Sri Guru Granth Sahib › Raag Ramkali

Ang 952

Ang 951–952Raag Ramkali · ਰਾਮਕਲੀ › VAAR OF RAAMKALEE, THIRD MEHL, TO BE SUNG TO THE TUNE OF ‘JODHA AND VEERA POORBAANEE’

SHALOK, FIRST MEHL

Guru Nanak Dev, Guru Amar Das · vaar: saloks and pauri

ਸਲੋਕੁ ਮਃ ੧ ॥ ਸਤੀ ਪਾਪੁ ਕਰਿ ਸਤੁ ਕਮਾਹਿ ॥ ਗੁਰ ਦੀਖਿਆ ਘਰਿ ਦੇਵਣ ਜਾਹਿ ॥ ਇਸਤਰੀ ਪੁਰਖੈ ਖਟਿਐ ਭਾਉ ॥ ਭਾਵੈ ਆਵਉ ਭਾਵੈ ਜਾਉ ॥ ਸਾਸਤੁ ਬੇਦੁ ਨ ਮਾਨੈ ਕੋਇ ॥ ਆਪੋ ਆਪੈ ਪੂਜਾ ਹੋਇ ॥ ਕਾਜੀ ਹੋਇ ਕੈ ਬਹੈ ਨਿਆਇ ॥ ਫੇਰੇ ਤਸਬੀ ਕਰੇ ਖੁਦਾਇ ॥ ਵਢੀ ਲੈ ਕੈ ਹਕੁ ਗਵਾਏ ॥ ਜੇ ਕੋ ਪੁਛੈ ਤਾ ਪੜਿ ਸੁਣਾਏ ॥ ਤੁਰਕ ਮੰਤ੍ਰੁ ਕਨਿ ਰਿਦੈ ਸਮਾਹਿ ॥ ਲੋਕ ਮੁਹਾਵਹਿ ਚਾੜੀ ਖਾਹਿ ॥ ਚਉਕਾ ਦੇ ਕੈ ਸੁਚਾ ਹੋਇ ॥ ਐਸਾ ਹਿੰਦੂ ਵੇਖਹੁ ਕੋਇ ॥ ਜੋਗੀ ਗਿਰਹੀ ਜਟਾ ਬਿਭੂਤ ॥ ਆਗੈ ਪਾਛੈ ਰੋਵਹਿ ਪੂਤ ॥ ਜੋਗੁ ਨ ਪਾਇਆ ਜੁਗਤਿ ਗਵਾਈ ॥ ਕਿਤੁ ਕਾਰਣਿ ਸਿਰਿ ਛਾਈ ਪਾਈ ॥ ਨਾਨਕ ਕਲਿ ਕਾ ਏਹੁ ਪਰਵਾਣੁ ॥ ਆਪੇ ਆਖਣੁ ਆਪੇ ਜਾਣੁ ॥੧॥ ਮਃ ੧ ॥ ਹਿੰਦੂ ਕੈ ਘਰਿ ਹਿੰਦੂ ਆਵੈ ॥ ਸੂਤੁ ਜਨੇਊ ਪੜਿ ਗਲਿ ਪਾਵੈ ॥ ਸੂਤੁ ਪਾਇ ਕਰੇ ਬੁਰਿਆਈ ॥ ਨਾਤਾ ਧੋਤਾ ਥਾਇ ਨ ਪਾਈ ॥ ਮੁਸਲਮਾਨੁ ਕਰੇ ਵਡਿਆਈ ॥ ਵਿਣੁ ਗੁਰ ਪੀਰੈ ਕੋ ਥਾਇ ਨ ਪਾਈ ॥ ਰਾਹੁ ਦਸਾਇ ਓਥੈ ਕੋ ਜਾਇ ॥ ਕਰਣੀ ਬਾਝਹੁ ਭਿਸਤਿ ਨ ਪਾਇ ॥ ਜੋਗੀ ਕੈ ਘਰਿ ਜੁਗਤਿ ਦਸਾਈ ॥ ਤਿਤੁ ਕਾਰਣਿ ਕਨਿ ਮੁੰਦ੍ਰਾ ਪਾਈ ॥ ਮੁੰਦ੍ਰਾ ਪਾਇ ਫਿਰੈ ਸੰਸਾਰਿ ॥ ਜਿਥੈ ਕਿਥੈ ਸਿਰਜਣਹਾਰੁ ॥ ਜੇਤੇ ਜੀਅ ਤੇਤੇ ਵਾਟਾਊ ॥ ਚੀਰੀ ਆਈ ਢਿਲ ਨ ਕਾਊ ॥ ਏਥੈ ਜਾਣੈ ਸੁ ਜਾਇ ਸਿਞਾਣੈ ॥ ਹੋਰੁ ਫਕੜੁ ਹਿੰਦੂ ਮੁਸਲਮਾਣੈ ॥ ਸਭਨਾ ਕਾ ਦਰਿ ਲੇਖਾ ਹੋਇ ॥ ਕਰਣੀ ਬਾਝਹੁ ਤਰੈ ਨ ਕੋਇ ॥ ਸਚੋ ਸਚੁ ਵਖਾਣੈ ਕੋਇ ॥ ਨਾਨਕ ਅਗੈ ਪੁਛ ਨ ਹੋਇ ॥੨॥ ਪਉੜੀ ॥ ਹਰਿ ਕਾ ਮੰਦਰੁ ਆਖੀਐ ਕਾਇਆ ਕੋਟੁ ਗੜੁ ॥ ਅੰਦਰਿ ਲਾਲ ਜਵੇਹਰੀ ਗੁਰਮੁਖਿ ਹਰਿ ਨਾਮੁ ਪੜੁ ॥ ਹਰਿ ਕਾ ਮੰਦਰੁ ਸਰੀਰੁ ਅਤਿ ਸੋਹਣਾ ਹਰਿ ਹਰਿ ਨਾਮੁ ਦਿੜੁ ॥ ਮਨਮੁਖ ਆਪਿ ਖੁਆਇਅਨੁ ਮਾਇਆ ਮੋਹ ਨਿਤ ਕੜੁ ॥ ਸਭਨਾ ਸਾਹਿਬੁ ਏਕੁ ਹੈ ਪੂਰੈ ਭਾਗਿ ਪਾਇਆ ਜਾਈ ॥੧੧॥

Ang 952Raag Ramkali · ਰਾਮਕਲੀ › VAAR OF RAAMKALEE, THIRD MEHL, TO BE SUNG TO THE TUNE OF ‘JODHA AND VEERA POORBAANEE’

SHALOK, FIRST MEHL

Guru Nanak Dev, Guru Amar Das · vaar: saloks and pauri · part 1 of 2

ਸਲੋਕ ਮਃ ੧ ॥ ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥ ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥ ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥ ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥ ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥ ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥ ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥ ਮਃ ੧ ॥ ਸੋ ਗਿਰਹੀ ਜੋ ਨਿਗ੍ਰਹੁ ਕਰੈ ॥ ਜਪੁ ਤਪੁ ਸੰਜਮੁ ਭੀਖਿਆ ਕਰੈ ॥ ਪੁੰਨ ਦਾਨ ਕਾ ਕਰੇ ਸਰੀਰੁ ॥ ਸੋ ਗਿਰਹੀ ਗੰਗਾ ਕਾ ਨੀਰੁ ॥ ਬੋਲੈ ਈਸਰੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੨॥ ਮਃ ੧ ॥ ਸੋ ਅਉਧੂਤੀ ਜੋ ਧੂਪੈ ਆਪੁ ॥ ਭਿਖਿਆ ਭੋਜਨੁ ਕਰੈ ਸੰਤਾਪੁ ॥ ਅਉਹਠ ਪਟਣ ਮਹਿ ਭੀਖਿਆ ਕਰੈ ॥ ਸੋ ਅਉਧੂਤੀ ਸਿਵ ਪੁਰਿ ਚੜੈ ॥ ਬੋਲੈ ਗੋਰਖੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੩॥ ਮਃ ੧ ॥ ਸੋ ਉਦਾਸੀ ਜਿ ਪਾਲੇ ਉਦਾਸੁ ॥ ਅਰਧ ਉਰਧ ਕਰੇ ਨਿਰੰਜਨ ਵਾਸੁ ॥ ਚੰਦ ਸੂਰਜ ਕੀ ਪਾਏ ਗੰਢਿ ॥ ਤਿਸੁ ਉਦਾਸੀ ਕਾ ਪੜੈ ਨ ਕੰਧੁ ॥ ਬੋਲੈ ਗੋਪੀ ਚੰਦੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੪॥

Ang 952–953Raag Ramkali · ਰਾਮਕਲੀ › VAAR OF RAAMKALEE, THIRD MEHL, TO BE SUNG TO THE TUNE OF ‘JODHA AND VEERA POORBAANEE’

SHALOK, FIRST MEHL

Guru Nanak Dev, Guru Amar Das · vaar: saloks and pauri · part 2 of 2

ਮਃ ੧ ॥ ਸੋ ਪਾਖੰਡੀ ਜਿ ਕਾਇਆ ਪਖਾਲੇ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਲੇ ॥ ਸੁਪਨੈ ਬਿੰਦੁ ਨ ਦੇਈ ਝਰਣਾ ॥ ਤਿਸੁ ਪਾਖੰਡੀ ਜਰਾ ਨ ਮਰਣਾ ॥ ਬੋਲੈ ਚਰਪਟੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੫॥ ਮਃ ੧ ॥ ਸੋ ਬੈਰਾਗੀ ਜਿ ਉਲਟੇ ਬ੍ਰਹਮੁ ॥ ਗਗਨ ਮੰਡਲ ਮਹਿ ਰੋਪੈ ਥੰਮੁ ॥ ਅਹਿਨਿਸਿ ਅੰਤਰਿ ਰਹੈ ਧਿਆਨਿ ॥ ਤੇ ਬੈਰਾਗੀ ਸਤ ਸਮਾਨਿ ॥ ਬੋਲੈ ਭਰਥਰਿ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੬॥ ਮਃ ੧ ॥ ਕਿਉ ਮਰੈ ਮੰਦਾ ਕਿਉ ਜੀਵੈ ਜੁਗਤਿ ॥ ਕੰਨ ਪੜਾਇ ਕਿਆ ਖਾਜੈ ਭੁਗਤਿ ॥ ਆਸਤਿ ਨਾਸਤਿ ਏਕੋ ਨਾਉ ॥ ਕਉਣੁ ਸੁ ਅਖਰੁ ਜਿਤੁ ਰਹੈ ਹਿਆਉ ॥ ਧੂਪ ਛਾਵ ਜੇ ਸਮ ਕਰਿ ਸਹੈ ॥ ਤਾ ਨਾਨਕੁ ਆਖੈ ਗੁਰੁ ਕੋ ਕਹੈ ॥ ਛਿਅ ਵਰਤਾਰੇ ਵਰਤਹਿ ਪੂਤ ॥ ਨਾ ਸੰਸਾਰੀ ਨਾ ਅਉਧੂਤ ॥ ਨਿਰੰਕਾਰਿ ਜੋ ਰਹੈ ਸਮਾਇ ॥ ਕਾਹੇ ਭੀਖਿਆ ਮੰਗਣਿ ਜਾਇ ॥੭॥ ਪਉੜੀ ॥ ਹਰਿ ਮੰਦਰੁ ਸੋਈ ਆਖੀਐ ਜਿਥਹੁ ਹਰਿ ਜਾਤਾ ॥ ਮਾਨਸ ਦੇਹ ਗੁਰ ਬਚਨੀ ਪਾਇਆ ਸਭੁ ਆਤਮ ਰਾਮੁ ਪਛਾਤਾ ॥ ਬਾਹਰਿ ਮੂਲਿ ਨ ਖੋਜੀਐ ਘਰ ਮਾਹਿ ਬਿਧਾਤਾ ॥ ਮਨਮੁਖ ਹਰਿ ਮੰਦਰ ਕੀ ਸਾਰ ਨ ਜਾਣਨੀ ਤਿਨੀ ਜਨਮੁ ਗਵਾਤਾ ॥ ਸਭ ਮਹਿ ਇਕੁ ਵਰਤਦਾ ਗੁਰ ਸਬਦੀ ਪਾਇਆ ਜਾਈ ॥੧੨॥

Text: Gurmukhi with English translation (Kulbir S Thind; English by Dr. Sant Singh Khalsa).