Sri Guru Granth Sahib › Raag Ramkali

Ang 943

Ang 942–943Raag Ramkali · ਰਾਮਕਲੀ

RAAMKALEE, FIRST MEHL, SIDH GOSHT ~ CONVERSATIONS WITH THE SIDDHAS

Guru Nanak Dev · composition · part 6 of 11

ਗੁਰਮੁਖਿ ਨਾਮੁ ਦਾਨੁ ਇਸਨਾਨੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਪਾਵੈ ਦਰਗਹ ਮਾਨੁ ॥ ਗੁਰਮੁਖਿ ਭਉ ਭੰਜਨੁ ਪਰਧਾਨੁ ॥ ਗੁਰਮੁਖਿ ਕਰਣੀ ਕਾਰ ਕਰਾਏ ॥ ਨਾਨਕ ਗੁਰਮੁਖਿ ਮੇਲਿ ਮਿਲਾਏ ॥੩੬॥ ਗੁਰਮੁਖਿ ਸਾਸਤ੍ਰ ਸਿਮ੍ਰਿਤਿ ਬੇਦ ॥ ਗੁਰਮੁਖਿ ਪਾਵੈ ਘਟਿ ਘਟਿ ਭੇਦ ॥ ਗੁਰਮੁਖਿ ਵੈਰ ਵਿਰੋਧ ਗਵਾਵੈ ॥ ਗੁਰਮੁਖਿ ਸਗਲੀ ਗਣਤ ਮਿਟਾਵੈ ॥ ਗੁਰਮੁਖਿ ਰਾਮ ਨਾਮ ਰੰਗਿ ਰਾਤਾ ॥ ਨਾਨਕ ਗੁਰਮੁਖਿ ਖਸਮੁ ਪਛਾਤਾ ॥੩੭॥ ਬਿਨੁ ਗੁਰ ਭਰਮੈ ਆਵੈ ਜਾਇ ॥ ਬਿਨੁ ਗੁਰ ਘਾਲ ਨ ਪਵਈ ਥਾਇ ॥ ਬਿਨੁ ਗੁਰ ਮਨੂਆ ਅਤਿ ਡੋਲਾਇ ॥ ਬਿਨੁ ਗੁਰ ਤ੍ਰਿਪਤਿ ਨਹੀ ਬਿਖੁ ਖਾਇ ॥ ਬਿਨੁ ਗੁਰ ਬਿਸੀਅਰੁ ਡਸੈ ਮਰਿ ਵਾਟ ॥ ਨਾਨਕ ਗੁਰ ਬਿਨੁ ਘਾਟੇ ਘਾਟ ॥੩੮॥ ਜਿਸੁ ਗੁਰੁ ਮਿਲੈ ਤਿਸੁ ਪਾਰਿ ਉਤਾਰੈ ॥ ਅਵਗਣ ਮੇਟੈ ਗੁਣਿ ਨਿਸਤਾਰੈ ॥ ਮੁਕਤਿ ਮਹਾ ਸੁਖ ਗੁਰ ਸਬਦੁ ਬੀਚਾਰਿ ॥ ਗੁਰਮੁਖਿ ਕਦੇ ਨ ਆਵੈ ਹਾਰਿ ॥ ਤਨੁ ਹਟੜੀ ਇਹੁ ਮਨੁ ਵਣਜਾਰਾ ॥ ਨਾਨਕ ਸਹਜੇ ਸਚੁ ਵਾਪਾਰਾ ॥੩੯॥ ਗੁਰਮੁਖਿ ਬਾਂਧਿਓ ਸੇਤੁ ਬਿਧਾਤੈ ॥ ਲੰਕਾ ਲੂਟੀ ਦੈਤ ਸੰਤਾਪੈ ॥ ਰਾਮਚੰਦਿ ਮਾਰਿਓ ਅਹਿ ਰਾਵਣੁ ॥ ਭੇਦੁ ਬਭੀਖਣ ਗੁਰਮੁਖਿ ਪਰਚਾਇਣੁ ॥ ਗੁਰਮੁਖਿ ਸਾਇਰਿ ਪਾਹਣ ਤਾਰੇ ॥ ਗੁਰਮੁਖਿ ਕੋਟਿ ਤੇਤੀਸ ਉਧਾਰੇ ॥੪੦॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥ ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥ ਕਵਣ ਮੂਲੁ ਕਵਣ ਮਤਿ ਵੇਲਾ ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥ ਕਵਣ ਕਥਾ ਲੇ ਰਹਹੁ ਨਿਰਾਲੇ ॥ ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥ ਏਸੁ ਕਥਾ ਕਾ ਦੇਇ ਬੀਚਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥੪੩॥

Ang 943Raag Ramkali · ਰਾਮਕਲੀ

RAAMKALEE, FIRST MEHL, SIDH GOSHT ~ CONVERSATIONS WITH THE SIDDHAS

Guru Nanak Dev · composition · part 7 of 11

ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ ਅਕਥ ਕਥਾ ਲੇ ਰਹਉ ਨਿਰਾਲਾ ॥ ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥ ਏਕੁ ਸਬਦੁ ਜਿਤੁ ਕਥਾ ਵੀਚਾਰੀ ॥ ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥ ਮੈਣ ਕੇ ਦੰਤ ਕਿਉ ਖਾਈਐ ਸਾਰੁ ॥ ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥ ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥ ਕਵਨ ਗੁਫਾ ਜਿਤੁ ਰਹੈ ਅਵਾਹਨੁ ॥ ਇਤ ਉਤ ਕਿਸ ਕਉ ਜਾਣਿ ਸਮਾਵੈ ॥ ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥ ਹਉ ਹਉ ਮੈ ਮੈ ਵਿਚਹੁ ਖੋਵੈ ॥ ਦੂਜਾ ਮੇਟੈ ਏਕੋ ਹੋਵੈ ॥ ਜਗੁ ਕਰੜਾ ਮਨਮੁਖੁ ਗਾਵਾਰੁ ॥ ਸਬਦੁ ਕਮਾਈਐ ਖਾਈਐ ਸਾਰੁ ॥ ਅੰਤਰਿ ਬਾਹਰਿ ਏਕੋ ਜਾਣੈ ॥ ਨਾਨਕ ਅਗਨਿ ਮਰੈ ਸਤਿਗੁਰ ਕੈ ਭਾਣੈ ॥੪੬॥ ਸਚ ਭੈ ਰਾਤਾ ਗਰਬੁ ਨਿਵਾਰੈ ॥ ਏਕੋ ਜਾਤਾ ਸਬਦੁ ਵੀਚਾਰੈ ॥ ਸਬਦੁ ਵਸੈ ਸਚੁ ਅੰਤਰਿ ਹੀਆ ॥ ਤਨੁ ਮਨੁ ਸੀਤਲੁ ਰੰਗਿ ਰੰਗੀਆ ॥ ਕਾਮੁ ਕ੍ਰੋਧੁ ਬਿਖੁ ਅਗਨਿ ਨਿਵਾਰੇ ॥ ਨਾਨਕ ਨਦਰੀ ਨਦਰਿ ਪਿਆਰੇ ॥੪੭॥ ਕਵਨ ਮੁਖਿ ਚੰਦੁ ਹਿਵੈ ਘਰੁ ਛਾਇਆ ॥ ਕਵਨ ਮੁਖਿ ਸੂਰਜੁ ਤਪੈ ਤਪਾਇਆ ॥ ਕਵਨ ਮੁਖਿ ਕਾਲੁ ਜੋਹਤ ਨਿਤ ਰਹੈ ॥ ਕਵਨ ਬੁਧਿ ਗੁਰਮੁਖਿ ਪਤਿ ਰਹੈ ॥ ਕਵਨੁ ਜੋਧੁ ਜੋ ਕਾਲੁ ਸੰਘਾਰੈ ॥ ਬੋਲੈ ਬਾਣੀ ਨਾਨਕੁ ਬੀਚਾਰੈ ॥੪੮॥ ਸਬਦੁ ਭਾਖਤ ਸਸਿ ਜੋਤਿ ਅਪਾਰਾ ॥ ਸਸਿ ਘਰਿ ਸੂਰੁ ਵਸੈ ਮਿਟੈ ਅੰਧਿਆਰਾ ॥ ਸੁਖੁ ਦੁਖੁ ਸਮ ਕਰਿ ਨਾਮੁ ਅਧਾਰਾ ॥ ਆਪੇ ਪਾਰਿ ਉਤਾਰਣਹਾਰਾ ॥ ਗੁਰ ਪਰਚੈ ਮਨੁ ਸਾਚਿ ਸਮਾਇ ॥ ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੪੯॥ ਨਾਮ ਤਤੁ ਸਭ ਹੀ ਸਿਰਿ ਜਾਪੈ ॥ ਬਿਨੁ ਨਾਵੈ ਦੁਖੁ ਕਾਲੁ ਸੰਤਾਪੈ ॥ ਤਤੋ ਤਤੁ ਮਿਲੈ ਮਨੁ ਮਾਨੈ ॥ ਦੂਜਾ ਜਾਇ ਇਕਤੁ ਘਰਿ ਆਨੈ ॥ ਬੋਲੈ ਪਵਨਾ ਗਗਨੁ ਗਰਜੈ ॥ ਨਾਨਕ ਨਿਹਚਲੁ ਮਿਲਣੁ ਸਹਜੈ ॥੫੦॥

Ang 943–944Raag Ramkali · ਰਾਮਕਲੀ

RAAMKALEE, FIRST MEHL, SIDH GOSHT ~ CONVERSATIONS WITH THE SIDDHAS

Guru Nanak Dev · composition · part 8 of 11

ਅੰਤਰਿ ਸੁੰਨੰ ਬਾਹਰਿ ਸੁੰਨੰ ਤ੍ਰਿਭਵਣ ਸੁੰਨ ਮਸੁੰਨੰ ॥ ਚਉਥੇ ਸੁੰਨੈ ਜੋ ਨਰੁ ਜਾਣੈ ਤਾ ਕਉ ਪਾਪੁ ਨ ਪੁੰਨੰ ॥ ਘਟਿ ਘਟਿ ਸੁੰਨ ਕਾ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ ਦੇਉ ॥ ਜੋ ਜਨੁ ਨਾਮ ਨਿਰੰਜਨ ਰਾਤਾ ॥ ਨਾਨਕ ਸੋਈ ਪੁਰਖੁ ਬਿਧਾਤਾ ॥੫੧॥ ਸੁੰਨੋ ਸੁੰਨੁ ਕਹੈ ਸਭੁ ਕੋਈ ॥ ਅਨਹਤ ਸੁੰਨੁ ਕਹਾ ਤੇ ਹੋਈ ॥ ਅਨਹਤ ਸੁੰਨਿ ਰਤੇ ਸੇ ਕੈਸੇ ॥ ਜਿਸ ਤੇ ਉਪਜੇ ਤਿਸ ਹੀ ਜੈਸੇ ॥ ਓਇ ਜਨਮਿ ਨ ਮਰਹਿ ਨ ਆਵਹਿ ਜਾਹਿ ॥ ਨਾਨਕ ਗੁਰਮੁਖਿ ਮਨੁ ਸਮਝਾਹਿ ॥੫੨॥ ਨਉ ਸਰ ਸੁਭਰ ਦਸਵੈ ਪੂਰੇ ॥ ਤਹ ਅਨਹਤ ਸੁੰਨ ਵਜਾਵਹਿ ਤੂਰੇ ॥ ਸਾਚੈ ਰਾਚੇ ਦੇਖਿ ਹਜੂਰੇ ॥ ਘਟਿ ਘਟਿ ਸਾਚੁ ਰਹਿਆ ਭਰਪੂਰੇ ॥ ਗੁਪਤੀ ਬਾਣੀ ਪਰਗਟੁ ਹੋਇ ॥ ਨਾਨਕ ਪਰਖਿ ਲਏ ਸਚੁ ਸੋਇ ॥੫੩॥ ਸਹਜ ਭਾਇ ਮਿਲੀਐ ਸੁਖੁ ਹੋਵੈ ॥ ਗੁਰਮੁਖਿ ਜਾਗੈ ਨੀਦ ਨ ਸੋਵੈ ॥ ਸੁੰਨ ਸਬਦੁ ਅਪਰੰਪਰਿ ਧਾਰੈ ॥ ਕਹਤੇ ਮੁਕਤੁ ਸਬਦਿ ਨਿਸਤਾਰੈ ॥ ਗੁਰ ਕੀ ਦੀਖਿਆ ਸੇ ਸਚਿ ਰਾਤੇ ॥ ਨਾਨਕ ਆਪੁ ਗਵਾਇ ਮਿਲਣ ਨਹੀ ਭ੍ਰਾਤੇ ॥੫੪॥ ਕੁਬੁਧਿ ਚਵਾਵੈ ਸੋ ਕਿਤੁ ਠਾਇ ॥ ਕਿਉ ਤਤੁ ਨ ਬੂਝੈ ਚੋਟਾ ਖਾਇ ॥ ਜਮ ਦਰਿ ਬਾਧੇ ਕੋਇ ਨ ਰਾਖੈ ॥ ਬਿਨੁ ਸਬਦੈ ਨਾਹੀ ਪਤਿ ਸਾਖੈ ॥ ਕਿਉ ਕਰਿ ਬੂਝੈ ਪਾਵੈ ਪਾਰੁ ॥ ਨਾਨਕ ਮਨਮੁਖਿ ਨ ਬੁਝੈ ਗਵਾਰੁ ॥੫੫॥ ਕੁਬੁਧਿ ਮਿਟੈ ਗੁਰ ਸਬਦੁ ਬੀਚਾਰਿ ॥ ਸਤਿਗੁਰੁ ਭੇਟੈ ਮੋਖ ਦੁਆਰ ॥ ਤਤੁ ਨ ਚੀਨੈ ਮਨਮੁਖੁ ਜਲਿ ਜਾਇ ॥ ਦੁਰਮਤਿ ਵਿਛੁੜਿ ਚੋਟਾ ਖਾਇ ॥ ਮਾਨੈ ਹੁਕਮੁ ਸਭੇ ਗੁਣ ਗਿਆਨ ॥ ਨਾਨਕ ਦਰਗਹ ਪਾਵੈ ਮਾਨੁ ॥੫੬॥ ਸਾਚੁ ਵਖਰੁ ਧਨੁ ਪਲੈ ਹੋਇ ॥ ਆਪਿ ਤਰੈ ਤਾਰੇ ਭੀ ਸੋਇ ॥ ਸਹਜਿ ਰਤਾ ਬੂਝੈ ਪਤਿ ਹੋਇ ॥ ਤਾ ਕੀ ਕੀਮਤਿ ਕਰੈ ਨ ਕੋਇ ॥ ਜਹ ਦੇਖਾ ਤਹ ਰਹਿਆ ਸਮਾਇ ॥ ਨਾਨਕ ਪਾਰਿ ਪਰੈ ਸਚ ਭਾਇ ॥੫੭॥

Text: Gurmukhi with English translation (Kulbir S Thind; English by Dr. Sant Singh Khalsa).