Sri Guru Granth Sahib › Raag Ramkali

Ang 944

Ang 943–944Raag Ramkali · ਰਾਮਕਲੀ

RAAMKALEE, FIRST MEHL, SIDH GOSHT ~ CONVERSATIONS WITH THE SIDDHAS

Guru Nanak Dev · composition · part 8 of 11

ਅੰਤਰਿ ਸੁੰਨੰ ਬਾਹਰਿ ਸੁੰਨੰ ਤ੍ਰਿਭਵਣ ਸੁੰਨ ਮਸੁੰਨੰ ॥ ਚਉਥੇ ਸੁੰਨੈ ਜੋ ਨਰੁ ਜਾਣੈ ਤਾ ਕਉ ਪਾਪੁ ਨ ਪੁੰਨੰ ॥ ਘਟਿ ਘਟਿ ਸੁੰਨ ਕਾ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ ਦੇਉ ॥ ਜੋ ਜਨੁ ਨਾਮ ਨਿਰੰਜਨ ਰਾਤਾ ॥ ਨਾਨਕ ਸੋਈ ਪੁਰਖੁ ਬਿਧਾਤਾ ॥੫੧॥ ਸੁੰਨੋ ਸੁੰਨੁ ਕਹੈ ਸਭੁ ਕੋਈ ॥ ਅਨਹਤ ਸੁੰਨੁ ਕਹਾ ਤੇ ਹੋਈ ॥ ਅਨਹਤ ਸੁੰਨਿ ਰਤੇ ਸੇ ਕੈਸੇ ॥ ਜਿਸ ਤੇ ਉਪਜੇ ਤਿਸ ਹੀ ਜੈਸੇ ॥ ਓਇ ਜਨਮਿ ਨ ਮਰਹਿ ਨ ਆਵਹਿ ਜਾਹਿ ॥ ਨਾਨਕ ਗੁਰਮੁਖਿ ਮਨੁ ਸਮਝਾਹਿ ॥੫੨॥ ਨਉ ਸਰ ਸੁਭਰ ਦਸਵੈ ਪੂਰੇ ॥ ਤਹ ਅਨਹਤ ਸੁੰਨ ਵਜਾਵਹਿ ਤੂਰੇ ॥ ਸਾਚੈ ਰਾਚੇ ਦੇਖਿ ਹਜੂਰੇ ॥ ਘਟਿ ਘਟਿ ਸਾਚੁ ਰਹਿਆ ਭਰਪੂਰੇ ॥ ਗੁਪਤੀ ਬਾਣੀ ਪਰਗਟੁ ਹੋਇ ॥ ਨਾਨਕ ਪਰਖਿ ਲਏ ਸਚੁ ਸੋਇ ॥੫੩॥ ਸਹਜ ਭਾਇ ਮਿਲੀਐ ਸੁਖੁ ਹੋਵੈ ॥ ਗੁਰਮੁਖਿ ਜਾਗੈ ਨੀਦ ਨ ਸੋਵੈ ॥ ਸੁੰਨ ਸਬਦੁ ਅਪਰੰਪਰਿ ਧਾਰੈ ॥ ਕਹਤੇ ਮੁਕਤੁ ਸਬਦਿ ਨਿਸਤਾਰੈ ॥ ਗੁਰ ਕੀ ਦੀਖਿਆ ਸੇ ਸਚਿ ਰਾਤੇ ॥ ਨਾਨਕ ਆਪੁ ਗਵਾਇ ਮਿਲਣ ਨਹੀ ਭ੍ਰਾਤੇ ॥੫੪॥ ਕੁਬੁਧਿ ਚਵਾਵੈ ਸੋ ਕਿਤੁ ਠਾਇ ॥ ਕਿਉ ਤਤੁ ਨ ਬੂਝੈ ਚੋਟਾ ਖਾਇ ॥ ਜਮ ਦਰਿ ਬਾਧੇ ਕੋਇ ਨ ਰਾਖੈ ॥ ਬਿਨੁ ਸਬਦੈ ਨਾਹੀ ਪਤਿ ਸਾਖੈ ॥ ਕਿਉ ਕਰਿ ਬੂਝੈ ਪਾਵੈ ਪਾਰੁ ॥ ਨਾਨਕ ਮਨਮੁਖਿ ਨ ਬੁਝੈ ਗਵਾਰੁ ॥੫੫॥ ਕੁਬੁਧਿ ਮਿਟੈ ਗੁਰ ਸਬਦੁ ਬੀਚਾਰਿ ॥ ਸਤਿਗੁਰੁ ਭੇਟੈ ਮੋਖ ਦੁਆਰ ॥ ਤਤੁ ਨ ਚੀਨੈ ਮਨਮੁਖੁ ਜਲਿ ਜਾਇ ॥ ਦੁਰਮਤਿ ਵਿਛੁੜਿ ਚੋਟਾ ਖਾਇ ॥ ਮਾਨੈ ਹੁਕਮੁ ਸਭੇ ਗੁਣ ਗਿਆਨ ॥ ਨਾਨਕ ਦਰਗਹ ਪਾਵੈ ਮਾਨੁ ॥੫੬॥ ਸਾਚੁ ਵਖਰੁ ਧਨੁ ਪਲੈ ਹੋਇ ॥ ਆਪਿ ਤਰੈ ਤਾਰੇ ਭੀ ਸੋਇ ॥ ਸਹਜਿ ਰਤਾ ਬੂਝੈ ਪਤਿ ਹੋਇ ॥ ਤਾ ਕੀ ਕੀਮਤਿ ਕਰੈ ਨ ਕੋਇ ॥ ਜਹ ਦੇਖਾ ਤਹ ਰਹਿਆ ਸਮਾਇ ॥ ਨਾਨਕ ਪਾਰਿ ਪਰੈ ਸਚ ਭਾਇ ॥੫੭॥

Ang 944–945Raag Ramkali · ਰਾਮਕਲੀ

RAAMKALEE, FIRST MEHL, SIDH GOSHT ~ CONVERSATIONS WITH THE SIDDHAS

Guru Nanak Dev · composition · part 9 of 11

ਸੁ ਸਬਦ ਕਾ ਕਹਾ ਵਾਸੁ ਕਥੀਅਲੇ ਜਿਤੁ ਤਰੀਐ ਭਵਜਲੁ ਸੰਸਾਰੋ ॥ ਤ੍ਰੈ ਸਤ ਅੰਗੁਲ ਵਾਈ ਕਹੀਐ ਤਿਸੁ ਕਹੁ ਕਵਨੁ ਅਧਾਰੋ ॥ ਬੋਲੈ ਖੇਲੈ ਅਸਥਿਰੁ ਹੋਵੈ ਕਿਉ ਕਰਿ ਅਲਖੁ ਲਖਾਏ ॥ ਸੁਣਿ ਸੁਆਮੀ ਸਚੁ ਨਾਨਕੁ ਪ੍ਰਣਵੈ ਅਪਣੇ ਮਨ ਸਮਝਾਏ ॥ ਗੁਰਮੁਖਿ ਸਬਦੇ ਸਚਿ ਲਿਵ ਲਾਗੈ ਕਰਿ ਨਦਰੀ ਮੇਲਿ ਮਿਲਾਏ ॥ ਆਪੇ ਦਾਨਾ ਆਪੇ ਬੀਨਾ ਪੂਰੈ ਭਾਗਿ ਸਮਾਏ ॥੫੮॥ ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ ਜਹ ਦੇਖਾ ਤਹ ਸੋਈ ॥ ਪਵਨ ਕਾ ਵਾਸਾ ਸੁੰਨ ਨਿਵਾਸਾ ਅਕਲ ਕਲਾ ਧਰ ਸੋਈ ॥ ਨਦਰਿ ਕਰੇ ਸਬਦੁ ਘਟ ਮਹਿ ਵਸੈ ਵਿਚਹੁ ਭਰਮੁ ਗਵਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਨਾਮੁੋ ਮੰਨਿ ਵਸਾਏ ॥ ਸਬਦਿ ਗੁਰੂ ਭਵਸਾਗਰੁ ਤਰੀਐ ਇਤ ਉਤ ਏਕੋ ਜਾਣੈ ॥ ਚਿਹਨੁ ਵਰਨੁ ਨਹੀ ਛਾਇਆ ਮਾਇਆ ਨਾਨਕ ਸਬਦੁ ਪਛਾਣੈ ॥੫੯॥ ਤ੍ਰੈ ਸਤ ਅੰਗੁਲ ਵਾਈ ਅਉਧੂ ਸੁੰਨ ਸਚੁ ਆਹਾਰੋ ॥ ਗੁਰਮੁਖਿ ਬੋਲੈ ਤਤੁ ਬਿਰੋਲੈ ਚੀਨੈ ਅਲਖ ਅਪਾਰੋ ॥ ਤ੍ਰੈ ਗੁਣ ਮੇਟੈ ਸਬਦੁ ਵਸਾਏ ਤਾ ਮਨਿ ਚੂਕੈ ਅਹੰਕਾਰੋ ॥ ਅੰਤਰਿ ਬਾਹਰਿ ਏਕੋ ਜਾਣੈ ਤਾ ਹਰਿ ਨਾਮਿ ਲਗੈ ਪਿਆਰੋ ॥ ਸੁਖਮਨਾ ਇੜਾ ਪਿੰਗੁਲਾ ਬੂਝੈ ਜਾ ਆਪੇ ਅਲਖੁ ਲਖਾਏ ॥ ਨਾਨਕ ਤਿਹੁ ਤੇ ਊਪਰਿ ਸਾਚਾ ਸਤਿਗੁਰ ਸਬਦਿ ਸਮਾਏ ॥੬੦॥ ਮਨ ਕਾ ਜੀਉ ਪਵਨੁ ਕਥੀਅਲੇ ਪਵਨੁ ਕਹਾ ਰਸੁ ਖਾਈ ॥ ਗਿਆਨ ਕੀ ਮੁਦ੍ਰਾ ਕਵਨ ਅਉਧੂ ਸਿਧ ਕੀ ਕਵਨ ਕਮਾਈ ॥ ਬਿਨੁ ਸਬਦੈ ਰਸੁ ਨ ਆਵੈ ਅਉਧੂ ਹਉਮੈ ਪਿਆਸ ਨ ਜਾਈ ॥ ਸਬਦਿ ਰਤੇ ਅੰਮ੍ਰਿਤ ਰਸੁ ਪਾਇਆ ਸਾਚੇ ਰਹੇ ਅਘਾਈ ॥ ਕਵਨ ਬੁਧਿ ਜਿਤੁ ਅਸਥਿਰੁ ਰਹੀਐ ਕਿਤੁ ਭੋਜਨਿ ਤ੍ਰਿਪਤਾਸੈ ॥ ਨਾਨਕ ਦੁਖੁ ਸੁਖੁ ਸਮ ਕਰਿ ਜਾਪੈ ਸਤਿਗੁਰ ਤੇ ਕਾਲੁ ਨ ਗ੍ਰਾਸੈ ॥੬੧॥ ਰੰਗਿ ਨ ਰਾਤਾ ਰਸਿ ਨਹੀ ਮਾਤਾ ॥ ਬਿਨੁ ਗੁਰ ਸਬਦੈ ਜਲਿ ਬਲਿ ਤਾਤਾ ॥ ਬਿੰਦੁ ਨ ਰਾਖਿਆ ਸਬਦੁ ਨ ਭਾਖਿਆ ॥ ਪਵਨੁ ਨ ਸਾਧਿਆ ਸਚੁ ਨ ਅਰਾਧਿਆ ॥ ਅਕਥ ਕਥਾ ਲੇ ਸਮ ਕਰਿ ਰਹੈ ॥ ਤਉ ਨਾਨਕ ਆਤਮ ਰਾਮ ਕਉ ਲਹੈ ॥੬੨॥

Text: Gurmukhi with English translation (Kulbir S Thind; English by Dr. Sant Singh Khalsa).