Sri Guru Granth Sahib › Raag Ramkali

Ang 955

Ang 954–955Raag Ramkali · ਰਾਮਕਲੀ › VAAR OF RAAMKALEE, THIRD MEHL, TO BE SUNG TO THE TUNE OF ‘JODHA AND VEERA POORBAANEE’

SHALOK, SECOND MEHL

Guru Angad Dev, Guru Amar Das · vaar: saloks and pauri

ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥ ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥ ਪਉੜੀ ॥ ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥

Ang 955Raag Ramkali · ਰਾਮਕਲੀ › VAAR OF RAAMKALEE, THIRD MEHL, TO BE SUNG TO THE TUNE OF ‘JODHA AND VEERA POORBAANEE’

SHALOK, FIRST MEHL

Guru Nanak Dev, Guru Amar Das · vaar: saloks and pauri

ਸਲੋਕ ਮਃ ੧ ॥ ਸਾਵਣੁ ਰਾਤਿ ਅਹਾੜੁ ਦਿਹੁ ਕਾਮੁ ਕ੍ਰੋਧੁ ਦੁਇ ਖੇਤ ॥ ਲਬੁ ਵਤ੍ਰ ਦਰੋਗੁ ਬੀਉ ਹਾਲੀ ਰਾਹਕੁ ਹੇਤ ॥ ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ ਖਾਇ ॥ ਨਾਨਕ ਲੇਖੈ ਮੰਗਿਐ ਅਉਤੁ ਜਣੇਦਾ ਜਾਇ ॥੧॥ ਮਃ ੧ ॥ ਭਉ ਭੁਇ ਪਵਿਤੁ ਪਾਣੀ ਸਤੁ ਸੰਤੋਖੁ ਬਲੇਦ ॥ ਹਲੁ ਹਲੇਮੀ ਹਾਲੀ ਚਿਤੁ ਚੇਤਾ ਵਤ੍ਰ ਵਖਤ ਸੰਜੋਗੁ ॥ ਨਾਉ ਬੀਜੁ ਬਖਸੀਸ ਬੋਹਲ ਦੁਨੀਆ ਸਗਲ ਦਰੋਗ ॥ ਨਾਨਕ ਨਦਰੀ ਕਰਮੁ ਹੋਇ ਜਾਵਹਿ ਸਗਲ ਵਿਜੋਗ ॥੨॥ ਪਉੜੀ ॥ ਮਨਮੁਖਿ ਮੋਹੁ ਗੁਬਾਰੁ ਹੈ ਦੂਜੈ ਭਾਇ ਬੋਲੈ ॥ ਦੂਜੈ ਭਾਇ ਸਦਾ ਦੁਖੁ ਹੈ ਨਿਤ ਨੀਰੁ ਵਿਰੋਲੈ ॥ ਗੁਰਮੁਖਿ ਨਾਮੁ ਧਿਆਈਐ ਮਥਿ ਤਤੁ ਕਢੋਲੈ ॥ ਅੰਤਰਿ ਪਰਗਾਸੁ ਘਟਿ ਚਾਨਣਾ ਹਰਿ ਲਧਾ ਟੋਲੈ ॥ ਆਪੇ ਭਰਮਿ ਭੁਲਾਇਦਾ ਕਿਛੁ ਕਹਣੁ ਨ ਜਾਈ ॥੧੭॥

Ang 955Raag Ramkali · ਰਾਮਕਲੀ › VAAR OF RAAMKALEE, THIRD MEHL, TO BE SUNG TO THE TUNE OF ‘JODHA AND VEERA POORBAANEE’

SHALOK, SECOND MEHL

Guru Angad Dev, Guru Nanak Dev, Guru Amar Das · vaar: saloks and pauri

ਸਲੋਕ ਮਃ ੨ ॥ ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥ ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥ ਜੀਆ ਕਾ ਆਹਾਰੁ ਜੀਅ ਖਾਣਾ ਏਹੁ ਕਰੇਇ ॥ ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥ ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ ॥੧॥ ਮਃ ੧ ॥ ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥ ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥ ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥ ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥੨॥ ਪਉੜੀ ॥ ਸੇ ਜਨ ਸਾਚੇ ਸਦਾ ਸਦਾ ਜਿਨੀ ਹਰਿ ਰਸੁ ਪੀਤਾ ॥ ਗੁਰਮੁਖਿ ਸਚਾ ਮਨਿ ਵਸੈ ਸਚੁ ਸਉਦਾ ਕੀਤਾ ॥ ਸਭੁ ਕਿਛੁ ਘਰ ਹੀ ਮਾਹਿ ਹੈ ਵਡਭਾਗੀ ਲੀਤਾ ॥ ਅੰਤਰਿ ਤ੍ਰਿਸਨਾ ਮਰਿ ਗਈ ਹਰਿ ਗੁਣ ਗਾਵੀਤਾ ॥ ਆਪੇ ਮੇਲਿ ਮਿਲਾਇਅਨੁ ਆਪੇ ਦੇਇ ਬੁਝਾਈ ॥੧੮॥

Ang 955–956Raag Ramkali · ਰਾਮਕਲੀ › VAAR OF RAAMKALEE, THIRD MEHL, TO BE SUNG TO THE TUNE OF ‘JODHA AND VEERA POORBAANEE’

SHALOK, FIRST MEHL

Guru Nanak Dev, Guru Amar Das · vaar: saloks and pauri

ਸਲੋਕ ਮਃ ੧ ॥ ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟਿ ਕੁਟਿ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥ ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥ ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥ ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥ ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥ ਮਃ ੧ ॥ ਸਚ ਕੀ ਕਾਤੀ ਸਚੁ ਸਭੁ ਸਾਰੁ ॥ ਘਾੜਤ ਤਿਸ ਕੀ ਅਪਰ ਅਪਾਰ ॥ ਸਬਦੇ ਸਾਣ ਰਖਾਈ ਲਾਇ ॥ ਗੁਣ ਕੀ ਥੇਕੈ ਵਿਚਿ ਸਮਾਇ ॥ ਤਿਸ ਦਾ ਕੁਠਾ ਹੋਵੈ ਸੇਖੁ ॥ ਲੋਹੂ ਲਬੁ ਨਿਕਥਾ ਵੇਖੁ ॥ ਹੋਇ ਹਲਾਲੁ ਲਗੈ ਹਕਿ ਜਾਇ ॥ ਨਾਨਕ ਦਰਿ ਦੀਦਾਰਿ ਸਮਾਇ ॥੨॥ ਮਃ ੧ ॥ ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ ॥ ਗਰਬੁ ਨ ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ ॥੩॥ ਪਉੜੀ ॥ ਸੋ ਸਤਸੰਗਤਿ ਸਬਦਿ ਮਿਲੈ ਜੋ ਗੁਰਮੁਖਿ ਚਲੈ ॥ ਸਚੁ ਧਿਆਇਨਿ ਸੇ ਸਚੇ ਜਿਨ ਹਰਿ ਖਰਚੁ ਧਨੁ ਪਲੈ ॥ ਭਗਤ ਸੋਹਨਿ ਗੁਣ ਗਾਵਦੇ ਗੁਰਮਤਿ ਅਚਲੈ ॥ ਰਤਨ ਬੀਚਾਰੁ ਮਨਿ ਵਸਿਆ ਗੁਰ ਕੈ ਸਬਦਿ ਭਲੈ ॥ ਆਪੇ ਮੇਲਿ ਮਿਲਾਇਦਾ ਆਪੇ ਦੇਇ ਵਡਿਆਈ ॥੧੯॥

Text: Gurmukhi with English translation (Kulbir S Thind; English by Dr. Sant Singh Khalsa).