Sri Guru Granth Sahib › Raag Ramkali

Ang 946

Ang 945–946Raag Ramkali · ਰਾਮਕਲੀ

RAAMKALEE, FIRST MEHL, SIDH GOSHT ~ CONVERSATIONS WITH THE SIDDHAS

Guru Nanak Dev · composition · part 10 of 11

ਗੁਰ ਪਰਸਾਦੀ ਰੰਗੇ ਰਾਤਾ ॥ ਅੰਮ੍ਰਿਤੁ ਪੀਆ ਸਾਚੇ ਮਾਤਾ ॥ ਗੁਰ ਵੀਚਾਰੀ ਅਗਨਿ ਨਿਵਾਰੀ ॥ ਅਪਿਉ ਪੀਓ ਆਤਮ ਸੁਖੁ ਧਾਰੀ ॥ ਸਚੁ ਅਰਾਧਿਆ ਗੁਰਮੁਖਿ ਤਰੁ ਤਾਰੀ ॥ ਨਾਨਕ ਬੂਝੈ ਕੋ ਵੀਚਾਰੀ ॥੬੩॥ ਇਹੁ ਮਨੁ ਮੈਗਲੁ ਕਹਾ ਬਸੀਅਲੇ ਕਹਾ ਬਸੈ ਇਹੁ ਪਵਨਾ ॥ ਕਹਾ ਬਸੈ ਸੁ ਸਬਦੁ ਅਉਧੂ ਤਾ ਕਉ ਚੂਕੈ ਮਨ ਕਾ ਭਵਨਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਤਾ ਨਿਜ ਘਰਿ ਵਾਸਾ ਇਹੁ ਮਨੁ ਪਾਏ ॥ ਆਪੈ ਆਪੁ ਖਾਇ ਤਾ ਨਿਰਮਲੁ ਹੋਵੈ ਧਾਵਤੁ ਵਰਜਿ ਰਹਾਏ ॥ ਕਿਉ ਮੂਲੁ ਪਛਾਣੈ ਆਤਮੁ ਜਾਣੈ ਕਿਉ ਸਸਿ ਘਰਿ ਸੂਰੁ ਸਮਾਵੈ ॥ ਗੁਰਮੁਖਿ ਹਉਮੈ ਵਿਚਹੁ ਖੋਵੈ ਤਉ ਨਾਨਕ ਸਹਜਿ ਸਮਾਵੈ ॥੬੪॥ ਇਹੁ ਮਨੁ ਨਿਹਚਲੁ ਹਿਰਦੈ ਵਸੀਅਲੇ ਗੁਰਮੁਖਿ ਮੂਲੁ ਪਛਾਣਿ ਰਹੈ ॥ ਨਾਭਿ ਪਵਨੁ ਘਰਿ ਆਸਣਿ ਬੈਸੈ ਗੁਰਮੁਖਿ ਖੋਜਤ ਤਤੁ ਲਹੈ ॥ ਸੁ ਸਬਦੁ ਨਿਰੰਤਰਿ ਨਿਜ ਘਰਿ ਆਛੈ ਤ੍ਰਿਭਵਣ ਜੋਤਿ ਸੁ ਸਬਦਿ ਲਹੈ ॥ ਖਾਵੈ ਦੂਖ ਭੂਖ ਸਾਚੇ ਕੀ ਸਾਚੇ ਹੀ ਤ੍ਰਿਪਤਾਸਿ ਰਹੈ ॥ ਅਨਹਦ ਬਾਣੀ ਗੁਰਮੁਖਿ ਜਾਣੀ ਬਿਰਲੋ ਕੋ ਅਰਥਾਵੈ ॥ ਨਾਨਕੁ ਆਖੈ ਸਚੁ ਸੁਭਾਖੈ ਸਚਿ ਰਪੈ ਰੰਗੁ ਕਬਹੂ ਨ ਜਾਵੈ ॥੬੫॥ ਜਾ ਇਹੁ ਹਿਰਦਾ ਦੇਹ ਨ ਹੋਤੀ ਤਉ ਮਨੁ ਕੈਠੈ ਰਹਤਾ ॥ ਨਾਭਿ ਕਮਲ ਅਸਥੰਭੁ ਨ ਹੋਤੋ ਤਾ ਪਵਨੁ ਕਵਨ ਘਰਿ ਸਹਤਾ ॥ ਰੂਪੁ ਨ ਹੋਤੋ ਰੇਖ ਨ ਕਾਈ ਤਾ ਸਬਦਿ ਕਹਾ ਲਿਵ ਲਾਈ ॥ ਰਕਤੁ ਬਿੰਦੁ ਕੀ ਮੜੀ ਨ ਹੋਤੀ ਮਿਤਿ ਕੀਮਤਿ ਨਹੀ ਪਾਈ ॥ ਵਰਨੁ ਭੇਖੁ ਅਸਰੂਪੁ ਨ ਜਾਪੀ ਕਿਉ ਕਰਿ ਜਾਪਸਿ ਸਾਚਾ ॥ ਨਾਨਕ ਨਾਮਿ ਰਤੇ ਬੈਰਾਗੀ ਇਬ ਤਬ ਸਾਚੋ ਸਾਚਾ ॥੬੬॥ ਹਿਰਦਾ ਦੇਹ ਨ ਹੋਤੀ ਅਉਧੂ ਤਉ ਮਨੁ ਸੁੰਨਿ ਰਹੈ ਬੈਰਾਗੀ ॥ ਨਾਭਿ ਕਮਲੁ ਅਸਥੰਭੁ ਨ ਹੋਤੋ ਤਾ ਨਿਜ ਘਰਿ ਬਸਤਉ ਪਵਨੁ ਅਨਰਾਗੀ ॥ ਰੂਪੁ ਨ ਰੇਖਿਆ ਜਾਤਿ ਨ ਹੋਤੀ ਤਉ ਅਕੁਲੀਣਿ ਰਹਤਉ ਸਬਦੁ ਸੁ ਸਾਰੁ ॥ ਗਉਨੁ ਗਗਨੁ ਜਬ ਤਬਹਿ ਨ ਹੋਤਉ ਤ੍ਰਿਭਵਣ ਜੋਤਿ ਆਪੇ ਨਿਰੰਕਾਰੁ ॥ ਵਰਨੁ ਭੇਖੁ ਅਸਰੂਪੁ ਸੁ ਏਕੋ ਏਕੋ ਸਬਦੁ ਵਿਡਾਣੀ ॥ ਸਾਚ ਬਿਨਾ ਸੂਚਾ ਕੋ ਨਾਹੀ ਨਾਨਕ ਅਕਥ ਕਹਾਣੀ ॥੬੭॥

Ang 946Raag Ramkali · ਰਾਮਕਲੀ

RAAMKALEE, FIRST MEHL, SIDH GOSHT ~ CONVERSATIONS WITH THE SIDDHAS

Guru Nanak Dev · composition · part 11 of 11

ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ ਹਉਮੈ ਸਬਦਿ ਜਲਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ ॥ ਨਾਮੇ ਨਾਮਿ ਰਹੈ ਬੈਰਾਗੀ ਸਾਚੁ ਰਖਿਆ ਉਰਿ ਧਾਰੇ ॥ ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ ਰਿਦੈ ਬੀਚਾਰੇ ॥੬੮॥ ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥ ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥ ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥ ਗੁਰਮੁਖਿ ਨਿਜ ਘਰਿ ਵਾਸਾ ਹੋਇ ॥ ਗੁਰਮੁਖਿ ਜੋਗੀ ਜੁਗਤਿ ਪਛਾਣੈ ॥ ਗੁਰਮੁਖਿ ਨਾਨਕ ਏਕੋ ਜਾਣੈ ॥੬੯॥ ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥ ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥ ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥ ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥ ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥ ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥ ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥ ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥ ਗੁਰਮੁਖਿ ਦਰਗਹ ਨ ਆਵੈ ਹਾਰਿ ॥ ਗੁਰਮੁਖਿ ਮੇਲਿ ਮਿਲਾਏ ਸੁੋ ਜਾਣੈ ॥ ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥ ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥ ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥ ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥ ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥ ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥ ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥੭੨॥ ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥ ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥ ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥ ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥ ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥ ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥

Text: Gurmukhi with English translation (Kulbir S Thind; English by Dr. Sant Singh Khalsa).