Sri Guru Granth Sahib › Raag Ramkali

Ang 958

Ang 957–958Raag Ramkali · ਰਾਮਕਲੀ › VAAR OF RAAMKALEE, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ ਪਉੜੀ ॥ ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥

Ang 958Raag Ramkali · ਰਾਮਕਲੀ › VAAR OF RAAMKALEE, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕੁ ਮਃ ੫ ॥ ਧੰਨੁ ਸੁ ਰਾਗ ਸੁਰੰਗੜੇ ਆਲਾਪਤ ਸਭ ਤਿਖ ਜਾਇ ॥ ਧੰਨੁ ਸੁ ਜੰਤ ਸੁਹਾਵੜੇ ਜੋ ਗੁਰਮੁਖਿ ਜਪਦੇ ਨਾਉ ॥ ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਸਦ ਬਲਿਹਾਰੈ ਜਾਉ ॥ ਤਿਨ ਕੀ ਧੂੜਿ ਹਮ ਬਾਛਦੇ ਕਰਮੀ ਪਲੈ ਪਾਇ ॥ ਜੋ ਰਤੇ ਰੰਗਿ ਗੋਵਿਦ ਕੈ ਹਉ ਤਿਨ ਬਲਿਹਾਰੈ ਜਾਉ ॥ ਆਖਾ ਬਿਰਥਾ ਜੀਅ ਕੀ ਹਰਿ ਸਜਣੁ ਮੇਲਹੁ ਰਾਇ ॥ ਗੁਰਿ ਪੂਰੈ ਮੇਲਾਇਆ ਜਨਮ ਮਰਣ ਦੁਖੁ ਜਾਇ ॥ ਜਨ ਨਾਨਕ ਪਾਇਆ ਅਗਮ ਰੂਪੁ ਅਨਤ ਨ ਕਾਹੂ ਜਾਇ ॥੧॥ ਮਃ ੫ ॥ ਧੰਨੁ ਸੁ ਵੇਲਾ ਘੜੀ ਧੰਨੁ ਧਨੁ ਮੂਰਤੁ ਪਲੁ ਸਾਰੁ ॥ ਧੰਨੁ ਸੁ ਦਿਨਸੁ ਸੰਜੋਗੜਾ ਜਿਤੁ ਡਿਠਾ ਗੁਰ ਦਰਸਾਰੁ ॥ ਮਨ ਕੀਆ ਇਛਾ ਪੂਰੀਆ ਹਰਿ ਪਾਇਆ ਅਗਮ ਅਪਾਰੁ ॥ ਹਉਮੈ ਤੁਟਾ ਮੋਹੜਾ ਇਕੁ ਸਚੁ ਨਾਮੁ ਆਧਾਰੁ ॥ ਜਨੁ ਨਾਨਕੁ ਲਗਾ ਸੇਵ ਹਰਿ ਉਧਰਿਆ ਸਗਲ ਸੰਸਾਰੁ ॥੨॥ ਪਉੜੀ ॥ ਸਿਫਤਿ ਸਲਾਹਣੁ ਭਗਤਿ ਵਿਰਲੇ ਦਿਤੀਅਨੁ ॥ ਸਉਪੇ ਜਿਸੁ ਭੰਡਾਰ ਫਿਰਿ ਪੁਛ ਨ ਲੀਤੀਅਨੁ ॥ ਜਿਸ ਨੋ ਲਗਾ ਰੰਗੁ ਸੇ ਰੰਗਿ ਰਤਿਆ ॥ ਓਨਾ ਇਕੋ ਨਾਮੁ ਅਧਾਰੁ ਇਕਾ ਉਨ ਭਤਿਆ ॥ ਓਨਾ ਪਿਛੈ ਜਗੁ ਭੁੰਚੈ ਭੋਗਈ ॥ ਓਨਾ ਪਿਆਰਾ ਰਬੁ ਓਨਾਹਾ ਜੋਗਈ ॥ ਜਿਸੁ ਮਿਲਿਆ ਗੁਰੁ ਆਇ ਤਿਨਿ ਪ੍ਰਭੁ ਜਾਣਿਆ ॥ ਹਉ ਬਲਿਹਾਰੀ ਤਿਨ ਜਿ ਖਸਮੈ ਭਾਣਿਆ ॥੪॥

Ang 958–959Raag Ramkali · ਰਾਮਕਲੀ › VAAR OF RAAMKALEE, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਹਰਿ ਇਕਸੈ ਨਾਲਿ ਮੈ ਦੋਸਤੀ ਹਰਿ ਇਕਸੈ ਨਾਲਿ ਮੈ ਰੰਗੁ ॥ ਹਰਿ ਇਕੋ ਮੇਰਾ ਸਜਣੋ ਹਰਿ ਇਕਸੈ ਨਾਲਿ ਮੈ ਸੰਗੁ ॥ ਹਰਿ ਇਕਸੈ ਨਾਲਿ ਮੈ ਗੋਸਟੇ ਮੁਹੁ ਮੈਲਾ ਕਰੈ ਨ ਭੰਗੁ ॥ ਜਾਣੈ ਬਿਰਥਾ ਜੀਅ ਕੀ ਕਦੇ ਨ ਮੋੜੈ ਰੰਗੁ ॥ ਹਰਿ ਇਕੋ ਮੇਰਾ ਮਸਲਤੀ ਭੰਨਣ ਘੜਨ ਸਮਰਥੁ ॥ ਹਰਿ ਇਕੋ ਮੇ���ਾ ਦਾਤਾਰੁ ਹੈ ਸਿਰਿ ਦਾਤਿਆ ਜਗ ਹਥੁ ॥ ਹਰਿ ਇਕਸੈ ਦੀ ਮੈ ਟੇਕ ਹੈ ਜੋ ਸਿਰਿ ਸਭਨਾ ਸਮਰਥੁ ॥ ਸਤਿਗੁਰਿ ਸੰਤੁ ਮਿਲਾਇਆ ਮਸਤਕਿ ਧਰਿ ਕੈ ਹਥੁ ॥ ਵਡਾ ਸਾਹਿਬੁ ਗੁਰੂ ਮਿਲਾਇਆ ਜਿਨਿ ਤਾਰਿਆ ਸਗਲ ਜਗਤੁ ॥ ਮਨ ਕੀਆ ਇਛਾ ਪੂਰੀਆ ਪਾਇਆ ਧੁਰਿ ਸੰਜੋਗ ॥ ਨਾਨਕ ਪਾਇਆ ਸਚੁ ਨਾਮੁ ਸਦ ਹੀ ਭੋਗੇ ਭੋਗ ॥੧॥ ਮਃ ੫ ॥ ਮਨਮੁਖਾ ਕੇਰੀ ਦੋਸਤੀ ਮਾਇਆ ਕਾ ਸਨਬੰਧੁ ॥ ਵੇਖਦਿਆ ਹੀ ਭਜਿ ਜਾਨਿ ਕਦੇ ਨ ਪਾਇਨਿ ਬੰਧੁ ॥ ਜਿਚਰੁ ਪੈਨਨਿ ਖਾਵਨ੍ਹੇ ਤਿਚਰੁ ਰਖਨਿ ਗੰਢੁ ॥ ਜਿਤੁ ਦਿਨਿ ਕਿਛੁ ਨ ਹੋਵਈ ਤਿਤੁ ਦਿਨਿ ਬੋਲਨਿ ਗੰਧੁ ॥ ਜੀਅ ਕੀ ਸਾਰ ਨ ਜਾਣਨੀ ਮਨਮੁਖ ਅਗਿਆਨੀ ਅੰਧੁ ॥ ਕੂੜਾ ਗੰਢੁ ਨ ਚਲਈ ਚਿਕੜਿ ਪਥਰ ਬੰਧੁ ॥ ਅੰਧੇ ਆਪੁ ਨ ਜਾਣਨੀ ਫਕੜੁ ਪਿਟਨਿ ਧੰਧੁ ॥ ਝੂਠੈ ਮੋਹਿ ਲਪਟਾਇਆ ਹਉ ਹਉ ਕਰਤ ਬਿਹੰਧੁ ॥ ਕ੍ਰਿਪਾ ਕਰੇ ਜਿਸੁ ਆਪਣੀ ਧੁਰਿ ਪੂਰਾ ਕਰਮੁ ਕਰੇਇ ॥ ਜਨ ਨਾਨਕ ਸੇ ਜਨ ਉਬਰੇ ਜੋ ਸਤਿਗੁਰ ਸਰਣਿ ਪਰੇ ॥੨॥ ਪਉੜੀ ॥ ਜੋ ਰਤੇ ਦੀਦਾਰ ਸੇਈ ਸਚੁ ਹਾਕੁ ॥ ਜਿਨੀ ਜਾਤਾ ਖਸਮੁ ਕਿਉ ਲਭੈ ਤਿਨਾ ਖਾਕੁ ॥ ਮਨੁ ਮੈਲਾ ਵੇਕਾਰੁ ਹੋਵੈ ਸੰਗਿ ਪਾਕੁ ॥ ਦਿਸੈ ਸਚਾ ਮਹਲੁ ਖੁਲੈ ਭਰਮ ਤਾਕੁ ॥ ਜਿਸਹਿ ਦਿਖਾਲੇ ਮਹਲੁ ਤਿਸੁ ਨ ਮਿਲੈ ਧਾਕੁ ॥ ਮਨੁ ਤਨੁ ਹੋਇ ਨਿਹਾਲੁ ਬਿੰਦਕ ਨਦਰਿ ਝਾਕੁ ॥ ਨਉ ਨਿਧਿ ਨਾਮੁ ਨਿਧਾਨੁ ਗੁਰ ਕੈ ਸਬਦਿ ਲਾਗੁ ॥ ਤਿਸੈ ਮਿਲੈ ਸੰਤ ਖਾਕੁ ਮਸਤਕਿ ਜਿਸੈ ਭਾਗੁ ॥੫॥

Text: Gurmukhi with English translation (Kulbir S Thind; English by Dr. Sant Singh Khalsa).