VAAR OF RAAMKALEE, FIFTH MEHL: SHALOK, FIFTH MEHL
ਰਾਮਕਲੀ ਕੀ ਵਾਰ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੫ ॥ ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ ॥ ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥ ਹਰਿ ਨਾਮੋ ਮੰਤ੍ਰੁ ਦ੍ਰਿੜਾਇਦਾ ਕਟੇ ਹਉਮੈ ਰੋਗੁ ॥ ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ ॥੧॥ ਮਃ ੫ ॥ ਇਕੁ ਸਜਣੁ ਸਭਿ ਸਜਣਾ ਇਕੁ ਵੈਰੀ ਸਭਿ ਵਾਦਿ ॥ ਗੁਰਿ ਪੂਰੈ ਦੇਖਾਲਿਆ ਵਿਣੁ ਨਾਵੈ ਸਭ ਬਾਦਿ ॥ ਸਾਕਤ ਦੁਰਜਨ ਭਰਮਿਆ ਜੋ ਲਗੇ ਦੂਜੈ ਸਾਦਿ ॥ ਜਨ ਨਾਨਕਿ ਹਰਿ ਪ੍ਰਭੁ ਬੁਝਿਆ ਗੁਰ ਸਤਿਗੁਰ ਕੈ ਪਰਸਾਦਿ ॥੨॥ ਪਉੜੀ ॥ ਥਟਣਹਾਰੈ ਥਾਟੁ ਆਪੇ ਹੀ ਥਟਿਆ ॥ ਆਪੇ ਪੂਰਾ ਸਾਹੁ ਆਪੇ ਹੀ ਖਟਿਆ ॥ ਆਪੇ ਕਰਿ ਪਾਸਾਰੁ ਆਪੇ ਰੰਗ ਰਟਿਆ ॥ ਕੁਦਰਤਿ ਕੀਮ ਨ ਪਾਇ ਅਲਖ ਬ੍ਰਹਮਟਿਆ ॥ ਅਗਮ ਅਥਾਹ ਬੇਅੰਤ ਪਰੈ ਪਰਟਿਆ ॥ ਆਪੇ ਵਡ ਪਾਤਿਸਾਹੁ ਆਪਿ ਵਜੀਰਟਿਆ ॥ ਕੋਇ ਨ ਜਾਣੈ ਕੀਮ ਕੇਵਡੁ ਮਟਿਆ ॥ ਸਚਾ ਸਾਹਿਬੁ ਆਪਿ ਗੁਰਮੁਖਿ ਪਰਗਟਿਆ ॥੧॥