SHALOK, FIRST MEHL
ਮਃ ੧ ॥ ਸੋ ਪਾਖੰਡੀ ਜਿ ਕਾਇਆ ਪਖਾਲੇ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਲੇ ॥ ਸੁਪਨੈ ਬਿੰਦੁ ਨ ਦੇਈ ਝਰਣਾ ॥ ਤਿਸੁ ਪਾਖੰਡੀ ਜਰਾ ਨ ਮਰਣਾ ॥ ਬੋਲੈ ਚਰਪਟੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੫॥ ਮਃ ੧ ॥ ਸੋ ਬੈਰਾਗੀ ਜਿ ਉਲਟੇ ਬ੍ਰਹਮੁ ॥ ਗਗਨ ਮੰਡਲ ਮਹਿ ਰੋਪੈ ਥੰਮੁ ॥ ਅਹਿਨਿਸਿ ਅੰਤਰਿ ਰਹੈ ਧਿਆਨਿ ॥ ਤੇ ਬੈਰਾਗੀ ਸਤ ਸਮਾਨਿ ॥ ਬੋਲੈ ਭਰਥਰਿ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੬॥ ਮਃ ੧ ॥ ਕਿਉ ਮਰੈ ਮੰਦਾ ਕਿਉ ਜੀਵੈ ਜੁਗਤਿ ॥ ਕੰਨ ਪੜਾਇ ਕਿਆ ਖਾਜੈ ਭੁਗਤਿ ॥ ਆਸਤਿ ਨਾਸਤਿ ਏਕੋ ਨਾਉ ॥ ਕਉਣੁ ਸੁ ਅਖਰੁ ਜਿਤੁ ਰਹੈ ਹਿਆਉ ॥ ਧੂਪ ਛਾਵ ਜੇ ਸਮ ਕਰਿ ਸਹੈ ॥ ਤਾ ਨਾਨਕੁ ਆਖੈ ਗੁਰੁ ਕੋ ਕਹੈ ॥ ਛਿਅ ਵਰਤਾਰੇ ਵਰਤਹਿ ਪੂਤ ॥ ਨਾ ਸੰਸਾਰੀ ਨਾ ਅਉਧੂਤ ॥ ਨਿਰੰਕਾਰਿ ਜੋ ਰਹੈ ਸਮਾਇ ॥ ਕਾਹੇ ਭੀਖਿਆ ਮੰਗਣਿ ਜਾਇ ॥੭॥ ਪਉੜੀ ॥ ਹਰਿ ਮੰਦਰੁ ਸੋਈ ਆਖੀਐ ਜਿਥਹੁ ਹਰਿ ਜਾਤਾ ॥ ਮਾਨਸ ਦੇਹ ਗੁਰ ਬਚਨੀ ਪਾਇਆ ਸਭੁ ਆਤਮ ਰਾਮੁ ਪਛਾਤਾ ॥ ਬਾਹਰਿ ਮੂਲਿ ਨ ਖੋਜੀਐ ਘਰ ਮਾਹਿ ਬਿਧਾਤਾ ॥ ਮਨਮੁਖ ਹਰਿ ਮੰਦਰ ਕੀ ਸਾਰ ਨ ਜਾਣਨੀ ਤਿਨੀ ਜਨਮੁ ਗਵਾਤਾ ॥ ਸਭ ਮਹਿ ਇਕੁ ਵਰਤਦਾ ਗੁਰ ਸਬਦੀ ਪਾਇਆ ਜਾਈ ॥੧੨॥