Sri Guru Granth Sahib › Raag Ramkali

Ang 961

Ang 960–961Raag Ramkali · ਰਾਮਕਲੀ › VAAR OF RAAMKALEE, FIFTH MEHL

SHALOK, FIFTH MEHL

Guru Arjan Dev · vaar: saloks and pauri · part 2 of 2

ਮਃ ੫ ॥ ਪੰਡਿਤੁ ਆਖਾਏ ਬਹੁਤੀ ਰਾਹੀ ਕੋਰੜ ਮੋਠ ਜਿਨੇਹਾ ॥ ਅੰਦਰਿ ਮੋਹੁ ਨਿਤ ਭਰਮਿ ਵਿਆਪਿਆ ਤਿਸਟਸਿ ਨਾਹੀ ਦੇਹਾ ॥ ਕੂੜੀ ਆਵੈ ਕੂੜੀ ਜਾਵੈ ਮਾਇਆ ਕੀ ਨਿਤ ਜੋਹਾ ॥ ਸਚੁ ਕਹੈ ਤਾ ਛੋਹੋ ਆਵੈ ਅੰਤਰਿ ਬਹੁਤਾ ਰੋਹਾ ॥ ਵਿਆਪਿਆ ਦੁਰਮਤਿ ਕੁਬੁਧਿ ਕੁਮੂੜਾ ਮਨਿ ਲਾਗਾ ਤਿਸੁ ਮੋਹਾ ॥ ਠਗੈ ਸੇਤੀ ਠਗੁ ਰਲਿ ਆਇਆ ਸਾਥੁ ਭਿ ਇਕੋ ਜੇਹਾ ॥ ਸਤਿਗੁਰੁ ਸਰਾਫੁ ਨਦਰੀ ਵਿਚਦੋ ਕਢੈ ਤਾਂ ਉਘੜਿ ਆਇਆ ਲੋਹਾ ॥ ਬਹੁਤੇਰੀ ਥਾਈ ਰਲਾਇ ਰਲਾਇ ਦਿਤਾ ਉਘੜਿਆ ਪੜਦਾ ਅਗੈ ਆਇ ਖਲੋਹਾ ॥ ਸਤਿਗੁਰ ਕੀ ਜੇ ਸਰਣੀ ਆਵੈ ਫਿਰਿ ਮਨੂਰਹੁ ਕੰਚਨੁ ਹੋਹਾ ॥ ਸਤਿਗੁਰੁ ਨਿਰਵੈਰੁ ਪੁਤ੍ਰ ਸਤ੍ਰ ਸਮਾਨੇ ਅਉਗਣ ਕਟੇ ਕਰੇ ਸੁਧੁ ਦੇਹਾ ॥ ਨਾਨਕ ਜਿਸੁ ਧੁਰਿ ਮਸਤਕਿ ਹੋਵੈ ਲਿਖਿਆ ਤਿਸੁ ਸਤਿਗੁਰ ਨਾਲਿ ਸਨੇਹਾ ॥ ਅੰਮ੍ਰਿਤ ਬਾਣੀ ਸਤਿਗੁਰ ਪੂਰੇ ਕੀ ਜਿਸੁ ਕਿਰਪਾਲੁ ਹੋਵੈ ਤਿਸੁ ਰਿਦੈ ਵਸੇਹਾ ॥ ਆਵਣ ਜਾਣਾ ਤਿਸ ਕਾ ਕਟੀਐ ਸਦਾ ਸਦਾ ਸੁਖੁ ਹੋਹਾ ॥੨॥ ਪਉੜੀ ॥ ਜੋ ਤੁਧੁ ਭਾਣਾ ਜੰਤੁ ਸੋ ਤੁਧੁ ਬੁਝਈ ॥ ਜੋ ਤੁਧੁ ਭਾਣਾ ਜੰਤੁ ਸੁ ਦਰਗਹ ਸਿਝਈ ॥ ਜਿਸ ਨੋ ਤੇਰੀ ਨਦਰਿ ਹਉਮੈ ਤਿਸੁ ਗਈ ॥ ਜਿਸ ਨੋ ਤੂ ਸੰਤੁਸਟੁ ਕਲਮਲ ਤਿਸੁ ਖਈ ॥ ਜਿਸ ਕੈ ਸੁਆਮੀ ਵਲਿ ਨਿਰਭਉ ਸੋ ਭਈ ॥ ਜਿਸ ਨੋ ਤੂ ਕਿਰਪਾਲੁ ਸਚਾ ਸੋ ਥਿਅਈ ॥ ਜਿਸ ਨੋ ਤੇਰੀ ਮਇਆ ਨ ਪੋਹੈ ਅਗਨਈ ॥ ਤਿਸ ਨੋ ਸਦਾ ਦਇਆਲੁ ਜਿਨਿ ਗੁਰ ਤੇ ਮਤਿ ਲਈ ॥੭॥

Ang 961Raag Ramkali · ਰਾਮਕਲੀ › VAAR OF RAAMKALEE, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥ ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥

Ang 961–962Raag Ramkali · ਰਾਮਕਲੀ › VAAR OF RAAMKALEE, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਹਲਾ ੫ ॥ ਹੋਹੁ ਕ੍ਰਿਪਾਲ ਸੁਆਮੀ ਮੇਰੇ ਸੰਤਾਂ ਸੰਗਿ ਵਿਹਾਵੇ ॥ ਤੁਧਹੁ ਭੁਲੇ ਸਿ ਜਮਿ ਜਮਿ ਮਰਦੇ ਤਿਨ ਕਦੇ ਨ ਚੁਕਨਿ ਹਾਵੇ ॥੧॥ ਮਃ ੫ ॥ ਸਤਿਗੁਰੁ ਸਿਮਰਹੁ ਆਪਣਾ ਘਟਿ ਅਵਘਟਿ ਘਟ ਘਾਟ ॥ ਹਰਿ ਹਰਿ ਨਾਮੁ ਜਪੰਤਿਆ ਕੋਇ ਨ ਬੰਧੈ ਵਾਟ ॥੨॥ ਪਉੜੀ ॥ ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥ ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥ ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥ ਭਉਜਲੁ ਬਿਖਮੁ ਅਸਗਾਹੁ ਗੁਰ ਸਬਦੀ ਪਾਰਿ ਪਾਹਿ ॥ ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥ ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥ ਸਭਸੈ ਨੋ ਕਿਰਪਾਲੁ ਸਮ੍ਹਾਲੇ ਸਾਹਿ ਸਾਹਿ ॥ ਬਿਰਥਾ ਕੋਇ ਨ ਜਾਇ ਜਿ ਆਵੈ ਤੁਧੁ ਆਹਿ ॥੯॥

Text: Gurmukhi with English translation (Kulbir S Thind; English by Dr. Sant Singh Khalsa).