SHALOK, FIFTH MEHL
ਸਲੋਕ ਮਃ ੫ ॥ ਹਰਣਾਖੀ ਕੂ ਸਚੁ ਵੈਣੁ ਸੁਣਾਈ ਜੋ ਤਉ ਕਰੇ ਉਧਾਰਣੁ ॥ ਸੁੰਦਰ ਬਚਨ ਤੁਮ ਸੁਣਹੁ ਛਬੀਲੀ ਪਿਰੁ ਤੈਡਾ ਮਨ ਸਾਧਾਰਣੁ ॥ ਦੁਰਜਨ ਸੇਤੀ ਨੇਹੁ ਰਚਾਇਓ ਦਸਿ ਵਿਖਾ ਮੈ ਕਾਰਣੁ ॥ ਊਣੀ ਨਾਹੀ ਝੂਣੀ ਨਾਹੀ ਨਾਹੀ ਕਿਸੈ ਵਿਹੂਣੀ ॥ ਪਿਰੁ ਛੈਲੁ ਛਬੀਲਾ ਛਡਿ ਗਵਾਇਓ ਦੁਰਮਤਿ ਕਰਮਿ ਵਿਹੂਣੀ ॥ ਨਾ ਹਉ ਭੁਲੀ ਨਾ ਹਉ ਚੁਕੀ ਨਾ ਮੈ ਨਾਹੀ ਦੋਸਾ ॥ ਜਿਤੁ ਹਉ ਲਾਈ ਤਿਤੁ ਹਉ ਲਗੀ ਤੂ ਸੁਣਿ ਸਚੁ ਸੰਦੇਸਾ ॥ ਸਾਈ ਸੁੋਹਾਗਣਿ ਸਾਈ ਭਾਗਣਿ ਜੈ ਪਿਰਿ ਕਿਰਪਾ ਧਾਰੀ ॥ ਪਿਰਿ ਅਉਗਣ ਤਿਸ ਕੇ ਸਭਿ ਗਵਾਏ ਗਲ ਸੇਤੀ ਲਾਇ ਸਵਾਰੀ ॥ ਕਰਮਹੀਣ ਧਨ ਕਰੈ ਬਿਨੰਤੀ ਕਦਿ ਨਾਨਕ ਆਵੈ ਵਾਰੀ ॥ ਸਭਿ ਸੁਹਾਗਣਿ ਮਾਣਹਿ ਰਲੀਆ ਇਕ ਦੇਵਹੁ ਰਾਤਿ ਮੁਰਾਰੀ ॥੧॥ ਮਃ ੫ ॥ ਕਾਹੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ ॥ ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ ਵਿਸਾਰਣਹਾਰੁ ॥ ਹਰਿ ਨਾਮਾ ਆਰਾਧਿ ਮਨ ਸਭਿ ਕਿਲਵਿਖ ਜਾਹਿ ਵਿਕਾਰ ॥ ਜਿਨ ਕਉ ਪੂਰਬਿ ਲਿਖਿਆ ਤਿਨ ਰੰਗੁ ਲਗਾ ਨਿਰੰਕਾਰ ॥ ਓਨੀ ਛਡਿਆ ਮਾਇਆ ਸੁਆਵੜਾ ਧਨੁ ਸੰਚਿਆ ਨਾਮੁ ਅਪਾਰੁ ॥ ਅਠੇ ਪਹਰ ਇਕਤੈ ਲਿਵੈ ਮੰਨੇਨਿ ਹੁਕਮੁ ਅਪਾਰੁ ॥ ਜਨੁ ਨਾਨਕੁ ਮੰਗੈ ਦਾਨੁ ਇਕੁ ਦੇਹੁ ਦਰਸੁ ਮਨਿ ਪਿਆਰੁ ॥੨॥ ਪਉੜੀ ॥ ਜਿਸੁ ਤੂ ਆਵਹਿ ਚਿਤਿ ਤਿਸ ਨੋ ਸਦਾ ਸੁਖ ॥ ਜਿਸੁ ਤੂ ਆਵਹਿ ਚਿਤਿ ਤਿਸੁ ਜਮ ਨਾਹਿ ਦੁਖ ॥ ਜਿਸੁ ਤੂ ਆਵਹਿ ਚਿਤਿ ਤਿਸੁ ਕਿ ਕਾੜਿਆ ॥ ਜਿਸ ਦਾ ਕਰਤਾ ਮਿਤ੍ਰੁ ਸਭਿ ਕਾਜ ਸਵਾਰਿਆ ॥ ਜਿਸੁ ਤੂ ਆਵਹਿ ਚਿਤਿ ਸੋ ਪਰਵਾਣੁ ਜਨੁ ॥ ਜਿਸੁ ਤੂ ਆਵਹਿ ਚਿਤਿ ਬਹੁਤਾ ਤਿਸੁ ਧਨੁ ॥ ਜਿਸੁ ਤੂ ਆਵਹਿ ਚਿਤਿ ਸੋ ਵਡ ਪਰਵਾਰਿਆ ॥ ਜਿਸੁ ਤੂ ਆਵਹਿ ਚਿਤਿ ਤਿਨਿ ਕੁਲ ਉਧਾਰਿਆ ॥੬॥