Sri Guru Granth Sahib › Raag Ramkali

Ang 937

Ang 936–937Raag Ramkali · ਰਾਮਕਲੀ

RAAMKALEE, FIRST MEHL, DAKHANEE, ONGKAAR

Guru Nanak Dev · composition · part 9 of 10

ਲਸਕਰੀਆ ਘਰ ਸੰਮਲੇ ਆਏ ਵਜਹੁ ਲਿਖਾਇ ॥ ਕਾਰ ਕਮਾਵਹਿ ਸਿਰਿ ਧਣੀ ਲਾਹਾ ਪਲੈ ਪਾਇ ॥ ਲਬੁ ਲੋਭੁ ਬੁਰਿਆਈਆ ਛੋਡੇ ਮਨਹੁ ਵਿਸਾਰਿ ॥ ਗੜਿ ਦੋਹੀ ਪਾਤਿਸਾਹ ਕੀ ਕਦੇ ਨ ਆਵੈ ਹਾਰਿ ॥ ਚਾਕਰੁ ਕਹੀਐ ਖਸਮ ਕਾ ਸਉਹੇ ਉਤਰ ਦੇਇ ॥ ਵਜਹੁ ਗਵਾਏ ਆਪਣਾ ਤਖਤਿ ਨ ਬੈਸਹਿ ਸੇਇ ॥ ਪ੍ਰੀਤਮ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥ ਆਪਿ ਕਰੇ ਕਿਸੁ ਆਖੀਐ ਅਵਰੁ ਨ ਕੋਇ ਕਰੇਇ ॥੪੫॥ ਬੀਜਉ ਸੂਝੈ ਕੋ ਨਹੀ ਬਹੈ ਦੁਲੀਚਾ ਪਾਇ ॥ ਨਰਕ ਨਿਵਾਰਣੁ ਨਰਹ ਨਰੁ ਸਾਚਉ ਸਾਚੈ ਨਾਇ ॥ ਵਣੁ ਤ੍ਰਿਣੁ ਢੂਢਤ ਫਿਰਿ ਰਹੀ ਮਨ ਮਹਿ ਕਰਉ ਬੀਚਾਰੁ ॥ ਲਾਲ ਰਤਨ ਬਹੁ ਮਾਣਕੀ ਸਤਿਗੁਰ ਹਾਥਿ ਭੰਡਾਰੁ ॥ ਊਤਮੁ ਹੋਵਾ ਪ੍ਰਭੁ ਮਿਲੈ ਇਕ ਮਨਿ ਏਕੈ ਭਾਇ ॥ ਨਾਨਕ ਪ੍ਰੀਤਮ ਰਸਿ ਮਿਲੇ ਲਾਹਾ ਲੈ ਪਰਥਾਇ ॥ ਰਚਨਾ ਰਾਚਿ ਜਿਨਿ ਰਚੀ ਜਿਨਿ ਸਿਰਿਆ ਆਕਾਰੁ ॥ ਗੁਰਮੁਖਿ ਬੇਅੰਤੁ ਧਿਆਈਐ ਅੰਤੁ ਨ ਪਾਰਾਵਾਰੁ ॥੪੬॥ ੜਾੜੈ ਰੂੜਾ ਹਰਿ ਜੀਉ ਸੋਈ ॥ ਤਿਸੁ ਬਿਨੁ ਰਾਜਾ ਅਵਰੁ ਨ ਕੋਈ ॥ ੜਾੜੈ ਗਾਰੁੜੁ ਤੁਮ ਸੁਣਹੁ ਹਰਿ ਵਸੈ ਮਨ ਮਾਹਿ ॥ ਗੁਰ ਪਰਸਾਦੀ ਹਰਿ ਪਾਈਐ ਮਤੁ ਕੋ ਭਰਮਿ ਭੁਲਾਹਿ ॥ ਸੋ ਸਾਹੁ ਸਾਚਾ ਜਿਸੁ ਹਰਿ ਧਨੁ ਰਾਸਿ ॥ ਗੁਰਮੁਖਿ ਪੂਰਾ ਤਿਸੁ ਸਾਬਾਸਿ ॥ ਰੂੜੀ ਬਾਣੀ ਹਰਿ ਪਾਇਆ ਗੁਰ ਸਬਦੀ ਬੀਚਾਰਿ ॥ ਆਪੁ ਗਇਆ ਦੁਖੁ ਕਟਿਆ ਹਰਿ ਵਰੁ ਪਾਇਆ ਨਾਰਿ ॥੪੭॥ ਸੁਇਨਾ ਰੁਪਾ ਸੰਚੀਐ ਧਨੁ ਕਾਚਾ ਬਿਖੁ ਛਾਰੁ ॥ ਸਾਹੁ ਸਦਾਏ ਸੰਚਿ ਧਨੁ ਦੁਬਿਧਾ ਹੋਇ ਖੁਆਰੁ ॥ ਸਚਿਆਰੀ ਸਚੁ ਸੰਚਿਆ ਸਾਚਉ ਨਾਮੁ ਅਮੋਲੁ ॥ ਹਰਿ ਨਿਰਮਾਇਲੁ ਊਜਲੋ ਪਤਿ ਸਾਚੀ ਸਚੁ ਬੋਲੁ ॥ ਸਾਜਨੁ ਮੀਤੁ ਸੁਜਾਣੁ ਤੂ ਤੂ ਸਰਵਰੁ ਤੂ ਹੰਸੁ ॥ ਸਾਚਉ ਠਾਕੁਰੁ ਮਨਿ ਵਸੈ ਹਉ ਬਲਿਹਾਰੀ ਤਿਸੁ ॥ ਮਾਇਆ ਮਮਤਾ ਮੋਹਣੀ ਜਿਨਿ ਕੀਤੀ ਸੋ ਜਾਣੁ ॥ ਬਿਖਿਆ ਅੰਮ੍ਰਿਤੁ ਏਕੁ ਹੈ ਬੂਝੈ ਪੁਰਖੁ ਸੁਜਾਣੁ ॥੪੮॥ ਖਿਮਾ ਵਿਹੂਣੇ ਖਪਿ ਗਏ ਖੂਹਣਿ ਲਖ ਅਸੰਖ ॥ ਗਣਤ ਨ ਆਵੈ ਕਿਉ ਗਣੀ ਖਪਿ ਖਪਿ ਮੁਏ ਬਿਸੰਖ ॥ ਖਸਮੁ ਪਛਾਣੈ ਆਪਣਾ ਖੂਲੈ ਬੰਧੁ ਨ ਪਾਇ ॥ ਸਬਦਿ ਮਹਲੀ ਖਰਾ ਤੂ ਖਿਮਾ ਸਚੁ ਸੁਖ ਭਾਇ ॥ ਖਰਚੁ ਖਰਾ ਧਨੁ ਧਿਆਨੁ ਤੂ ਆਪੇ ਵਸਹਿ ਸਰੀਰਿ ॥ ਮਨਿ ਤਨਿ ਮੁਖਿ ਜਾਪੈ ਸਦਾ ਗੁਣ ਅੰਤਰਿ ਮਨਿ ਧੀਰ ॥ ਹਉਮੈ ਖਪੈ ਖਪਾਇਸੀ ਬੀਜਉ ਵਥੁ ਵਿਕਾਰੁ ॥ ਜੰਤ ਉਪਾਇ ਵਿਚਿ ਪਾਇਅਨੁ ਕਰਤਾ ਅਲਗੁ ਅਪਾਰੁ ॥੪੯॥

Ang 937–938Raag Ramkali · ਰਾਮਕਲੀ

RAAMKALEE, FIRST MEHL, DAKHANEE, ONGKAAR

Guru Nanak Dev · composition · part 10 of 10

ਸ੍ਰਿਸਟੇ ਭੇਉ ਨ ਜਾਣੈ ਕੋਇ ॥ ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥ ਸੰਪੈ ਕਉ ਈਸਰੁ ਧਿਆਈਐ ॥ ਸੰਪੈ ਪੁਰਬਿ ਲਿਖੇ ਕੀ ਪਾਈਐ ॥ ਸੰਪੈ ਕਾਰਣਿ ਚਾਕਰ ਚੋਰ ॥ ਸੰਪੈ ਸਾਥਿ ਨ ਚਾਲੈ ਹੋਰ ॥ ਬਿਨੁ ਸਾਚੇ ਨਹੀ ਦਰਗਹ ਮਾਨੁ ॥ ਹਰਿ ਰਸੁ ਪੀਵੈ ਛੁਟੈ ਨਿਦਾਨਿ ॥੫੦॥ ਹੇਰਤ ਹੇਰਤ ਹੇ ਸਖੀ ਹੋਇ ਰਹੀ ਹੈਰਾਨੁ ॥ ਹਉ ਹਉ ਕਰਤੀ ਮੈ ਮੁਈ ਸਬਦਿ ਰਵੈ ਮਨਿ ਗਿਆਨੁ ॥ ਹਾਰ ਡੋਰ ਕੰਕਨ ਘਣੇ ਕਰਿ ਥਾਕੀ ਸੀਗਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਗਲ ਗੁਣਾ ਗਲਿ ਹਾਰੁ ॥ ਨਾਨਕ ਗੁਰਮੁਖਿ ਪਾਈਐ ਹਰਿ ਸਿਉ ਪ੍ਰੀਤਿ ਪਿਆਰੁ ॥ ਹਰਿ ਬਿਨੁ ਕਿਨਿ ਸੁਖੁ ਪਾਇਆ ਦੇਖਹੁ ਮਨਿ ਬੀਚਾਰਿ ॥ ਹਰਿ ਪੜਣਾ ਹਰਿ ਬੁਝਣਾ ਹਰਿ ਸਿਉ ਰਖਹੁ ਪਿਆਰੁ ॥ ਹਰਿ ਜਪੀਐ ਹਰਿ ਧਿਆਈਐ ਹਰਿ ਕਾ ਨਾਮੁ ਅਧਾਰੁ ॥੫੧॥ ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ ਕਰਤਾਰਿ ॥ ਆਪੇ ਕਾਰਣੁ ਜਿਨਿ ਕੀਆ ਕਰਿ ਕਿਰਪਾ ਪਗੁ ਧਾਰਿ ॥ ਕਰਤੇ ਹਥਿ ਵਡਿਆਈਆ ਬੂਝਹੁ ਗੁਰ ਬੀਚਾਰਿ ॥ ਲਿਖਿਆ ਫੇਰਿ ਨ ਸਕੀਐ ਜਿਉ ਭਾਵੀ ਤਿਉ ਸਾਰਿ ॥ ਨਦਰਿ ਤੇਰੀ ਸੁਖੁ ਪਾਇਆ ਨਾਨਕ ਸਬਦੁ ਵੀਚਾਰਿ ॥ ਮਨਮੁਖ ਭੂਲੇ ਪਚਿ ਮੁਏ ਉਬਰੇ ਗੁਰ ਬੀਚਾਰਿ ॥ ਜਿ ਪੁਰਖੁ ਨਦਰਿ ਨ ਆਵਈ ਤਿਸ ਕਾ ਕਿਆ ਕਰਿ ਕਹਿਆ ਜਾਇ ॥ ਬਲਿਹਾਰੀ ਗੁਰ ਆਪਣੇ ਜਿਨਿ ਹਿਰਦੈ ਦਿਤਾ ਦਿਖਾਇ ॥੫੨॥ ਪਾਧਾ ਪੜਿਆ ਆਖੀਐ ਬਿਦਿਆ ਬਿਚਰੈ ਸਹਜਿ ਸੁਭਾਇ ॥ ਬਿਦਿਆ ਸੋਧੈ ਤਤੁ ਲਹੈ ਰਾਮ ਨਾਮ ਲਿਵ ਲਾਇ ॥ ਮਨਮੁਖੁ ਬਿਦਿਆ ਬਿਕ੍ਰਦਾ ਬਿਖੁ ਖਟੇ ਬਿਖੁ ਖਾਇ ॥ ਮੂਰਖੁ ਸਬਦੁ ਨ ਚੀਨਈ ਸੂਝ ਬੂਝ ਨਹ ਕਾਇ ॥੫੩॥ ਪਾਧਾ ਗੁਰਮੁਖਿ ਆਖੀਐ ਚਾਟੜਿਆ ਮਤਿ ਦੇਇ ॥ ਨਾਮੁ ਸਮਾਲਹੁ ਨਾਮੁ ਸੰਗਰਹੁ ਲਾਹਾ ਜਗ ਮਹਿ ਲੇਇ ॥ ਸਚੀ ਪਟੀ ਸਚੁ ਮਨਿ ਪੜੀਐ ਸਬਦੁ ਸੁ ਸਾਰੁ ॥ ਨਾਨਕ ਸੋ ਪੜਿਆ ਸੋ ਪੰਡਿਤੁ ਬੀਨਾ ਜਿਸੁ ਰਾਮ ਨਾਮੁ ਗਲਿ ਹਾਰੁ ॥੫੪॥੧॥

Text: Gurmukhi with English translation (Kulbir S Thind; English by Dr. Sant Singh Khalsa).