Sri Guru Granth Sahib › Raag Ramkali

Ang 938

Ang 937–938Raag Ramkali · ਰਾਮਕਲੀ

RAAMKALEE, FIRST MEHL, DAKHANEE, ONGKAAR

Guru Nanak Dev · composition · part 10 of 10

ਸ੍ਰਿਸਟੇ ਭੇਉ ਨ ਜਾਣੈ ਕੋਇ ॥ ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥ ਸੰਪੈ ਕਉ ਈਸਰੁ ਧਿਆਈਐ ॥ ਸੰਪੈ ਪੁਰਬਿ ਲਿਖੇ ਕੀ ਪਾਈਐ ॥ ਸੰਪੈ ਕਾਰਣਿ ਚਾਕਰ ਚੋਰ ॥ ਸੰਪੈ ਸਾਥਿ ਨ ਚਾਲੈ ਹੋਰ ॥ ਬਿਨੁ ਸਾਚੇ ਨਹੀ ਦਰਗਹ ਮਾਨੁ ॥ ਹਰਿ ਰਸੁ ਪੀਵੈ ਛੁਟੈ ਨਿਦਾਨਿ ॥੫੦॥ ਹੇਰਤ ਹੇਰਤ ਹੇ ਸਖੀ ਹੋਇ ਰਹੀ ਹੈਰਾਨੁ ॥ ਹਉ ਹਉ ਕਰਤੀ ਮੈ ਮੁਈ ਸਬਦਿ ਰਵੈ ਮਨਿ ਗਿਆਨੁ ॥ ਹਾਰ ਡੋਰ ਕੰਕਨ ਘਣੇ ਕਰਿ ਥਾਕੀ ਸੀਗਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਗਲ ਗੁਣਾ ਗਲਿ ਹਾਰੁ ॥ ਨਾਨਕ ਗੁਰਮੁਖਿ ਪਾਈਐ ਹਰਿ ਸਿਉ ਪ੍ਰੀਤਿ ਪਿਆਰੁ ॥ ਹਰਿ ਬਿਨੁ ਕਿਨਿ ਸੁਖੁ ਪਾਇਆ ਦੇਖਹੁ ਮਨਿ ਬੀਚਾਰਿ ॥ ਹਰਿ ਪੜਣਾ ਹਰਿ ਬੁਝਣਾ ਹਰਿ ਸਿਉ ਰਖਹੁ ਪਿਆਰੁ ॥ ਹਰਿ ਜਪੀਐ ਹਰਿ ਧਿਆਈਐ ਹਰਿ ਕਾ ਨਾਮੁ ਅਧਾਰੁ ॥੫੧॥ ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ ਕਰਤਾਰਿ ॥ ਆਪੇ ਕਾਰਣੁ ਜਿਨਿ ਕੀਆ ਕਰਿ ਕਿਰਪਾ ਪਗੁ ਧਾਰਿ ॥ ਕਰਤੇ ਹਥਿ ਵਡਿਆਈਆ ਬੂਝਹੁ ਗੁਰ ਬੀਚਾਰਿ ॥ ਲਿਖਿਆ ਫੇਰਿ ਨ ਸਕੀਐ ਜਿਉ ਭਾਵੀ ਤਿਉ ਸਾਰਿ ॥ ਨਦਰਿ ਤੇਰੀ ਸੁਖੁ ਪਾਇਆ ਨਾਨਕ ਸਬਦੁ ਵੀਚਾਰਿ ॥ ਮਨਮੁਖ ਭੂਲੇ ਪਚਿ ਮੁਏ ਉਬਰੇ ਗੁਰ ਬੀਚਾਰਿ ॥ ਜਿ ਪੁਰਖੁ ਨਦਰਿ ਨ ਆਵਈ ਤਿਸ ਕਾ ਕਿਆ ਕਰਿ ਕਹਿਆ ਜਾਇ ॥ ਬਲਿਹਾਰੀ ਗੁਰ ਆਪਣੇ ਜਿਨਿ ਹਿਰਦੈ ਦਿਤਾ ਦਿਖਾਇ ॥੫੨॥ ਪਾਧਾ ਪੜਿਆ ਆਖੀਐ ਬਿਦਿਆ ਬਿਚਰੈ ਸਹਜਿ ਸੁਭਾਇ ॥ ਬਿਦਿਆ ਸੋਧੈ ਤਤੁ ਲਹੈ ਰਾਮ ਨਾਮ ਲਿਵ ਲਾਇ ॥ ਮਨਮੁਖੁ ਬਿਦਿਆ ਬਿਕ੍ਰਦਾ ਬਿਖੁ ਖਟੇ ਬਿਖੁ ਖਾਇ ॥ ਮੂਰਖੁ ਸਬਦੁ ਨ ਚੀਨਈ ਸੂਝ ਬੂਝ ਨਹ ਕਾਇ ॥੫੩॥ ਪਾਧਾ ਗੁਰਮੁਖਿ ਆਖੀਐ ਚਾਟੜਿਆ ਮਤਿ ਦੇਇ ॥ ਨਾਮੁ ਸਮਾਲਹੁ ਨਾਮੁ ਸੰਗਰਹੁ ਲਾਹਾ ਜਗ ਮਹਿ ਲੇਇ ॥ ਸਚੀ ਪਟੀ ਸਚੁ ਮਨਿ ਪੜੀਐ ਸਬਦੁ ਸੁ ਸਾਰੁ ॥ ਨਾਨਕ ਸੋ ਪੜਿਆ ਸੋ ਪੰਡਿਤੁ ਬੀਨਾ ਜਿਸੁ ਰਾਮ ਨਾਮੁ ਗਲਿ ਹਾਰੁ ॥੫੪॥੧॥

Ang 938Raag Ramkali · ਰਾਮਕਲੀ

RAAMKALEE, FIRST MEHL, SIDH GOSHT ~ CONVERSATIONS WITH THE SIDDHAS

Guru Nanak Dev · composition · part 1 of 11

ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਸਿਧ ਸਭਾ ਕਰਿ ਆਸਣਿ ਬੈਠੇ ਸੰਤ ਸਭਾ ਜੈਕਾਰੋ ॥ ਤਿਸੁ ਆਗੈ ਰਹਰਾਸਿ ਹਮਾਰੀ ਸਾਚਾ ਅਪਰ ਅਪਾਰੋ ॥ ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ ॥ ਨਾਨਕ ਸੰਤੁ ਮਿਲੈ ਸਚੁ ਪਾਈਐ ਸਹਜ ਭਾਇ ਜਸੁ ਲੇਉ ॥੧॥ ਕਿਆ ਭਵੀਐ ਸਚਿ ਸੂਚਾ ਹੋਇ ॥ ਸਾਚ ਸਬਦ ਬਿਨੁ ਮੁਕਤਿ ਨ ਕੋਇ ॥੧॥ ਰਹਾਉ ॥ ਕਵਨ ਤੁਮੇ ਕਿਆ ਨਾਉ ਤੁਮਾਰਾ ਕਉਨੁ ਮਾਰਗੁ ਕਉਨੁ ਸੁਆਓ ॥ ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ ॥ ਕਹ ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋ ॥ ਨਾਨਕੁ ਬੋਲੈ ਸੁਣਿ ਬੈਰਾਗੀ ਕਿਆ ਤੁਮਾਰਾ ਰਾਹੋ ॥੨॥ ਘਟਿ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ ॥ ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ ॥ ਆਸਣਿ ਬੈਸਣਿ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ ॥ ਗੁਰਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ ॥੩॥ ਦੁਨੀਆ ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੋ ॥ ਚਰਪਟੁ ਬੋਲੈ ਅਉਧੂ ਨਾਨਕ ਦੇਹੁ ਸਚਾ ਬੀਚਾਰੋ ॥ ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ ॥ ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ ॥੪॥ ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥ ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥ ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥ ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ ॥੫॥ ਸੁਣਿ ਸੁਆਮੀ ਅਰਦਾਸਿ ਹਮਾਰੀ ਪੂਛਉ ਸਾਚੁ ਬੀਚਾਰੋ ॥ ਰੋਸੁ ਨ ਕੀਜੈ ਉਤਰੁ ਦੀਜੈ ਕਿਉ ਪਾਈਐ ਗੁਰ ਦੁਆਰੋ ॥ ਇਹੁ ਮਨੁ ਚਲਤਉ ਸਚ ਘਰਿ ਬੈਸੈ ਨਾਨਕ ਨਾਮੁ ਅਧਾਰੋ ॥ ਆਪੇ ਮੇਲਿ ਮਿਲਾਏ ਕਰਤਾ ਲਾਗੈ ਸਾਚਿ ਪਿਆਰੋ ॥੬॥

Ang 938–939Raag Ramkali · ਰਾਮਕਲੀ

RAAMKALEE, FIRST MEHL, SIDH GOSHT ~ CONVERSATIONS WITH THE SIDDHAS

Guru Nanak Dev · composition · part 2 of 11

ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥ ਕੰਦ ਮੂਲੁ ਅਹਾਰੋ ਖਾਈਐ ਅਉਧੂ ਬੋਲੈ ਗਿਆਨੇ ॥ ਤੀਰਥਿ ਨਾਈਐ ਸੁਖੁ ਫਲੁ ਪਾਈਐ ਮੈਲੁ ਨ ਲਾਗੈ ਕਾਈ ॥ ਗੋਰਖ ਪੂਤੁ ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ ਸਾਈ ॥੭॥ ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ ਡੁੋਲਾਈ ॥ ਬਿਨੁ ਨਾਵੈ ਮਨੁ ਟੇਕ ਨ ਟਿਕਈ ਨਾਨਕ ਭੂਖ ਨ ਜਾਈ ॥ ਹਾਟੁ ਪਟਣੁ ਘਰੁ ਗੁਰੂ ਦਿਖਾਇਆ ਸਹਜੇ ਸਚੁ ਵਾਪਾਰੋ ॥ ਖੰਡਿਤ ਨਿਦ੍ਰਾ ਅਲਪ ਅਹਾਰੰ ਨਾਨਕ ਤਤੁ ਬੀਚਾਰੋ ॥੮॥ ਦਰਸਨੁ ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ ॥ ਬਾਰਹ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਥਾ ॥ ਇਨ ਬਿਧਿ ਮਨੁ ਸਮਝਾਈਐ ਪੁਰਖਾ ਬਾਹੁੜਿ ਚੋਟ ਨ ਖਾਈਐ ॥ ਨਾਨਕੁ ਬੋਲੈ ਗੁਰਮੁਖਿ ਬੂਝੈ ਜੋਗ ਜੁਗਤਿ ਇਵ ਪਾਈਐ ॥੯॥ ਅੰਤਰਿ ਸਬਦੁ ਨਿਰੰਤਰਿ ਮੁਦ੍ਰਾ ਹਉਮੈ ਮਮਤਾ ਦੂਰਿ ਕਰੀ ॥ ਕਾਮੁ ਕ੍ਰੋਧੁ ਅਹੰਕਾਰੁ ਨਿਵਾਰੈ ਗੁਰ ਕੈ ਸਬਦਿ ਸੁ ਸਮਝ ਪਰੀ ॥ ਖਿੰਥਾ ਝੋਲੀ ਭਰਿਪੁਰਿ ਰਹਿਆ ਨਾਨਕ ਤਾਰੈ ਏਕੁ ਹਰੀ ॥ ਸਾਚਾ ਸਾਹਿਬੁ ਸਾਚੀ ਨਾਈ ਪਰਖੈ ਗੁਰ ਕੀ ਬਾਤ ਖਰੀ ॥੧੦॥ ਊਂਧਉ ਖਪਰੁ ਪੰਚ ਭੂ ਟੋਪੀ ॥ ਕਾਂਇਆ ਕੜਾਸਣੁ ਮਨੁ ਜਾਗੋਟੀ ॥ ਸਤੁ ਸੰਤੋਖੁ ਸੰਜਮੁ ਹੈ ਨਾਲਿ ॥ ਨਾਨਕ ਗੁਰਮੁਖਿ ਨਾਮੁ ਸਮਾਲਿ ॥੧੧॥ ਕਵਨੁ ਸੁ ਗੁਪਤਾ ਕਵਨੁ ਸੁ ਮੁਕਤਾ ॥ ਕਵਨੁ ਸੁ ਅੰਤਰਿ ਬਾਹਰਿ ਜੁਗਤਾ ॥ ਕਵਨੁ ਸੁ ਆਵੈ ਕਵਨੁ ਸੁ ਜਾਇ ॥ ਕਵਨੁ ਸੁ ਤ੍ਰਿਭਵਣਿ ਰਹਿਆ ਸਮਾਇ ॥੧੨॥ ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥ ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥ ਮਨਮੁਖਿ ਬਿਨਸੈ ਆਵੈ ਜਾਇ ॥ ਨਾਨਕ ਗੁਰਮੁਖਿ ਸਾਚਿ ਸਮਾਇ ॥੧੩॥ ਕਿਉ ਕਰਿ ਬਾਧਾ ਸਰਪਨਿ ਖਾਧਾ ॥ ਕਿਉ ਕਰਿ ਖੋਇਆ ਕਿਉ ਕਰਿ ਲਾਧਾ ॥ ਕਿਉ ਕਰਿ ਨਿਰਮਲੁ ਕਿਉ ਕਰਿ ਅੰਧਿਆਰਾ ॥ ਇਹੁ ਤਤੁ ਬੀਚਾਰੈ ਸੁ ਗੁਰੂ ਹਮਾਰਾ ॥੧੪॥ ਦੁਰਮਤਿ ਬਾਧਾ ਸਰਪਨਿ ਖਾਧਾ ॥ ਮਨਮੁਖਿ ਖੋਇਆ ਗੁਰਮੁਖਿ ਲਾਧਾ ॥ ਸਤਿਗੁਰੁ ਮਿਲੈ ਅੰਧੇਰਾ ਜਾਇ ॥ ਨਾਨਕ ਹਉਮੈ ਮੇਟਿ ਸਮਾਇ ॥੧੫॥

Text: Gurmukhi with English translation (Kulbir S Thind; English by Dr. Sant Singh Khalsa).