SHALOK, FIFTH MEHL
ਸਲੋਕ ਮਃ ੫ ॥ ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ ਨਾਮੁ ਜਪੰਦੜੀ ਲਾਲੀ ॥ ਪੰਧਿ ਜੁਲੰਦੜੀ ਮੇਰਾ ਅੰਦਰੁ ਠੰਢਾ ਗੁਰ ਦਰਸਨੁ ਦੇਖਿ ਨਿਹਾਲੀ ॥੧॥ ਮਃ ੫ ॥ ਹਠ ਮੰਝਾਹੂ ਮੈ ਮਾਣਕੁ ਲਧਾ ॥ ਮੁਲਿ ਨ ਘਿਧਾ ਮੈ ਕੂ ਸਤਿਗੁਰਿ ਦਿਤਾ ॥ ਢੂੰਢ ਵਞਾਈ ਥੀਆ ਥਿਤਾ ॥ ਜਨਮੁ ਪਦਾਰਥੁ ਨਾਨਕ ਜਿਤਾ ॥੨॥ ਪਉੜੀ ॥ ਜਿਸ ਕੈ ਮਸਤਕਿ ਕਰਮੁ ਹੋਇ ਸੋ ਸੇਵਾ ਲਾਗਾ ॥ ਜਿਸੁ ਗੁਰ ਮਿਲਿ ਕਮਲੁ ਪ੍ਰਗਾਸਿਆ ਸੋ ਅਨਦਿਨੁ ਜਾਗਾ ॥ ਲਗਾ ਰੰਗੁ ਚਰਣਾਰਬਿੰਦ ਸਭੁ ਭ੍ਰਮੁ ਭਉ ਭਾਗਾ ॥ ਆਤਮੁ ਜਿਤਾ ਗੁਰਮਤੀ ਆਗੰਜਤ ਪਾਗਾ ॥ ਜਿਸਹਿ ਧਿਆਇਆ ਪਾਰਬ੍ਰਹਮੁ ਸੋ ਕਲਿ ਮਹਿ ਤਾਗਾ ॥ ਸਾਧੂ ਸੰਗਤਿ ਨਿਰਮਲਾ ਅਠਸਠਿ ਮਜਨਾਗਾ ॥ ਜਿਸੁ ਪ੍ਰਭੁ ਮਿਲਿਆ ਆਪਣਾ ਸੋ ਪੁਰਖੁ ਸਭਾਗਾ ॥ ਨਾਨਕ ਤਿਸੁ ਬਲਿਹਾਰਣੈ ਜਿਸੁ ਏਵਡ ਭਾਗਾ ॥੧੭॥