RAAMKALEE, FIRST MEHL, DAKHANEE, ONGKAAR
ਭਨਿ ਭਨਿ ਘੜੀਐ ਘੜਿ ਘੜਿ ਭਜੈ ਢਾਹਿ ਉਸਾਰੈ ਉਸਰੇ ਢਾਹੈ ॥ ਸਰ ਭਰਿ ਸੋਖੈ ਭੀ ਭਰਿ ਪੋਖੈ ਸਮਰਥ ਵੇਪਰਵਾਹੈ ॥ ਭਰਮਿ ਭੁਲਾਨੇ ਭਏ ਦਿਵਾਨੇ ਵਿਣੁ ਭਾਗਾ ਕਿਆ ਪਾਈਐ ॥ ਗੁਰਮੁਖਿ ਗਿਆਨੁ ਡੋਰੀ ਪ੍ਰਭਿ ਪਕੜੀ ਜਿਨ ਖਿੰਚੈ ਤਿਨ ਜਾਈਐ ॥ ਹਰਿ ਗੁਣ ਗਾਇ ਸਦਾ ਰੰਗਿ ਰਾਤੇ ਬਹੁੜਿ ਨ ਪਛੋਤਾਈਐ ॥ ਭਭੈ ਭਾਲਹਿ ਗੁਰਮੁਖਿ ਬੂਝਹਿ ਤਾ ਨਿਜ ਘਰਿ ਵਾਸਾ ਪਾਈਐ ॥ ਭਭੈ ਭਉਜਲੁ ਮਾਰਗੁ ਵਿਖੜਾ ਆਸ ਨਿਰਾਸਾ ਤਰੀਐ ॥ ਗੁਰ ਪਰਸਾਦੀ ਆਪੋ ਚੀਨ੍ਹੈ ਜੀਵਤਿਆ ਇਵ ਮਰੀਐ ॥੪੧॥ ਮਾਇਆ ਮਾਇਆ ਕਰਿ ਮੁਏ ਮਾਇਆ ਕਿਸੈ ਨ ਸਾਥਿ ॥ ਹੰਸੁ ਚਲੈ ਉਠਿ ਡੁਮਣੋ ਮਾਇਆ ਭੂਲੀ ਆਥਿ ॥ ਮਨੁ ਝੂਠਾ ਜਮਿ ਜੋਹਿਆ ਅਵਗੁਣ ਚਲਹਿ ਨਾਲਿ ॥ ਮਨ ਮਹਿ ਮਨੁ ਉਲਟੋ ਮਰੈ ਜੇ ਗੁਣ ਹੋਵਹਿ ਨਾਲਿ ॥ ਮੇਰੀ ਮੇਰੀ ਕਰਿ ਮੁਏ ਵਿਣੁ ਨਾਵੈ ਦੁਖੁ ਭਾਲਿ ॥ ਗੜ ਮੰਦਰ ਮਹਲਾ ਕਹਾ ਜਿਉ ਬਾਜੀ ਦੀਬਾਣੁ ॥ ਨਾਨਕ ਸਚੇ ਨਾਮ ਵਿਣੁ ਝੂਠਾ ਆਵਣ ਜਾਣੁ ॥ ਆਪੇ ਚਤੁਰੁ ਸਰੂਪੁ ਹੈ ਆਪੇ ਜਾਣੁ ਸੁਜਾਣੁ ॥੪੨॥ ਜੋ ਆਵਹਿ ਸੇ ਜਾਹਿ ਫੁਨਿ ਆਇ ਗਏ ਪਛੁਤਾਹਿ ॥ ਲਖ ਚਉਰਾਸੀਹ ਮੇਦਨੀ ਘਟੈ ਨ ਵਧੈ ਉਤਾਹਿ ॥ ਸੇ ਜਨ ਉਬਰੇ ਜਿਨ ਹਰਿ ਭਾਇਆ ॥ ਧੰਧਾ ਮੁਆ ਵਿਗੂਤੀ ਮਾਇਆ ॥ ਜੋ ਦੀਸੈ ਸੋ ਚਾਲਸੀ ਕਿਸ ਕਉ ਮੀਤੁ ਕਰੇਉ ॥ ਜੀਉ ਸਮਪਉ ਆਪਣਾ ਤਨੁ ਮਨੁ ਆਗੈ ਦੇਉ ॥ ਅਸਥਿਰੁ ਕਰਤਾ ਤੂ ਧਣੀ ਤਿਸ ਹੀ ਕੀ ਮੈ ਓਟ ॥ ਗੁਣ ਕੀ ਮਾਰੀ ਹਉ ਮੁਈ ਸਬਦਿ ਰਤੀ ਮਨਿ ਚੋਟ ॥੪੩॥ ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ ਰਾਹੁ ਬੁਰਾ ਭੀਹਾਵਲਾ ਸਰ ਡੂਗਰ ਅਸਗਾਹ ॥ ਮੈ ਤਨਿ ਅਵਗਣ ਝੁਰਿ ਮੁਈ ਵਿਣੁ ਗੁਣ ਕਿਉ ਘਰਿ ਜਾਹ ॥ ਗੁਣੀਆ ਗੁਣ ਲੇ ਪ੍ਰਭ ਮਿਲੇ ਕਿਉ ਤਿਨ ਮਿਲਉ ਪਿਆਰਿ ॥ ਤਿਨ ਹੀ ਜੈਸੀ ਥੀ ਰਹਾਂ ਜਪਿ ਜਪਿ ਰਿਦੈ ਮੁਰਾਰਿ ॥ ਅਵਗੁਣੀ ਭਰਪੂਰ ਹੈ ਗੁਣ ਭੀ ਵਸਹਿ ਨਾਲਿ ॥ ਵਿਣੁ ਸਤਗੁਰ ਗੁਣ ਨ ਜਾਪਨੀ ਜਿਚਰੁ ਸਬਦਿ ਨ ਕਰੇ ਬੀਚਾਰੁ ॥੪੪॥