VAAR OF RAAMKALEE, THIRD MEHL, TO BE SUNG TO THE TUNE OF ‘JODHA AND VEERA POORBAANEE’: SHALOK, THIRD MEHL
ੴ ਸਤਿਗੁਰ ਪ੍ਰਸਾਦਿ ॥ ਰਾਮਕਲੀ ਕੀ ਵਾਰ ਮਹਲਾ ੩ ॥ ਜੋਧੈ ਵੀਰੈ ਪੂਰਬਾਣੀ ਕੀ ਧੁਨੀ ॥ ਸਲੋਕੁ ਮਃ ੩ ॥ ਸਤਿਗੁਰੁ ਸਹਜੈ ਦਾ ਖੇਤੁ ਹੈ ਜਿਸ ਨੋ ਲਾਏ ਭਾਉ ॥ ਨਾਉ ਬੀਜੇ ਨਾਉ ਉਗਵੈ ਨਾਮੇ ਰਹੈ ਸਮਾਇ ॥ ਹਉਮੈ ਏਹੋ ਬੀਜੁ ਹੈ ਸਹਸਾ ਗਇਆ ਵਿਲਾਇ ॥ ਨਾ ਕਿਛੁ ਬੀਜੇ ਨ ਉਗਵੈ ਜੋ ਬਖਸੇ ਸੋ ਖਾਇ ॥ ਅੰਭੈ ਸੇਤੀ ਅੰਭੁ ਰਲਿਆ ਬਹੁੜਿ ਨ ਨਿਕਸਿਆ ਜਾਇ ॥ ਨਾਨਕ ਗੁਰਮੁਖਿ ਚਲਤੁ ਹੈ ਵੇਖਹੁ ਲੋਕਾ ਆਇ ॥ ਲੋਕੁ ਕਿ ਵੇਖੈ ਬਪੁੜਾ ਜਿਸ ਨੋ ਸੋਝੀ ਨਾਹਿ ॥ ਜਿਸੁ ਵੇਖਾਲੇ ਸੋ ਵੇਖੈ ਜਿਸੁ ਵਸਿਆ ਮਨ ਮਾਹਿ ॥੧॥ ਮਃ ੩ ॥ ਮਨਮੁਖੁ ਦੁਖ ਕਾ ਖੇਤੁ ਹੈ ਦੁਖੁ ਬੀਜੇ ਦੁਖੁ ਖਾਇ ॥ ਦੁਖ ਵਿਚਿ ਜੰਮੈ ਦੁਖਿ ਮਰੈ ਹਉਮੈ ਕਰਤ ਵਿਹਾਇ ॥ ਆਵਣੁ ਜਾਣੁ ਨ ਸੁਝਈ ਅੰਧਾ ਅੰਧੁ ਕਮਾਇ ॥ ਜੋ ਦੇਵੈ ਤਿਸੈ ਨ ਜਾਣਈ ਦਿਤੇ ਕਉ ਲਪਟਾਇ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੨॥ ਮਃ ੩ ॥ ਸਤਿਗੁਰਿ ਮਿਲਿਐ ਸਦਾ ਸੁਖੁ ਜਿਸ ਨੋ ਆਪੇ ਮੇਲੇ ਸੋਇ ॥ ਸੁਖੈ ਏਹੁ ਬਿਬੇਕੁ ਹੈ ਅੰਤਰੁ ਨਿਰਮਲੁ ਹੋਇ ॥ ਅਗਿਆਨ ਕਾ ਭ੍ਰਮੁ ਕਟੀਐ ਗਿਆਨੁ ਪਰਾਪਤਿ ਹੋਇ ॥ ਨਾਨਕ ਏਕੋ ਨਦਰੀ ਆਇਆ ਜਹ ਦੇਖਾ ਤਹ ਸੋਇ ॥੩॥ ਪਉੜੀ ॥ ਸਚੈ ਤਖਤੁ ਰਚਾਇਆ ਬੈਸਣ ਕਉ ਜਾਂਈ ॥ ਸਭੁ ਕਿਛੁ ਆਪੇ ਆਪਿ ਹੈ ਗੁਰ ਸਬਦਿ ਸੁਣਾਈ ॥ ਆਪੇ ਕੁਦਰਤਿ ਸਾਜੀਅਨੁ ਕਰਿ ਮਹਲ ਸਰਾਈ ॥ ਚੰਦੁ ਸੂਰਜੁ ਦੁਇ ਚਾਨਣੇ ਪੂਰੀ ਬਣਤ ਬਣਾਈ ॥ ਆਪੇ ਵੇਖੈ ਸੁਣੇ ਆਪਿ ਗੁਰ ਸਬਦਿ ਧਿਆਈ ॥੧॥ ਵਾਹੁ ਵਾਹੁ ਸਚੇ ਪਾਤਿਸਾਹ ਤੂ ਸਚੀ ਨਾਈ ॥੧॥ ਰਹਾਉ ॥