Sri Guru Granth Sahib › Raag Ramkali

Ang 939

Ang 938–939Raag Ramkali · ਰਾਮਕਲੀ

RAAMKALEE, FIRST MEHL, SIDH GOSHT ~ CONVERSATIONS WITH THE SIDDHAS

Guru Nanak Dev · composition · part 2 of 11

ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥ ਕੰਦ ਮੂਲੁ ਅਹਾਰੋ ਖਾਈਐ ਅਉਧੂ ਬੋਲੈ ਗਿਆਨੇ ॥ ਤੀਰਥਿ ਨਾਈਐ ਸੁਖੁ ਫਲੁ ਪਾਈਐ ਮੈਲੁ ਨ ਲਾਗੈ ਕਾਈ ॥ ਗੋਰਖ ਪੂਤੁ ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ ਸਾਈ ॥੭॥ ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ ਡੁੋਲਾਈ ॥ ਬਿਨੁ ਨਾਵੈ ਮਨੁ ਟੇਕ ਨ ਟਿਕਈ ਨਾਨਕ ਭੂਖ ਨ ਜਾਈ ॥ ਹਾਟੁ ਪਟਣੁ ਘਰੁ ਗੁਰੂ ਦਿਖਾਇਆ ਸਹਜੇ ਸਚੁ ਵਾਪਾਰੋ ॥ ਖੰਡਿਤ ਨਿਦ੍ਰਾ ਅਲਪ ਅਹਾਰੰ ਨਾਨਕ ਤਤੁ ਬੀਚਾਰੋ ॥੮॥ ਦਰਸਨੁ ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ ॥ ਬਾਰਹ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਥਾ ॥ ਇਨ ਬਿਧਿ ਮਨੁ ਸਮਝਾਈਐ ਪੁਰਖਾ ਬਾਹੁੜਿ ਚੋਟ ਨ ਖਾਈਐ ॥ ਨਾਨਕੁ ਬੋਲੈ ਗੁਰਮੁਖਿ ਬੂਝੈ ਜੋਗ ਜੁਗਤਿ ਇਵ ਪਾਈਐ ॥੯॥ ਅੰਤਰਿ ਸਬਦੁ ਨਿਰੰਤਰਿ ਮੁਦ੍ਰਾ ਹਉਮੈ ਮਮਤਾ ਦੂਰਿ ਕਰੀ ॥ ਕਾਮੁ ਕ੍ਰੋਧੁ ਅਹੰਕਾਰੁ ਨਿਵਾਰੈ ਗੁਰ ਕੈ ਸਬਦਿ ਸੁ ਸਮਝ ਪਰੀ ॥ ਖਿੰਥਾ ਝੋਲੀ ਭਰਿਪੁਰਿ ਰਹਿਆ ਨਾਨਕ ਤਾਰੈ ਏਕੁ ਹਰੀ ॥ ਸਾਚਾ ਸਾਹਿਬੁ ਸਾਚੀ ਨਾਈ ਪਰਖੈ ਗੁਰ ਕੀ ਬਾਤ ਖਰੀ ॥੧੦॥ ਊਂਧਉ ਖਪਰੁ ਪੰਚ ਭੂ ਟੋਪੀ ॥ ਕਾਂਇਆ ਕੜਾਸਣੁ ਮਨੁ ਜਾਗੋਟੀ ॥ ਸਤੁ ਸੰਤੋਖੁ ਸੰਜਮੁ ਹੈ ਨਾਲਿ ॥ ਨਾਨਕ ਗੁਰਮੁਖਿ ਨਾਮੁ ਸਮਾਲਿ ॥੧੧॥ ਕਵਨੁ ਸੁ ਗੁਪਤਾ ਕਵਨੁ ਸੁ ਮੁਕਤਾ ॥ ਕਵਨੁ ਸੁ ਅੰਤਰਿ ਬਾਹਰਿ ਜੁਗਤਾ ॥ ਕਵਨੁ ਸੁ ਆਵੈ ਕਵਨੁ ਸੁ ਜਾਇ ॥ ਕਵਨੁ ਸੁ ਤ੍ਰਿਭਵਣਿ ਰਹਿਆ ਸਮਾਇ ॥੧੨॥ ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥ ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥ ਮਨਮੁਖਿ ਬਿਨਸੈ ਆਵੈ ਜਾਇ ॥ ਨਾਨਕ ਗੁਰਮੁਖਿ ਸਾਚਿ ਸਮਾਇ ॥੧੩॥ ਕਿਉ ਕਰਿ ਬਾਧਾ ਸਰਪਨਿ ਖਾਧਾ ॥ ਕਿਉ ਕਰਿ ਖੋਇਆ ਕਿਉ ਕਰਿ ਲਾਧਾ ॥ ਕਿਉ ਕਰਿ ਨਿਰਮਲੁ ਕਿਉ ਕਰਿ ਅੰਧਿਆਰਾ ॥ ਇਹੁ ਤਤੁ ਬੀਚਾਰੈ ਸੁ ਗੁਰੂ ਹਮਾਰਾ ॥੧੪॥ ਦੁਰਮਤਿ ਬਾਧਾ ਸਰਪਨਿ ਖਾਧਾ ॥ ਮਨਮੁਖਿ ਖੋਇਆ ਗੁਰਮੁਖਿ ਲਾਧਾ ॥ ਸਤਿਗੁਰੁ ਮਿਲੈ ਅੰਧੇਰਾ ਜਾਇ ॥ ਨਾਨਕ ਹਉਮੈ ਮੇਟਿ ਸਮਾਇ ॥੧੫॥

Ang 939–940Raag Ramkali · ਰਾਮਕਲੀ

RAAMKALEE, FIRST MEHL, SIDH GOSHT ~ CONVERSATIONS WITH THE SIDDHAS

Guru Nanak Dev · composition · part 3 of 11

ਸੁੰਨ ਨਿਰੰਤਰਿ ਦੀਜੈ ਬੰਧੁ ॥ ਉਡੈ ਨ ਹੰਸਾ ਪੜੈ ਨ ਕੰਧੁ ॥ ਸਹਜ ਗੁਫਾ ਘਰੁ ਜਾਣੈ ਸਾਚਾ ॥ ਨਾਨਕ ਸਾਚੇ ਭਾਵੈ ਸਾਚਾ ॥੧੬॥ ਕਿਸੁ ਕਾਰਣਿ ਗ੍ਰਿਹੁ ਤਜਿਓ ਉਦਾਸੀ ॥ ਕਿਸੁ ਕਾਰਣਿ ਇਹੁ ਭੇਖੁ ਨਿਵਾਸੀ ॥ ਕਿਸੁ ਵਖਰ ਕੇ ਤੁਮ ਵਣਜਾਰੇ ॥ ਕਿਉ ਕਰਿ ਸਾਥੁ ਲੰਘਾਵਹੁ ਪਾਰੇ ॥੧੭॥ ਗੁਰਮੁਖਿ ਖੋਜਤ ਭਏ ਉਦਾਸੀ ॥ ਦਰਸਨ ਕੈ ਤਾਈ ਭੇਖ ਨਿਵਾਸੀ ॥ ਸਾਚ ਵਖਰ ਕੇ ਹਮ ਵਣਜਾਰੇ ॥ ਨਾਨਕ ਗੁਰਮੁਖਿ ਉਤਰਸਿ ਪਾਰੇ ॥੧੮॥ ਕਿਤੁ ਬਿਧਿ ਪੁਰਖਾ ਜਨਮੁ ਵਟਾਇਆ ॥ ਕਾਹੇ ਕਉ ਤੁਝੁ ਇਹੁ ਮਨੁ ਲਾਇਆ ॥ ਕਿਤੁ ਬਿਧਿ ਆਸਾ ਮਨਸਾ ਖਾਈ ॥ ਕਿਤੁ ਬਿਧਿ ਜੋਤਿ ਨਿਰੰਤਰਿ ਪਾਈ ॥ ਬਿਨੁ ਦੰਤਾ ਕਿਉ ਖਾਈਐ ਸਾਰੁ ॥ ਨਾਨਕ ਸਾਚਾ ਕਰਹੁ ਬੀਚਾਰੁ ॥੧੯॥ ਸਤਿਗੁਰ ਕੈ ਜਨਮੇ ਗਵਨੁ ਮਿਟਾਇਆ ॥ ਅਨਹਤਿ ਰਾਤੇ ਇਹੁ ਮਨੁ ਲਾਇਆ ॥ ਮਨਸਾ ਆਸਾ ਸਬਦਿ ਜਲਾਈ ॥ ਗੁਰਮੁਖਿ ਜੋਤਿ ਨਿਰੰਤਰਿ ਪਾਈ ॥ ਤ੍ਰੈ ਗੁਣ ਮੇਟੇ ਖਾਈਐ ਸਾਰੁ ॥ ਨਾਨਕ ਤਾਰੇ ਤਾਰਣਹਾਰੁ ॥੨੦॥ ਆਦਿ ਕਉ ਕਵਨੁ ਬੀਚਾਰੁ ਕਥੀਅਲੇ ਸੁੰਨ ਕਹਾ ਘਰ ਵਾਸੋ ॥ ਗਿਆਨ ਕੀ ਮੁਦ੍ਰਾ ਕਵਨ ਕਥੀਅਲੇ ਘਟਿ ਘਟਿ ਕਵਨ ਨਿਵਾਸੋ ॥ ਕਾਲ ਕਾ ਠੀਗਾ ਕਿਉ ਜਲਾਈਅਲੇ ਕਿਉ ਨਿਰਭਉ ਘਰਿ ਜਾਈਐ ॥ ਸਹਜ ਸੰਤੋਖ ਕਾ ਆਸਣੁ ਜਾਣੈ ਕਿਉ ਛੇਦੇ ਬੈਰਾਈਐ ॥ ਗੁਰ ਕੈ ਸਬਦਿ ਹਉਮੈ ਬਿਖੁ ਮਾਰੈ ਤਾ ਨਿਜ ਘਰਿ ਹੋਵੈ ਵਾਸੋ ॥ ਜਿਨਿ ਰਚਿ ਰਚਿਆ ਤਿਸੁ ਸਬਦਿ ਪਛਾਣੈ ਨਾਨਕੁ ਤਾ ਕਾ ਦਾਸੋ ॥੨੧॥ ਕਹਾ ਤੇ ਆਵੈ ਕਹਾ ਇਹੁ ਜਾਵੈ ਕਹਾ ਇਹੁ ਰਹੈ ਸਮਾਈ ॥ ਏਸੁ ਸਬਦ ਕਉ ਜੋ ਅਰਥਾਵੈ ਤਿਸੁ ਗੁਰ ਤਿਲੁ ਨ ਤਮਾਈ ॥ ਕਿਉ ਤਤੈ ਅਵਿਗਤੈ ਪਾਵੈ ਗੁਰਮੁਖਿ ਲਗੈ ਪਿਆਰੋ ॥ ਆਪੇ ਸੁਰਤਾ ਆਪੇ ਕਰਤਾ ਕਹੁ ਨਾਨਕ ਬੀਚਾਰੋ ॥ ਹੁਕਮੇ ਆਵੈ ਹੁਕਮੇ ਜਾਵੈ ਹੁਕਮੇ ਰਹੈ ਸਮਾਈ ॥ ਪੂਰੇ ਗੁਰ ਤੇ ਸਾਚੁ ਕਮਾਵੈ ਗਤਿ ਮਿਤਿ ਸਬਦੇ ਪਾਈ ॥੨੨॥ ਆਦਿ ਕਉ ਬਿਸਮਾਦੁ ਬੀਚਾਰੁ ਕਥੀਅਲੇ ਸੁੰਨ ਨਿਰੰਤਰਿ ਵਾਸੁ ਲੀਆ ॥ ਅਕਲਪਤ ਮੁਦ੍ਰਾ ਗੁਰ ਗਿਆਨੁ ਬੀਚਾਰੀਅਲੇ ਘਟਿ ਘਟਿ ਸਾਚਾ ਸਰਬ ਜੀਆ ॥ ਗੁਰ ਬਚਨੀ ਅਵਿਗਤਿ ਸਮਾਈਐ ਤਤੁ ਨਿਰੰਜਨੁ ਸਹਜਿ ਲਹੈ ॥ ਨਾਨਕ ਦੂਜੀ ਕਾਰ ਨ ਕਰਣੀ ਸੇਵੈ ਸਿਖੁ ਸੁ ਖੋਜਿ ਲਹੈ ॥ ਹੁਕਮੁ ਬਿਸਮਾਦੁ ਹੁਕਮਿ ਪਛਾਣੈ ਜੀਅ ਜੁਗਤਿ ਸਚੁ ਜਾਣੈ ਸੋਈ ॥ ਆਪੁ ਮੇਟਿ ਨਿਰਾਲਮੁ ਹੋਵੈ ਅੰਤਰਿ ਸਾਚੁ ਜੋਗੀ ਕਹੀਐ ਸੋਈ ॥੨੩॥

Text: Gurmukhi with English translation (Kulbir S Thind; English by Dr. Sant Singh Khalsa).