Sri Guru Granth Sahib › Raag Ramkali

Ang 962

Ang 961–962Raag Ramkali · ਰਾਮਕਲੀ › VAAR OF RAAMKALEE, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਹਲਾ ੫ ॥ ਹੋਹੁ ਕ੍ਰਿਪਾਲ ਸੁਆਮੀ ਮੇਰੇ ਸੰਤਾਂ ਸੰਗਿ ਵਿਹਾਵੇ ॥ ਤੁਧਹੁ ਭੁਲੇ ਸਿ ਜਮਿ ਜਮਿ ਮਰਦੇ ਤਿਨ ਕਦੇ ਨ ਚੁਕਨਿ ਹਾਵੇ ॥੧॥ ਮਃ ੫ ॥ ਸਤਿਗੁਰੁ ਸਿਮਰਹੁ ਆਪਣਾ ਘਟਿ ਅਵਘਟਿ ਘਟ ਘਾਟ ॥ ਹਰਿ ਹਰਿ ਨਾਮੁ ਜਪੰਤਿਆ ਕੋਇ ਨ ਬੰਧੈ ਵਾਟ ॥੨॥ ਪਉੜੀ ॥ ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥ ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥ ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥ ਭਉਜਲੁ ਬਿਖਮੁ ਅਸਗਾਹੁ ਗੁਰ ਸਬਦੀ ਪਾਰਿ ਪਾਹਿ ॥ ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥ ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥ ਸਭਸੈ ਨੋ ਕਿਰਪਾਲੁ ਸਮ੍ਹਾਲੇ ਸਾਹਿ ਸਾਹਿ ॥ ਬਿਰਥਾ ਕੋਇ ਨ ਜਾਇ ਜਿ ਆਵੈ ਤੁਧੁ ਆਹਿ ॥੯॥

Ang 962Raag Ramkali · ਰਾਮਕਲੀ › VAAR OF RAAMKALEE, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਦੂਜਾ ਤਿਸੁ ਨ ਬੁਝਾਇਹੁ ਪਾਰਬ੍ਰਹਮ ਨਾਮੁ ਦੇਹੁ ਆਧਾਰੁ ॥ ਅਗਮੁ ਅਗੋਚਰੁ ਸਾਹਿਬੋ ਸਮਰਥੁ ਸਚੁ ਦਾਤਾਰੁ ॥ ਤੂ ਨਿਹਚਲੁ ਨਿਰਵੈਰੁ ਸਚੁ ਸਚਾ ਤੁਧੁ ਦਰਬਾਰੁ ॥ ਕੀਮਤਿ ਕਹਣੁ ਨ ਜਾਈਐ ਅੰਤੁ ਨ ਪਾਰਾਵਾਰੁ ॥ ਪ੍ਰਭੁ ਛੋਡਿ ਹੋਰੁ ਜਿ ਮੰਗਣਾ ਸਭੁ ਬਿਖਿਆ ਰਸ ਛਾਰੁ ॥ ਸੇ ਸੁਖੀਏ ਸਚੁ ਸਾਹ ਸੇ ਜਿਨ ਸਚਾ ਬਿਉਹਾਰੁ ॥ ਜਿਨਾ ਲਗੀ ਪ੍ਰੀਤਿ ਪ੍ਰਭ ਨਾਮ ਸਹਜ ਸੁਖ ਸਾਰੁ ॥ ਨਾਨਕ ਇਕੁ ਆਰਾਧੇ ਸੰਤਨ ਰੇਣਾਰੁ ॥੧॥ ਮਃ ੫ ॥ ਅਨਦ ਸੂਖ ਬਿਸ੍ਰਾਮ ਨਿਤ ਹਰਿ ਕਾ ਕੀਰਤਨੁ ਗਾਇ ॥ ਅਵਰ ਸਿਆਣਪ ਛਾਡਿ ਦੇਹਿ ਨਾਨਕ ਉਧਰਸਿ ਨਾਇ ॥੨॥ ਪਉੜੀ ॥ ਨਾ ਤੂ ਆਵਹਿ ਵਸਿ ਬਹੁਤੁ ਘਿਣਾਵਣੇ ॥ ਨਾ ਤੂ ਆਵਹਿ ਵਸਿ ਬੇਦ ਪੜਾਵਣੇ ॥ ਨਾ ਤੂ ਆਵਹਿ ਵਸਿ ਤੀਰਥਿ ਨਾਈਐ ॥ ਨਾ ਤੂ ਆਵਹਿ ਵਸਿ ਧਰਤੀ ਧਾਈਐ ॥ ਨਾ ਤੂ ਆਵਹਿ ਵਸਿ ਕਿਤੈ ਸਿਆਣਪੈ ॥ ਨਾ ਤੂ ਆਵਹਿ ਵਸਿ ਬਹੁਤਾ ਦਾਨੁ ਦੇ ॥ ਸਭੁ ਕੋ ਤੇਰੈ ਵਸਿ ਅਗਮ ਅਗੋਚਰਾ ॥ ਤੂ ਭਗਤਾ ਕੈ ਵਸਿ ਭਗਤਾ ਤਾਣੁ ਤੇਰਾ ॥੧੦॥

Ang 962–963Raag Ramkali · ਰਾਮਕਲੀ › VAAR OF RAAMKALEE, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਆਪੇ ਵੈਦੁ ਆਪਿ ਨਾਰਾਇਣੁ ॥ ਏਹਿ ਵੈਦ ਜੀਅ ਕਾ ਦੁਖੁ ਲਾਇਣ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਖਾਇਣ ॥ ਨਾਨਕ ਜਿਸੁ ਮਨਿ ਵਸੈ ਤਿਸ ਕੇ ਸਭਿ ਦੂਖ ਮਿਟਾਇਣ ॥੧॥ ਮਃ ੫ ॥ ਹੁਕਮਿ ਉਛਲੈ ਹੁਕਮੇ ਰਹੈ ॥ ਹੁਕਮੇ ਦੁਖੁ ਸੁਖੁ ਸਮ ਕਰਿ ਸਹੈ ॥ ਹੁਕਮੇ ਨਾਮੁ ਜਪੈ ਦਿਨੁ ਰਾਤਿ ॥ ਨਾਨਕ ਜਿਸ ਨੋ ਹੋਵੈ ਦਾਤਿ ॥ ਹੁਕਮਿ ਮਰੈ ਹੁਕਮੇ ਹੀ ਜੀਵੈ ॥ ਹੁਕਮੇ ਨਾਨ੍ਹਾ ਵਡਾ ਥੀਵੈ ॥ ਹੁਕਮੇ ਸੋਗ ਹਰਖ ਆਨੰਦ ॥ ਹੁਕਮੇ ਜਪੈ ਨਿਰੋਧਰ ਗੁਰਮੰਤ ॥ ਹੁਕਮੇ ਆਵਣੁ ਜਾਣੁ ਰਹਾਏ ॥ ਨਾਨਕ ਜਾ ਕਉ ਭਗਤੀ ਲਾਏ ॥੨॥ ਪਉੜੀ ॥ ਹਉ ਤਿਸੁ ਢਾਢੀ ਕੁਰਬਾਣੁ ਜਿ ਤੇਰਾ ਸੇਵਦਾਰੁ ॥ ਹਉ ਤਿਸੁ ਢਾਢੀ ਬਲਿਹਾਰ ਜਿ ਗਾਵੈ ਗੁਣ ਅਪਾਰ ॥ ਸੋ ਢਾਢੀ ਧਨੁ ਧੰਨੁ ਜਿਸੁ ਲੋੜੇ ਨਿਰੰਕਾਰੁ ॥ ਸੋ ਢਾਢੀ ਭਾਗਠੁ ਜਿਸੁ ਸਚਾ ਦੁਆਰ ਬਾਰੁ ॥ ਓਹੁ ਢਾਢੀ ਤੁਧੁ ਧਿਆਇ ਕਲਾਣੇ ਦਿਨੁ ਰੈਣਾਰ ॥ ਮੰਗੈ ਅੰਮ੍ਰਿਤ ਨਾਮੁ ਨ ਆਵੈ ਕਦੇ ਹਾਰਿ ॥ ਕਪੜੁ ਭੋਜਨੁ ਸਚੁ ਰਹਦਾ ਲਿਵੈ ਧਾਰ ॥ ਸੋ ਢਾਢੀ ਗੁਣਵੰਤੁ ਜਿਸ ਨੋ ਪ੍ਰਭ ਪਿਆਰੁ ॥੧੧॥

Text: Gurmukhi with English translation (Kulbir S Thind; English by Dr. Sant Singh Khalsa).