Sri Guru Granth Sahib › Raag Ramkali

Ang 963

Ang 962–963Raag Ramkali · ਰਾਮਕਲੀ › VAAR OF RAAMKALEE, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਆਪੇ ਵੈਦੁ ਆਪਿ ਨਾਰਾਇਣੁ ॥ ਏਹਿ ਵੈਦ ਜੀਅ ਕਾ ਦੁਖੁ ਲਾਇਣ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਖਾਇਣ ॥ ਨਾਨਕ ਜਿਸੁ ਮਨਿ ਵਸੈ ਤਿਸ ਕੇ ਸਭਿ ਦੂਖ ਮਿਟਾਇਣ ॥੧॥ ਮਃ ੫ ॥ ਹੁਕਮਿ ਉਛਲੈ ਹੁਕਮੇ ਰਹੈ ॥ ਹੁਕਮੇ ਦੁਖੁ ਸੁਖੁ ਸਮ ਕਰਿ ਸਹੈ ॥ ਹੁਕਮੇ ਨਾਮੁ ਜਪੈ ਦਿਨੁ ਰਾਤਿ ॥ ਨਾਨਕ ਜਿਸ ਨੋ ਹੋਵੈ ਦਾਤਿ ॥ ਹੁਕਮਿ ਮਰੈ ਹੁਕਮੇ ਹੀ ਜੀਵੈ ॥ ਹੁਕਮੇ ਨਾਨ੍ਹਾ ਵਡਾ ਥੀਵੈ ॥ ਹੁਕਮੇ ਸੋਗ ਹਰਖ ਆਨੰਦ ॥ ਹੁਕਮੇ ਜਪੈ ਨਿਰੋਧਰ ਗੁਰਮੰਤ ॥ ਹੁਕਮੇ ਆਵਣੁ ਜਾਣੁ ਰਹਾਏ ॥ ਨਾਨਕ ਜਾ ਕਉ ਭਗਤੀ ਲਾਏ ॥੨॥ ਪਉੜੀ ॥ ਹਉ ਤਿਸੁ ਢਾਢੀ ਕੁਰਬਾਣੁ ਜਿ ਤੇਰਾ ਸੇਵਦਾਰੁ ॥ ਹਉ ਤਿਸੁ ਢਾਢੀ ਬਲਿਹਾਰ ਜਿ ਗਾਵੈ ਗੁਣ ਅਪਾਰ ॥ ਸੋ ਢਾਢੀ ਧਨੁ ਧੰਨੁ ਜਿਸੁ ਲੋੜੇ ਨਿਰੰਕਾਰੁ ॥ ਸੋ ਢਾਢੀ ਭਾਗਠੁ ਜਿਸੁ ਸਚਾ ਦੁਆਰ ਬਾਰੁ ॥ ਓਹੁ ਢਾਢੀ ਤੁਧੁ ਧਿਆਇ ਕਲਾਣੇ ਦਿਨੁ ਰੈਣਾਰ ॥ ਮੰਗੈ ਅੰਮ੍ਰਿਤ ਨਾਮੁ ਨ ਆਵੈ ਕਦੇ ਹਾਰਿ ॥ ਕਪੜੁ ਭੋਜਨੁ ਸਚੁ ਰਹਦਾ ਲਿਵੈ ਧਾਰ ॥ ਸੋ ਢਾਢੀ ਗੁਣਵੰਤੁ ਜਿਸ ਨੋ ਪ੍ਰਭ ਪਿਆਰੁ ॥੧੧॥

Ang 963Raag Ramkali · ਰਾਮਕਲੀ › VAAR OF RAAMKALEE, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥ ਮਃ ੫ ॥ ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥ ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥ ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥ ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥ ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥ ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥ ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥ ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥੨॥ ਪਉੜੀ ॥ ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥ ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥ ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥ ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥ ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥ ਤਿਸਹਿ ਪਰਾਪਤਿ ਲਾਲੁ ਜੋ ਗੁਰ ਸਬਦੀ ਰਸੈ ॥ ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥ ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥

Ang 963Raag Ramkali · ਰਾਮਕਲੀ › VAAR OF RAAMKALEE, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਮਿਤ੍ਰੁ ਪਿਆਰਾ ਨਾਨਕ ਜੀ ਮੈ ਛਡਿ ਗਵਾਇਆ ਰੰਗਿ ਕਸੁੰਭੈ ਭੁਲੀ ॥ ਤਉ ਸਜਣ ਕੀ ਮੈ ਕੀਮ ਨ ਪਉਦੀ ਹਉ ਤੁਧੁ ਬਿਨੁ ਅਢੁ ਨ ਲਹਦੀ ॥੧॥ ਮਃ ੫ ॥ ਸਸੁ ਵਿਰਾਇਣਿ ਨਾਨਕ ਜੀਉ ਸਸੁਰਾ ਵਾਦੀ ਜੇਠੋ ਪਉ ਪਉ ਲੂਹੈ ॥ ਹਭੇ ਭਸੁ ਪੁਣੇਦੇ ਵਤਨੁ ਜਾ ਮੈ ਸਜਣੁ ਤੂਹੈ ॥੨॥ ਪਉੜੀ ॥ ਜਿਸੁ ਤੂ ਵੁਠਾ ਚਿਤਿ ਤਿਸੁ ਦਰਦੁ ਨਿਵਾਰਣੋ ॥ ਜਿਸੁ ਤੂ ਵੁਠਾ ਚਿਤਿ ਤਿਸੁ ਕਦੇ ਨ ਹਾਰਣੋ ॥ ਜਿਸੁ ਮਿਲਿਆ ਪੂਰਾ ਗੁਰੂ ਸੁ ਸਰਪਰ ਤਾਰਣੋ ॥ ਜਿਸ ਨੋ ਲਾਏ ਸਚਿ ਤਿਸੁ ਸਚੁ ਸਮ੍ਹਾਲਣੋ ॥ ਜਿਸੁ ਆਇਆ ਹਥਿ ਨਿਧਾਨੁ ਸੁ ਰਹਿਆ ਭਾਲਣੋ ॥ ਜਿਸ ਨੋ ਇਕੋ ਰੰਗੁ ਭਗਤੁ ਸੋ ਜਾਨਣੋ ॥ ਓਹੁ ਸਭਨਾ ਕੀ ਰੇਣੁ ਬਿਰਹੀ ਚਾਰਣੋ ॥ ਸਭਿ ਤੇਰੇ ਚੋਜ ਵਿਡਾਣ ਸਭੁ ਤੇਰਾ ਕਾਰਣੋ ॥੧੩॥

Ang 963–964Raag Ramkali · ਰਾਮਕਲੀ › VAAR OF RAAMKALEE, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਉਸਤਤਿ ਨਿੰਦਾ ਨਾਨਕ ਜੀ ਮੈ ਹਭ ਵਞਾਈ ਛੋੜਿਆ ਹਭੁ ਕਿਝੁ ਤਿਆਗੀ ॥ ਹਭੇ ਸਾਕ ਕੂੜਾਵੇ ਡਿਠੇ ਤਉ ਪਲੈ ਤੈਡੈ ਲਾਗੀ ॥੧॥ ਮਃ ੫ ॥ ਫਿਰਦੀ ਫਿਰਦੀ ਨਾਨਕ ਜੀਉ ਹਉ ਫਾਵੀ ਥੀਈ ਬਹੁਤੁ ਦਿਸਾਵਰ ਪੰਧਾ ॥ ਤਾ ਹਉ ਸੁਖਿ ਸੁਖਾਲੀ ਸੁਤੀ ਜਾ ਗੁਰ ਮਿਲਿ ਸਜਣੁ ਮੈ ਲਧਾ ॥੨॥ ਪਉੜੀ ॥ ਸਭੇ ਦੁਖ ਸੰਤਾਪ ਜਾਂ ਤੁਧਹੁ ਭੁਲੀਐ ॥ ਜੇ ਕੀਚਨਿ ਲਖ ਉਪਾਵ ਤਾਂ ਕਹੀ ਨ ਘੁਲੀਐ ॥ ਜਿਸ ਨੋ ਵਿਸਰੈ ਨਾਉ ਸੁ ਨਿਰਧਨੁ ਕਾਂਢੀਐ ॥ ਜਿਸ ਨੋ ਵਿਸਰੈ ਨਾਉ ਸੁ ਜੋਨੀ ਹਾਂਢੀਐ ॥ ਜਿਸੁ ਖਸਮੁ ਨ ਆਵੈ ਚਿਤਿ ਤਿਸੁ ਜਮੁ ਡੰਡੁ ਦੇ ॥ ਜਿਸੁ ਖਸਮੁ ਨ ਆਵੀ ਚਿਤਿ ਰੋਗੀ ਸੇ ਗਣੇ ॥ ਜਿਸੁ ਖਸਮੁ ਨ ਆਵੀ ਚਿਤਿ ਸੁ ਖਰੋ ਅਹੰਕਾਰੀਆ ॥ ਸੋਈ ਦੁਹੇਲਾ ਜਗਿ ਜਿਨਿ ਨਾਉ ਵਿਸਾਰੀਆ ॥੧੪॥

Text: Gurmukhi with English translation (Kulbir S Thind; English by Dr. Sant Singh Khalsa).