SHALOK, FIFTH MEHL
ਸਲੋਕ ਮਹਲਾ ੫ ॥ ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ ॥ ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ ॥੧॥ ਮਹਲਾ ੫ ॥ ਕਬੀਰ ਚਾਵਲ ਕਾਰਣੇ ਤੁਖ ਕਉ ਮੁਹਲੀ ਲਾਇ ॥ ਸੰਗਿ ਕੁਸੰਗੀ ਬੈਸਤੇ ਤਬ ਪੂਛੇ ਧਰਮ ਰਾਇ ॥੨॥ ਪਉੜੀ ॥ ਆਪੇ ਹੀ ਵਡ ਪਰਵਾਰੁ ਆਪਿ ਇਕਾਤੀਆ ॥ ਆਪਣੀ ਕੀਮਤਿ ਆਪਿ ਆਪੇ ਹੀ ਜਾਤੀਆ ॥ ਸਭੁ ਕਿਛੁ ਆਪੇ ਆਪਿ ਆਪਿ ਉਪੰਨਿਆ ॥ ਆਪਣਾ ਕੀਤਾ ਆਪਿ ਆਪਿ ਵਰੰਨਿਆ ॥ ਧੰਨੁ ਸੁ ਤੇਰਾ ਥਾਨੁ ਜਿਥੈ ਤੂ ਵੁਠਾ ॥ ਧੰਨੁ ਸੁ ਤੇਰੇ ਭਗਤ ਜਿਨ੍ਹੀ ਸਚੁ ਤੂੰ ਡਿਠਾ ॥ ਜਿਸ ਨੋ ਤੇਰੀ ਦਇਆ ਸਲਾਹੇ ਸੋਇ ਤੁਧੁ ॥ ਜਿਸੁ ਗੁਰ ਭੇਟੇ ਨਾਨਕ ਨਿਰਮਲ ਸੋਈ ਸੁਧੁ ॥੨੦॥