Sri Guru Granth Sahib › Raag Ramkali

Ang 954

Ang 953–954Raag Ramkali · ਰਾਮਕਲੀ › VAAR OF RAAMKALEE, THIRD MEHL, TO BE SUNG TO THE TUNE OF ‘JODHA AND VEERA POORBAANEE’

SHALOK, FIRST MEHL

Guru Nanak Dev, Guru Angad Dev, Guru Amar Das · vaar: saloks and pauri

ਸਲੋਕੁ ਮਃ ੧ ॥ ਸਹੰਸਰ ਦਾਨ ਦੇ ਇੰਦ੍ਰੁ ਰੋਆਇਆ ॥ ਪਰਸ ਰਾਮੁ ਰੋਵੈ ਘਰਿ ਆਇਆ ॥ ਅਜੈ ਸੁ ਰੋਵੈ ਭੀਖਿਆ ਖਾਇ ॥ ਐਸੀ ਦਰਗਹ ਮਿਲੈ ਸਜਾਇ ॥ ਰੋਵੈ ਰਾਮੁ ਨਿਕਾਲਾ ਭਇਆ ॥ ਸੀਤਾ ਲਖਮਣੁ ਵਿਛੁੜਿ ਗਇਆ ॥ ਰੋਵੈ ਦਹਸਿਰੁ ਲੰਕ ਗਵਾਇ ॥ ਜਿਨਿ ਸੀਤਾ ਆਦੀ ਡਉਰੂ ਵਾਇ ॥ ਰੋਵਹਿ ਪਾਂਡਵ ਭਏ ਮਜੂਰ ॥ ਜਿਨ ਕੈ ਸੁਆਮੀ ਰਹਤ ਹਦੂਰਿ ॥ ਰੋਵੈ ਜਨਮੇਜਾ ਖੁਇ ਗਇਆ ॥ ਏਕੀ ਕਾਰਣਿ ਪਾਪੀ ਭਇਆ ॥ ਰੋਵਹਿ ਸੇਖ ਮਸਾਇਕ ਪੀਰ ॥ ਅੰਤਿ ਕਾਲਿ ਮਤੁ ਲਾਗੈ ਭੀੜ ॥ ਰੋਵਹਿ ਰਾਜੇ ਕੰਨ ਪੜਾਇ ॥ ਘਰਿ ਘਰਿ ਮਾਗਹਿ ਭੀਖਿਆ ਜਾਇ ॥ ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥ ਪੰਡਿਤ ਰੋਵਹਿ ਗਿਆਨੁ ਗਵਾਇ ॥ ਬਾਲੀ ਰੋਵੈ ਨਾਹਿ ਭਤਾਰੁ ॥ ਨਾਨਕ ਦੁਖੀਆ ਸਭੁ ਸੰਸਾਰੁ ॥ ਮੰਨੇ ਨਾਉ ਸੋਈ ਜਿਣਿ ਜਾਇ ॥ ਅਉਰੀ ਕਰਮ ਨ ਲੇਖੈ ਲਾਇ ॥੧॥ ਮਃ ੨ ॥ ਜਪੁ ਤਪੁ ਸਭੁ ਕਿਛੁ ਮੰਨਿਐ ਅਵਰਿ ਕਾਰਾ ਸਭਿ ਬਾਦਿ ॥ ਨਾਨਕ ਮੰਨਿਆ ਮੰਨੀਐ ਬੁਝੀਐ ਗੁਰ ਪਰਸਾਦਿ ॥੨॥ ਪਉੜੀ ॥ ਕਾਇਆ ਹੰਸ ਧੁਰਿ ਮੇਲੁ ਕਰਤੈ ਲਿਖਿ ਪਾਇਆ ॥ ਸਭ ਮਹਿ ਗੁਪਤੁ ਵਰਤਦਾ ਗੁਰਮੁਖਿ ਪ੍ਰਗਟਾਇਆ ॥ ਗੁਣ ਗਾਵੈ ਗੁਣ ਉਚਰੈ ਗੁਣ ਮਾਹਿ ਸਮਾਇਆ ॥ ਸਚੀ ਬਾਣੀ ਸਚੁ ਹੈ ਸਚੁ ਮੇਲਿ ਮਿਲਾਇਆ ॥ ਸਭੁ ਕਿਛੁ ਆਪੇ ਆਪਿ ਹੈ ਆਪੇ ਦੇਇ ਵਡਿਆਈ ॥੧੪॥

Ang 954Raag Ramkali · ਰਾਮਕਲੀ › VAAR OF RAAMKALEE, THIRD MEHL, TO BE SUNG TO THE TUNE OF ‘JODHA AND VEERA POORBAANEE’

SHALOK, SECOND MEHL

Guru Angad Dev, Guru Amar Das · vaar: saloks and pauri

ਸਲੋਕ ਮਃ ੨ ॥ ਨਾਨਕ ਅੰਧਾ ਹੋਇ ਕੈ ਰਤਨਾ ਪਰਖਣ ਜਾਇ ॥ ਰਤਨਾ ਸਾਰ ਨ ਜਾਣਈ ਆਵੈ ਆਪੁ ਲਖਾਇ ॥੧॥ ਮਃ ੨ ॥ ਰਤਨਾ ਕੇਰੀ ਗੁਥਲੀ ਰਤਨੀ ਖੋਲੀ ਆਇ ॥ ਵਖਰ ਤੈ ਵਣਜਾਰਿਆ ਦੁਹਾ ਰਹੀ ਸਮਾਇ ॥ ਜਿਨ ਗੁਣੁ ਪਲੈ ਨਾਨਕਾ ਮਾਣਕ ਵਣਜਹਿ ਸੇਇ ॥ ਰਤਨਾ ਸਾਰ ਨ ਜਾਣਨੀ ਅੰਧੇ ਵਤਹਿ ਲੋਇ ॥੨॥ ਪਉੜੀ ॥ ਨਉ ਦਰਵਾਜੇ ਕਾਇਆ ਕੋਟੁ ਹੈ ਦਸਵੈ ਗੁਪਤੁ ਰਖੀਜੈ ॥ ਬਜਰ ਕਪਾਟ ਨ ਖੁਲਨੀ ਗੁਰ ਸਬਦਿ ਖੁਲੀਜੈ ॥ ਅਨਹਦ ਵਾਜੇ ਧੁਨਿ ਵਜਦੇ ਗੁਰ ਸਬਦਿ ਸੁਣੀਜੈ ॥ ਤਿਤੁ ਘਟ ਅੰਤਰਿ ਚਾਨਣਾ ਕਰਿ ਭਗਤਿ ਮਿਲੀਜੈ ॥ ਸਭ ਮਹਿ ਏਕੁ ਵਰਤਦਾ ਜਿਨਿ ਆਪੇ ਰਚਨ ਰਚਾਈ ॥੧੫॥

Ang 954–955Raag Ramkali · ਰਾਮਕਲੀ › VAAR OF RAAMKALEE, THIRD MEHL, TO BE SUNG TO THE TUNE OF ‘JODHA AND VEERA POORBAANEE’

SHALOK, SECOND MEHL

Guru Angad Dev, Guru Amar Das · vaar: saloks and pauri

ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥ ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥ ਪਉੜੀ ॥ ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥

Text: Gurmukhi with English translation (Kulbir S Thind; English by Dr. Sant Singh Khalsa).