Sri Guru Granth Sahib › Raag Ramkali

Ang 941

Ang 940–941Raag Ramkali · ਰਾਮਕਲੀ

RAAMKALEE, FIRST MEHL, SIDH GOSHT ~ CONVERSATIONS WITH THE SIDDHAS

Guru Nanak Dev · composition · part 4 of 11

ਅਵਿਗਤੋ ਨਿਰਮਾਇਲੁ ਉਪਜੇ ਨਿਰਗੁਣ ਤੇ ਸਰਗੁਣੁ ਥੀਆ ॥ ਸਤਿਗੁਰ ਪਰਚੈ ਪਰਮ ਪਦੁ ਪਾਈਐ ਸਾਚੈ ਸਬਦਿ ਸਮਾਇ ਲੀਆ ॥ ਏਕੇ ਕਉ ਸਚੁ ਏਕਾ ਜਾਣੈ ਹਉਮੈ ਦੂਜਾ ਦੂਰਿ ਕੀਆ ॥ ਸੋ ਜੋਗੀ ਗੁਰ ਸਬਦੁ ਪਛਾਣੈ ਅੰਤਰਿ ਕਮਲੁ ਪ੍ਰਗਾਸੁ ਥੀਆ ॥ ਜੀਵਤੁ ਮਰੈ ਤਾ ਸਭੁ ਕਿਛੁ ਸੂਝੈ ਅੰਤਰਿ ਜਾਣੈ ਸਰਬ ਦਇਆ ॥ ਨਾਨਕ ਤਾ ਕਉ ਮਿਲੈ ਵਡਾਈ ਆਪੁ ਪਛਾਣੈ ਸਰਬ ਜੀਆ ॥੨੪॥ ਸਾਚੌ ਉਪਜੈ ਸਾਚਿ ਸਮਾਵੈ ਸਾਚੇ ਸੂਚੇ ਏਕ ਮਇਆ ॥ ਝੂਠੇ ਆਵਹਿ ਠਵਰ ਨ ਪਾਵਹਿ ਦੂਜੈ ਆਵਾ ਗਉਣੁ ਭਇਆ ॥ ਆਵਾ ਗਉਣੁ ਮਿਟੈ ਗੁਰ ਸਬਦੀ ਆਪੇ ਪਰਖੈ ਬਖਸਿ ਲਇਆ ॥ ਏਕਾ ਬੇਦਨ ਦੂਜੈ ਬਿਆਪੀ ਨਾਮੁ ਰਸਾਇਣੁ ਵੀਸਰਿਆ ॥ ਸੋ ਬੂਝੈ ਜਿਸੁ ਆਪਿ ਬੁਝਾਏ ਗੁਰ ਕੈ ਸਬਦਿ ਸੁ ਮੁਕਤੁ ਭਇਆ ॥ ਨਾਨਕ ਤਾਰੇ ਤਾਰਣਹਾਰਾ ਹਉਮੈ ਦੂਜਾ ਪਰਹਰਿਆ ॥੨੫॥ ਮਨਮੁਖਿ ਭੂਲੈ ਜਮ ਕੀ ਕਾਣਿ ॥ ਪਰ ਘਰੁ ਜੋਹੈ ਹਾਣੇ ਹਾਣਿ ॥ ਮਨਮੁਖਿ ਭਰਮਿ ਭਵੈ ਬੇਬਾਣਿ ॥ ਵੇਮਾਰਗਿ ਮੂਸੈ ਮੰਤ੍ਰਿ ਮਸਾਣਿ ॥ ਸਬਦੁ ਨ ਚੀਨੈ ਲਵੈ ਕੁਬਾਣਿ ॥ ਨਾਨਕ ਸਾਚਿ ਰਤੇ ਸੁਖੁ ਜਾਣਿ ॥੨੬॥ ਗੁਰਮੁਖਿ ਸਾਚੇ ਕਾ ਭਉ ਪਾਵੈ ॥ ਗੁਰਮੁਖਿ ਬਾਣੀ ਅਘੜੁ ਘੜਾਵੈ ॥ ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥ ਗੁਰਮੁਖਿ ਪਵਿਤ੍ਰੁ ਪਰਮ ਪਦੁ ਪਾਵੈ ॥ ਗੁਰਮੁਖਿ ਰੋਮਿ ਰੋਮਿ ਹਰਿ ਧਿਆਵੈ ॥ ਨਾਨਕ ਗੁਰਮੁਖਿ ਸਾਚਿ ਸਮਾਵੈ ॥੨੭॥ ਗੁਰਮੁਖਿ ਪਰਚੈ ਬੇਦ ਬੀਚਾਰੀ ॥ ਗੁਰਮੁਖਿ ਪਰਚੈ ਤਰੀਐ ਤਾਰੀ ॥ ਗੁਰਮੁਖਿ ਪਰਚੈ ਸੁ ਸਬਦਿ ਗਿਆਨੀ ॥ ਗੁਰਮੁਖਿ ਪਰਚੈ ਅੰਤਰ ਬਿਧਿ ਜਾਨੀ ॥ ਗੁਰਮੁਖਿ ਪਾਈਐ ਅਲਖ ਅਪਾਰੁ ॥ ਨਾਨਕ ਗੁਰਮੁਖਿ ਮੁਕਤਿ ਦੁਆਰੁ ॥੨੮॥

Ang 941–942Raag Ramkali · ਰਾਮਕਲੀ

RAAMKALEE, FIRST MEHL, SIDH GOSHT ~ CONVERSATIONS WITH THE SIDDHAS

Guru Nanak Dev · composition · part 5 of 11

ਗੁਰਮੁਖਿ ਅਕਥੁ ਕਥੈ ਬੀਚਾਰਿ ॥ ਗੁਰਮੁਖਿ ਨਿਬਹੈ ਸਪਰਵਾਰਿ ॥ ਗੁਰਮੁਖਿ ਜਪੀਐ ਅੰਤਰਿ ਪਿਆਰਿ ॥ ਗੁਰਮੁਖਿ ਪਾਈਐ ਸਬਦਿ ਅਚਾਰਿ ॥ ਸਬਦਿ ਭੇਦਿ ਜਾਣੈ ਜਾਣਾਈ ॥ ਨਾਨਕ ਹਉਮੈ ਜਾਲਿ ਸਮਾਈ ॥੨੯॥ ਗੁਰਮੁਖਿ ਧਰਤੀ ਸਾਚੈ ਸਾਜੀ ॥ ਤਿਸ ਮਹਿ ਓਪਤਿ ਖਪਤਿ ਸੁ ਬਾਜੀ ॥ ਗੁਰ ਕੈ ਸਬਦਿ ਰਪੈ ਰੰਗੁ ਲਾਇ ॥ ਸਾਚਿ ਰਤਉ ਪਤਿ ਸਿਉ ਘਰਿ ਜਾਇ ॥ ਸਾਚ ਸਬਦ ਬਿਨੁ ਪਤਿ ਨਹੀ ਪਾਵੈ ॥ ਨਾਨਕ ਬਿਨੁ ਨਾਵੈ ਕਿਉ ਸਾਚਿ ਸਮਾਵੈ ॥੩੦॥ ਗੁਰਮੁਖਿ ਅਸਟ ਸਿਧੀ ਸਭਿ ਬੁਧੀ ॥ ਗੁਰਮੁਖਿ ਭਵਜਲੁ ਤਰੀਐ ਸਚ ਸੁਧੀ ॥ ਗੁਰਮੁਖਿ ਸਰ ਅਪਸਰ ਬਿਧਿ ਜਾਣੈ ॥ ਗੁਰਮੁਖਿ ਪਰਵਿਰਤਿ ਨਰਵਿਰਤਿ ਪਛਾਣੈ ॥ ਗੁਰਮੁਖਿ ਤਾਰੇ ਪਾਰਿ ਉਤਾਰੇ ॥ ਨਾਨਕ ਗੁਰਮੁਖਿ ਸਬਦਿ ਨਿਸਤਾਰੇ ॥੩੧॥ ਨਾਮੇ ਰਾਤੇ ਹਉਮੈ ਜਾਇ ॥ ਨਾਮਿ ਰਤੇ ਸਚਿ ਰਹੇ ਸਮਾਇ ॥ ਨਾਮਿ ਰਤੇ ਜੋਗ ਜੁਗਤਿ ਬੀਚਾਰੁ ॥ ਨਾਮਿ ਰਤੇ ਪਾਵਹਿ ਮੋਖ ਦੁਆਰੁ ॥ ਨਾਮਿ ਰਤੇ ਤ੍ਰਿਭਵਣ ਸੋਝੀ ਹੋਇ ॥ ਨਾਨਕ ਨਾਮਿ ਰਤੇ ਸਦਾ ਸੁਖੁ ਹੋਇ ॥੩੨॥ ਨਾਮਿ ਰਤੇ ਸਿਧ ਗੋਸਟਿ ਹੋਇ ॥ ਨਾਮਿ ਰਤੇ ਸਦਾ ਤਪੁ ਹੋਇ ॥ ਨਾਮਿ ਰਤੇ ਸਚੁ ਕਰਣੀ ਸਾਰੁ ॥ ਨਾਮਿ ਰਤੇ ਗੁਣ ਗਿਆਨ ਬੀਚਾਰੁ ॥ ਬਿਨੁ ਨਾਵੈ ਬੋਲੈ ਸਭੁ ਵੇਕਾਰੁ ॥ ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੩੩॥ ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥ ਜੋਗ ਜੁਗਤਿ ਸਚਿ ਰਹੈ ਸਮਾਇ ॥ ਬਾਰਹ ਮਹਿ ਜੋਗੀ ਭਰਮਾਏ ਸੰਨਿਆਸੀ ਛਿਅ ਚਾਰਿ ॥ ਗੁਰ ਕੈ ਸਬਦਿ ਜੋ ਮਰਿ ਜੀਵੈ ਸੋ ਪਾਏ ਮੋਖ ਦੁਆਰੁ ॥ ਬਿਨੁ ਸਬਦੈ ਸਭਿ ਦੂਜੈ ਲਾਗੇ ਦੇਖਹੁ ਰਿਦੈ ਬੀਚਾਰਿ ॥ ਨਾਨਕ ਵਡੇ ਸੇ ਵਡਭਾਗੀ ਜਿਨੀ ਸਚੁ ਰਖਿਆ ਉਰ ਧਾਰਿ ॥੩੪॥ ਗੁਰਮੁਖਿ ਰਤਨੁ ਲਹੈ ਲਿਵ ਲਾਇ ॥ ਗੁਰਮੁਖਿ ਪਰਖੈ ਰਤਨੁ ਸੁਭਾਇ ॥ ਗੁਰਮੁਖਿ ਸਾਚੀ ਕਾਰ ਕਮਾਇ ॥ ਗੁਰਮੁਖਿ ਸਾਚੇ ਮਨੁ ਪਤੀਆਇ ॥ ਗੁਰਮੁਖਿ ਅਲਖੁ ਲਖਾਏ ਤਿਸੁ ਭਾਵੈ ॥ ਨਾਨਕ ਗੁਰਮੁਖਿ ਚੋਟ ਨ ਖਾਵੈ ॥੩੫॥

Text: Gurmukhi with English translation (Kulbir S Thind; English by Dr. Sant Singh Khalsa).