣ ਕਿਉ ਘਰਿ ਜਾਹ ॥ ਗੁਣੀਆ ਗੁਣ ਲੇ ਪ੍ਰਭ ਮਿਲੇ ਕਿਉ ਤਿਨ ਮਿਲਉ ਪਿਆਰਿ ॥ ਤਿਨ ਹੀ ਜੈਸੀ ਥੀ ਰਹਾਂ ਜਪਿ ਜਪਿ ਰਿਦੈ ਮੁਰਾਰਿ ॥ ਅਵਗੁਣੀ ਭਰਪੂਰ ਹੈ ਗੁਣ ਭੀ ਵਸਹਿ ਨਾਲਿ ॥ ਵਿਣੁ ਸਤਗੁਰ ਗੁਣ ਨ ਜਾਪਨੀ ਜਿਚਰੁ ਸਬਦਿ ਨ ਕਰੇ ਬੀਚਾਰੁ ॥੪੪॥

Text: Gurmukhi with English translation (Kulbir S Thind; English by Dr. Sant Singh Khalsa).