Sri Guru Granth Sahib › Raag Ramkali

Ang 945

Ang 944–945Raag Ramkali · ਰਾਮਕਲੀ

RAAMKALEE, FIRST MEHL, SIDH GOSHT ~ CONVERSATIONS WITH THE SIDDHAS

Guru Nanak Dev · composition · part 9 of 11

ਸੁ ਸਬਦ ਕਾ ਕਹਾ ਵਾਸੁ ਕਥੀਅਲੇ ਜਿਤੁ ਤਰੀਐ ਭਵਜਲੁ ਸੰਸਾਰੋ ॥ ਤ੍ਰੈ ਸਤ ਅੰਗੁਲ ਵਾਈ ਕਹੀਐ ਤਿਸੁ ਕਹੁ ਕਵਨੁ ਅਧਾਰੋ ॥ ਬੋਲੈ ਖੇਲੈ ਅਸਥਿਰੁ ਹੋਵੈ ਕਿਉ ਕਰਿ ਅਲਖੁ ਲਖਾਏ ॥ ਸੁਣਿ ਸੁਆਮੀ ਸਚੁ ਨਾਨਕੁ ਪ੍ਰਣਵੈ ਅਪਣੇ ਮਨ ਸਮਝਾਏ ॥ ਗੁਰਮੁਖਿ ਸਬਦੇ ਸਚਿ ਲਿਵ ਲਾਗੈ ਕਰਿ ਨਦਰੀ ਮੇਲਿ ਮਿਲਾਏ ॥ ਆਪੇ ਦਾਨਾ ਆਪੇ ਬੀਨਾ ਪੂਰੈ ਭਾਗਿ ਸਮਾਏ ॥੫੮॥ ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ ਜਹ ਦੇਖਾ ਤਹ ਸੋਈ ॥ ਪਵਨ ਕਾ ਵਾਸਾ ਸੁੰਨ ਨਿਵਾਸਾ ਅਕਲ ਕਲਾ ਧਰ ਸੋਈ ॥ ਨਦਰਿ ਕਰੇ ਸਬਦੁ ਘਟ ਮਹਿ ਵਸੈ ਵਿਚਹੁ ਭਰਮੁ ਗਵਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਨਾਮੁੋ ਮੰਨਿ ਵਸਾਏ ॥ ਸਬਦਿ ਗੁਰੂ ਭਵਸਾਗਰੁ ਤਰੀਐ ਇਤ ਉਤ ਏਕੋ ਜਾਣੈ ॥ ਚਿਹਨੁ ਵਰਨੁ ਨਹੀ ਛਾਇਆ ਮਾਇਆ ਨਾਨਕ ਸਬਦੁ ਪਛਾਣੈ ॥੫੯॥ ਤ੍ਰੈ ਸਤ ਅੰਗੁਲ ਵਾਈ ਅਉਧੂ ਸੁੰਨ ਸਚੁ ਆਹਾਰੋ ॥ ਗੁਰਮੁਖਿ ਬੋਲੈ ਤਤੁ ਬਿਰੋਲੈ ਚੀਨੈ ਅਲਖ ਅਪਾਰੋ ॥ ਤ੍ਰੈ ਗੁਣ ਮੇਟੈ ਸਬਦੁ ਵਸਾਏ ਤਾ ਮਨਿ ਚੂਕੈ ਅਹੰਕਾਰੋ ॥ ਅੰਤਰਿ ਬਾਹਰਿ ਏਕੋ ਜਾਣੈ ਤਾ ਹਰਿ ਨਾਮਿ ਲਗੈ ਪਿਆਰੋ ॥ ਸੁਖਮਨਾ ਇੜਾ ਪਿੰਗੁਲਾ ਬੂਝੈ ਜਾ ਆਪੇ ਅਲਖੁ ਲਖਾਏ ॥ ਨਾਨਕ ਤਿਹੁ ਤੇ ਊਪਰਿ ਸਾਚਾ ਸਤਿਗੁਰ ਸਬਦਿ ਸਮਾਏ ॥੬੦॥ ਮਨ ਕਾ ਜੀਉ ਪਵਨੁ ਕਥੀਅਲੇ ਪਵਨੁ ਕਹਾ ਰਸੁ ਖਾਈ ॥ ਗਿਆਨ ਕੀ ਮੁਦ੍ਰਾ ਕਵਨ ਅਉਧੂ ਸਿਧ ਕੀ ਕਵਨ ਕਮਾਈ ॥ ਬਿਨੁ ਸਬਦੈ ਰਸੁ ਨ ਆਵੈ ਅਉਧੂ ਹਉਮੈ ਪਿਆਸ ਨ ਜਾਈ ॥ ਸਬਦਿ ਰਤੇ ਅੰਮ੍ਰਿਤ ਰਸੁ ਪਾਇਆ ਸਾਚੇ ਰਹੇ ਅਘਾਈ ॥ ਕਵਨ ਬੁਧਿ ਜਿਤੁ ਅਸਥਿਰੁ ਰਹੀਐ ਕਿਤੁ ਭੋਜਨਿ ਤ੍ਰਿਪਤਾਸੈ ॥ ਨਾਨਕ ਦੁਖੁ ਸੁਖੁ ਸਮ ਕਰਿ ਜਾਪੈ ਸਤਿਗੁਰ ਤੇ ਕਾਲੁ ਨ ਗ੍ਰਾਸੈ ॥੬੧॥ ਰੰਗਿ ਨ ਰਾਤਾ ਰਸਿ ਨਹੀ ਮਾਤਾ ॥ ਬਿਨੁ ਗੁਰ ਸਬਦੈ ਜਲਿ ਬਲਿ ਤਾਤਾ ॥ ਬਿੰਦੁ ਨ ਰਾਖਿਆ ਸਬਦੁ ਨ ਭਾਖਿਆ ॥ ਪਵਨੁ ਨ ਸਾਧਿਆ ਸਚੁ ਨ ਅਰਾਧਿਆ ॥ ਅਕਥ ਕਥਾ ਲੇ ਸਮ ਕਰਿ ਰਹੈ ॥ ਤਉ ਨਾਨਕ ਆਤਮ ਰਾਮ ਕਉ ਲਹੈ ॥੬੨॥

Ang 945–946Raag Ramkali · ਰਾਮਕਲੀ

RAAMKALEE, FIRST MEHL, SIDH GOSHT ~ CONVERSATIONS WITH THE SIDDHAS

Guru Nanak Dev · composition · part 10 of 11

ਗੁਰ ਪਰਸਾਦੀ ਰੰਗੇ ਰਾਤਾ ॥ ਅੰਮ੍ਰਿਤੁ ਪੀਆ ਸਾਚੇ ਮਾਤਾ ॥ ਗੁਰ ਵੀਚਾਰੀ ਅਗਨਿ ਨਿਵਾਰੀ ॥ ਅਪਿਉ ਪੀਓ ਆਤਮ ਸੁਖੁ ਧਾਰੀ ॥ ਸਚੁ ਅਰਾਧਿਆ ਗੁਰਮੁਖਿ ਤਰੁ ਤਾਰੀ ॥ ਨਾਨਕ ਬੂਝੈ ਕੋ ਵੀਚਾਰੀ ॥੬੩॥ ਇਹੁ ਮਨੁ ਮੈਗਲੁ ਕਹਾ ਬਸੀਅਲੇ ਕਹਾ ਬਸੈ ਇਹੁ ਪਵਨਾ ॥ ਕਹਾ ਬਸੈ ਸੁ ਸਬਦੁ ਅਉਧੂ ਤਾ ਕਉ ਚੂਕੈ ਮਨ ਕਾ ਭਵਨਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਤਾ ਨਿਜ ਘਰਿ ਵਾਸਾ ਇਹੁ ਮਨੁ ਪਾਏ ॥ ਆਪੈ ਆਪੁ ਖਾਇ ਤਾ ਨਿਰਮਲੁ ਹੋਵੈ ਧਾਵਤੁ ਵਰਜਿ ਰਹਾਏ ॥ ਕਿਉ ਮੂਲੁ ਪਛਾਣੈ ਆਤਮੁ ਜਾਣੈ ਕਿਉ ਸਸਿ ਘਰਿ ਸੂਰੁ ਸਮਾਵੈ ॥ ਗੁਰਮੁਖਿ ਹਉਮੈ ਵਿਚਹੁ ਖੋਵੈ ਤਉ ਨਾਨਕ ਸਹਜਿ ਸਮਾਵੈ ॥੬੪॥ ਇਹੁ ਮਨੁ ਨਿਹਚਲੁ ਹਿਰਦੈ ਵਸੀਅਲੇ ਗੁਰਮੁਖਿ ਮੂਲੁ ਪਛਾਣਿ ਰਹੈ ॥ ਨਾਭਿ ਪਵਨੁ ਘਰਿ ਆਸਣਿ ਬੈਸੈ ਗੁਰਮੁਖਿ ਖੋਜਤ ਤਤੁ ਲਹੈ ॥ ਸੁ ਸਬਦੁ ਨਿਰੰਤਰਿ ਨਿਜ ਘਰਿ ਆਛੈ ਤ੍ਰਿਭਵਣ ਜੋਤਿ ਸੁ ਸਬਦਿ ਲਹੈ ॥ ਖਾਵੈ ਦੂਖ ਭੂਖ ਸਾਚੇ ਕੀ ਸਾਚੇ ਹੀ ਤ੍ਰਿਪਤਾਸਿ ਰਹੈ ॥ ਅਨਹਦ ਬਾਣੀ ਗੁਰਮੁਖਿ ਜਾਣੀ ਬਿਰਲੋ ਕੋ ਅਰਥਾਵੈ ॥ ਨਾਨਕੁ ਆਖੈ ਸਚੁ ਸੁਭਾਖੈ ਸਚਿ ਰਪੈ ਰੰਗੁ ਕਬਹੂ ਨ ਜਾਵੈ ॥੬੫॥ ਜਾ ਇਹੁ ਹਿਰਦਾ ਦੇਹ ਨ ਹੋਤੀ ਤਉ ਮਨੁ ਕੈਠੈ ਰਹਤਾ ॥ ਨਾਭਿ ਕਮਲ ਅਸਥੰਭੁ ਨ ਹੋਤੋ ਤਾ ਪਵਨੁ ਕਵਨ ਘਰਿ ਸਹਤਾ ॥ ਰੂਪੁ ਨ ਹੋਤੋ ਰੇਖ ਨ ਕਾਈ ਤਾ ਸਬਦਿ ਕਹਾ ਲਿਵ ਲਾਈ ॥ ਰਕਤੁ ਬਿੰਦੁ ਕੀ ਮੜੀ ਨ ਹੋਤੀ ਮਿਤਿ ਕੀਮਤਿ ਨਹੀ ਪਾਈ ॥ ਵਰਨੁ ਭੇਖੁ ਅਸਰੂਪੁ ਨ ਜਾਪੀ ਕਿਉ ਕਰਿ ਜਾਪਸਿ ਸਾਚਾ ॥ ਨਾਨਕ ਨਾਮਿ ਰਤੇ ਬੈਰਾਗੀ ਇਬ ਤਬ ਸਾਚੋ ਸਾਚਾ ॥੬੬॥ ਹਿਰਦਾ ਦੇਹ ਨ ਹੋਤੀ ਅਉਧੂ ਤਉ ਮਨੁ ਸੁੰਨਿ ਰਹੈ ਬੈਰਾਗੀ ॥ ਨਾਭਿ ਕਮਲੁ ਅਸਥੰਭੁ ਨ ਹੋਤੋ ਤਾ ਨਿਜ ਘਰਿ ਬਸਤਉ ਪਵਨੁ ਅਨਰਾਗੀ ॥ ਰੂਪੁ ਨ ਰੇਖਿਆ ਜਾਤਿ ਨ ਹੋਤੀ ਤਉ ਅਕੁਲੀਣਿ ਰਹਤਉ ਸਬਦੁ ਸੁ ਸਾਰੁ ॥ ਗਉਨੁ ਗਗਨੁ ਜਬ ਤਬਹਿ ਨ ਹੋਤਉ ਤ੍ਰਿਭਵਣ ਜੋਤਿ ਆਪੇ ਨਿਰੰਕਾਰੁ ॥ ਵਰਨੁ ਭੇਖੁ ਅਸਰੂਪੁ ਸੁ ਏਕੋ ਏਕੋ ਸਬਦੁ ਵਿਡਾਣੀ ॥ ਸਾਚ ਬਿਨਾ ਸੂਚਾ ਕੋ ਨਾਹੀ ਨਾਨਕ ਅਕਥ ਕਹਾਣੀ ॥੬੭॥

Text: Gurmukhi with English translation (Kulbir S Thind; English by Dr. Sant Singh Khalsa).