SHALOK, FIFTH MEHL
ਸਲੋਕ ਮਃ ੫ ॥ ਉਸਤਤਿ ਨਿੰਦਾ ਨਾਨਕ ਜੀ ਮੈ ਹਭ ਵਞਾਈ ਛੋੜਿਆ ਹਭੁ ਕਿਝੁ ਤਿਆਗੀ ॥ ਹਭੇ ਸਾਕ ਕੂੜਾਵੇ ਡਿਠੇ ਤਉ ਪਲੈ ਤੈਡੈ ਲਾਗੀ ॥੧॥ ਮਃ ੫ ॥ ਫਿਰਦੀ ਫਿਰਦੀ ਨਾਨਕ ਜੀਉ ਹਉ ਫਾਵੀ ਥੀਈ ਬਹੁਤੁ ਦਿਸਾਵਰ ਪੰਧਾ ॥ ਤਾ ਹਉ ਸੁਖਿ ਸੁਖਾਲੀ ਸੁਤੀ ਜਾ ਗੁਰ ਮਿਲਿ ਸਜਣੁ ਮੈ ਲਧਾ ॥੨॥ ਪਉੜੀ ॥ ਸਭੇ ਦੁਖ ਸੰਤਾਪ ਜਾਂ ਤੁਧਹੁ ਭੁਲੀਐ ॥ ਜੇ ਕੀਚਨਿ ਲਖ ਉਪਾਵ ਤਾਂ ਕਹੀ ਨ ਘੁਲੀਐ ॥ ਜਿਸ ਨੋ ਵਿਸਰੈ ਨਾਉ ਸੁ ਨਿਰਧਨੁ ਕਾਂਢੀਐ ॥ ਜਿਸ ਨੋ ਵਿਸਰੈ ਨਾਉ ਸੁ ਜੋਨੀ ਹਾਂਢੀਐ ॥ ਜਿਸੁ ਖਸਮੁ ਨ ਆਵੈ ਚਿਤਿ ਤਿਸੁ ਜਮੁ ਡੰਡੁ ਦੇ ॥ ਜਿਸੁ ਖਸਮੁ ਨ ਆਵੀ ਚਿਤਿ ਰੋਗੀ ਸੇ ਗਣੇ ॥ ਜਿਸੁ ਖਸਮੁ ਨ ਆਵੀ ਚਿਤਿ ਸੁ ਖਰੋ ਅਹੰਕਾਰੀਆ ॥ ਸੋਈ ਦੁਹੇਲਾ ਜਗਿ ਜਿਨਿ ਨਾਉ ਵਿਸਾਰੀਆ ॥੧੪॥