RAAMKALEE, FIRST MEHL, SIDH GOSHT ~ CONVERSATIONS WITH THE SIDDHAS
ਗੁਰਮੁਖਿ ਅਕਥੁ ਕਥੈ ਬੀਚਾਰਿ ॥ ਗੁਰਮੁਖਿ ਨਿਬਹੈ ਸਪਰਵਾਰਿ ॥ ਗੁਰਮੁਖਿ ਜਪੀਐ ਅੰਤਰਿ ਪਿਆਰਿ ॥ ਗੁਰਮੁਖਿ ਪਾਈਐ ਸਬਦਿ ਅਚਾਰਿ ॥ ਸਬਦਿ ਭੇਦਿ ਜਾਣੈ ਜਾਣਾਈ ॥ ਨਾਨਕ ਹਉਮੈ ਜਾਲਿ ਸਮਾਈ ॥੨੯॥ ਗੁਰਮੁਖਿ ਧਰਤੀ ਸਾਚੈ ਸਾਜੀ ॥ ਤਿਸ ਮਹਿ ਓਪਤਿ ਖਪਤਿ ਸੁ ਬਾਜੀ ॥ ਗੁਰ ਕੈ ਸਬਦਿ ਰਪੈ ਰੰਗੁ ਲਾਇ ॥ ਸਾਚਿ ਰਤਉ ਪਤਿ ਸਿਉ ਘਰਿ ਜਾਇ ॥ ਸਾਚ ਸਬਦ ਬਿਨੁ ਪਤਿ ਨਹੀ ਪਾਵੈ ॥ ਨਾਨਕ ਬਿਨੁ ਨਾਵੈ ਕਿਉ ਸਾਚਿ ਸਮਾਵੈ ॥੩੦॥ ਗੁਰਮੁਖਿ ਅਸਟ ਸਿਧੀ ਸਭਿ ਬੁਧੀ ॥ ਗੁਰਮੁਖਿ ਭਵਜਲੁ ਤਰੀਐ ਸਚ ਸੁਧੀ ॥ ਗੁਰਮੁਖਿ ਸਰ ਅਪਸਰ ਬਿਧਿ ਜਾਣੈ ॥ ਗੁਰਮੁਖਿ ਪਰਵਿਰਤਿ ਨਰਵਿਰਤਿ ਪਛਾਣੈ ॥ ਗੁਰਮੁਖਿ ਤਾਰੇ ਪਾਰਿ ਉਤਾਰੇ ॥ ਨਾਨਕ ਗੁਰਮੁਖਿ ਸਬਦਿ ਨਿਸਤਾਰੇ ॥੩੧॥ ਨਾਮੇ ਰਾਤੇ ਹਉਮੈ ਜਾਇ ॥ ਨਾਮਿ ਰਤੇ ਸਚਿ ਰਹੇ ਸਮਾਇ ॥ ਨਾਮਿ ਰਤੇ ਜੋਗ ਜੁਗਤਿ ਬੀਚਾਰੁ ॥ ਨਾਮਿ ਰਤੇ ਪਾਵਹਿ ਮੋਖ ਦੁਆਰੁ ॥ ਨਾਮਿ ਰਤੇ ਤ੍ਰਿਭਵਣ ਸੋਝੀ ਹੋਇ ॥ ਨਾਨਕ ਨਾਮਿ ਰਤੇ ਸਦਾ ਸੁਖੁ ਹੋਇ ॥੩੨॥ ਨਾਮਿ ਰਤੇ ਸਿਧ ਗੋਸਟਿ ਹੋਇ ॥ ਨਾਮਿ ਰਤੇ ਸਦਾ ਤਪੁ ਹੋਇ ॥ ਨਾਮਿ ਰਤੇ ਸਚੁ ਕਰਣੀ ਸਾਰੁ ॥ ਨਾਮਿ ਰਤੇ ਗੁਣ ਗਿਆਨ ਬੀਚਾਰੁ ॥ ਬਿਨੁ ਨਾਵੈ ਬੋਲੈ ਸਭੁ ਵੇਕਾਰੁ ॥ ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੩੩॥ ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥ ਜੋਗ ਜੁਗਤਿ ਸਚਿ ਰਹੈ ਸਮਾਇ ॥ ਬਾਰਹ ਮਹਿ ਜੋਗੀ ਭਰਮਾਏ ਸੰਨਿਆਸੀ ਛਿਅ ਚਾਰਿ ॥ ਗੁਰ ਕੈ ਸਬਦਿ ਜੋ ਮਰਿ ਜੀਵੈ ਸੋ ਪਾਏ ਮੋਖ ਦੁਆਰੁ ॥ ਬਿਨੁ ਸਬਦੈ ਸਭਿ ਦੂਜੈ ਲਾਗੇ ਦੇਖਹੁ ਰਿਦੈ ਬੀਚਾਰਿ ॥ ਨਾਨਕ ਵਡੇ ਸੇ ਵਡਭਾਗੀ ਜਿਨੀ ਸਚੁ ਰਖਿਆ ਉਰ ਧਾਰਿ ॥੩੪॥ ਗੁਰਮੁਖਿ ਰਤਨੁ ਲਹੈ ਲਿਵ ਲਾਇ ॥ ਗੁਰਮੁਖਿ ਪਰਖੈ ਰਤਨੁ ਸੁਭਾਇ ॥ ਗੁਰਮੁਖਿ ਸਾਚੀ ਕਾਰ ਕਮਾਇ ॥ ਗੁਰਮੁਖਿ ਸਾਚੇ ਮਨੁ ਪਤੀਆਇ ॥ ਗੁਰਮੁਖਿ ਅਲਖੁ ਲਖਾਏ ਤਿਸੁ ਭਾਵੈ ॥ ਨਾਨਕ ਗੁਰਮੁਖਿ ਚੋਟ ਨ ਖਾਵੈ ॥੩੫॥