Sri Guru Granth Sahib › Raag Ramkali

Ang 967

Ang 966–967Raag Ramkali · ਰਾਮਕਲੀ › VAAR OF RAAMKALEE, UTTERED BY SATTA AND BALWAND THE DRUMMER

VAAR OF RAAMKALEE, UTTERED BY SATTA AND BALWAND THE DRUMMER

Guru Arjan Dev · pauri · part 1 of 3

ਰਾਮਕਲੀ ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ ੴ ਸਤਿਗੁਰ ਪ੍ਰਸਾਦਿ ॥ ਨਾਉ ਕਰਤਾ ਕਾਦਰੁ ਕਰੇ ਕਿਉ ਬੋਲੁ ਹੋਵੈ ਜੋਖੀਵਦੈ ॥ ਦੇ ਗੁਨਾ ਸਤਿ ਭੈਣ ਭਰਾਵ ਹੈ ਪਾਰੰਗਤਿ ਦਾਨੁ ਪੜੀਵਦੈ ॥ ਨਾਨਕਿ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ ॥ ਲਹਣੇ ਧਰਿਓਨੁ ਛਤੁ ਸਿਰਿ ਕਰਿ ਸਿਫਤੀ ਅੰਮ੍ਰਿਤੁ ਪੀਵਦੈ ॥ ਮਤਿ ਗੁਰ ਆਤਮ ਦੇਵ ਦੀ ਖੜਗਿ ਜੋਰਿ ਪਰਾਕੁਇ ਜੀਅ ਦੈ ॥ ਗੁਰਿ ਚੇਲੇ ਰਹਰਾਸਿ ਕੀਈ ਨਾਨਕਿ ਸਲਾਮਤਿ ਥੀਵਦੈ ॥ ਸਹਿ ਟਿਕਾ ਦਿਤੋਸੁ ਜੀਵਦੈ ॥੧॥ ਲਹਣੇ ਦੀ ਫੇਰਾਈਐ ਨਾਨਕਾ ਦੋਹੀ ਖਟੀਐ ॥ ਜੋਤਿ ਓਹਾ ਜੁਗਤਿ ਸਾਇ ਸਹਿ ਕਾ��ਆ ਫੇਰਿ ਪਲਟੀਐ ॥ ਝੁਲੈ ਸੁ ਛਤੁ ਨਿਰੰਜਨੀ ਮਲਿ ਤਖਤੁ ਬੈਠਾ ਗੁਰ ਹਟੀਐ ॥ ਕਰਹਿ ਜਿ ਗੁਰ ਫੁਰਮਾਇਆ ਸਿਲ ਜੋਗੁ ਅਲੂਣੀ ਚਟੀਐ ॥ ਲੰਗਰੁ ਚਲੈ ਗੁਰ ਸਬਦਿ ਹਰਿ ਤੋਟਿ ਨ ਆਵੀ ਖਟੀਐ ॥ ਖਰਚੇ ਦਿਤਿ ਖਸੰਮ ਦੀ ਆਪ ਖਹਦੀ ਖੈਰਿ ਦਬਟੀਐ ॥ ਹੋਵੈ ਸਿਫਤਿ ਖਸੰਮ ਦੀ ਨੂਰੁ ਅਰਸਹੁ ਕੁਰਸਹੁ ਝਟੀਐ ॥ ਤੁਧੁ ਡਿਠੇ ਸਚੇ ਪਾਤਿਸਾਹ ਮਲੁ ਜਨਮ ਜਨਮ ਦੀ ਕਟੀਐ ॥ ਸਚੁ ਜਿ ਗੁਰਿ ਫੁਰਮਾਇਆ ਕਿਉ ਏਦੂ ਬੋਲਹੁ ਹਟੀਐ ॥ ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨ੍ਹ ਮੁਰਟੀਐ ॥ ਦਿਲਿ ਖੋਟੈ ਆਕੀ ਫਿਰਨ੍ਹਿ ਬੰਨ੍ਹਿ ਭਾਰੁ ਉਚਾਇਨ੍ਹਿ ਛਟੀਐ ॥ ਜਿਨਿ ਆਖੀ ਸੋਈ ਕਰੇ ਜਿਨਿ ਕੀਤੀ ਤਿਨੈ ਥਟੀਐ ॥ ਕਉਣੁ ਹਾਰੇ ਕਿਨਿ ਉਵਟੀਐ ॥੨॥ ਜਿਨਿ ਕੀਤੀ ਸੋ ਮੰਨਣਾ ਕੋ ਸਾਲੁ ਜਿਵਾਹੇ ਸਾਲੀ ॥ ਧਰਮ ਰਾਇ ਹੈ ਦੇਵਤਾ ਲੈ ਗਲਾ ਕਰੇ ਦਲਾਲੀ ॥ ਸਤਿਗੁਰੁ ਆਖੈ ਸਚਾ ਕਰੇ ਸਾ ਬਾਤ ਹੋਵੈ ਦਰਹਾਲੀ ॥ ਗੁਰ ਅੰਗਦ ਦੀ ਦੋਹੀ ਫਿਰੀ ਸਚੁ ਕਰਤੈ ਬੰਧਿ ਬਹਾਲੀ ॥ ਨਾਨਕੁ ਕਾਇਆ ਪਲਟੁ ਕਰਿ ਮਲਿ ਤਖਤੁ ਬੈਠਾ ਸੈ ਡਾਲੀ ॥ ਦਰੁ ਸੇਵੇ ਉਮਤਿ ਖੜੀ ਮਸਕਲੈ ਹੋਇ ਜੰਗਾਲੀ ॥ ਦਰਿ ਦਰਵੇਸੁ ਖਸੰਮ ਦੈ ਨਾਇ ਸਚੈ ਬਾਣੀ ਲਾਲੀ ॥ ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ ॥ ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ ॥ ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ ॥ ਪਏ ਕਬੂਲੁ ਖਸੰਮ ਨਾਲਿ ਜਾਂ ਘਾਲ ਮਰਦੀ ਘਾਲੀ ॥ ਮਾਤਾ ਖੀਵੀ ਸਹੁ ਸੋਇ ਜਿਨਿ ਗੋਇ ਉਠਾਲੀ ॥੩॥

Ang 967–968Raag Ramkali · ਰਾਮਕਲੀ › VAAR OF RAAMKALEE, UTTERED BY SATTA AND BALWAND THE DRUMMER

VAAR OF RAAMKALEE, UTTERED BY SATTA AND BALWAND THE DRUMMER

Guru Arjan Dev · pauri · part 2 of 3

ਹੋਰਿਂਓ ਗੰਗ ਵਹਾਈਐ ਦੁਨਿਆਈ ਆਖੈ ਕਿ ਕਿਓਨੁ ॥ ਨਾਨਕ ਈਸਰਿ ਜਗਨਾਥਿ ਉਚਹਦੀ ਵੈਣੁ ਵਿਰਿਕਿਓਨੁ ॥ ਮਾਧਾਣਾ ਪਰਬਤੁ ਕਰਿ ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ ॥ ਚਉਦਹ ਰਤਨ ਨਿਕਾਲਿਅਨੁ ਕਰਿ ਆਵਾ ਗਉਣੁ ਚਿਲਕਿਓਨੁ ॥ ਕੁਦਰਤਿ ਅਹਿ ਵੇਖਾਲੀਅਨੁ ਜਿਣਿ ਐਵਡ ਪਿਡ ਠਿਣਕਿਓਨੁ ॥ ਲਹਣੇ ਧਰਿਓਨੁ ਛਤ੍ਰੁ ਸਿਰਿ ਅਸਮਾਨਿ ਕਿਆੜਾ ਛਿਕਿਓਨੁ ॥ ਜੋਤਿ ਸਮਾਣੀ ਜੋਤਿ ਮਾਹਿ ਆਪੁ ਆਪੈ ਸੇਤੀ ਮਿਕਿਓਨੁ ॥ ਸਿਖਾਂ ਪੁਤ੍ਰਾਂ ਘੋਖਿ ਕੈ ਸਭ ਉਮਤਿ ਵੇਖਹੁ ਜਿ ਕਿਓਨੁ ॥ ਜਾਂ ਸੁਧੋਸੁ ਤਾਂ ਲਹਣਾ ਟਿਕਿਓਨੁ ॥੪॥ ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥ ਜਪੁ ਤਪੁ ਸੰਜਮੁ ਨਾਲਿ ਤੁਧੁ ਹੋਰੁ ਮੁਚੁ ਗਰੂਰੁ ॥ ਲਬੁ ਵਿਣਾਹੇ ਮਾਣਸਾ ਜਿਉ ਪਾਣੀ ਬੂਰੁ ॥ ਵਿ੍ਰਹਐ ਦਰਗਹ ਗੁਰੂ ਕੀ ਕੁਦਰਤੀ ਨੂਰੁ ॥ ਜਿਤੁ ਸੁ ਹਾਥ ਨ ਲਭਈ ਤੂੰ ਓਹੁ ਠਰੂਰੁ ॥ ਨਉ ਨਿਧਿ ਨਾਮੁ ਨਿਧਾਨੁ ਹੈ ਤੁਧੁ ਵਿਚਿ ਭਰਪੂਰੁ ॥ ਨਿੰਦਾ ਤੇਰੀ ਜੋ ਕਰੇ ਸੋ ਵੰਞੈ ਚੂਰੁ ॥ ਨੇੜੈ ਦਿਸੈ ਮਾਤ ਲੋਕ ਤੁਧੁ ਸੁਝੈ ਦੂਰੁ ॥ ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥੫॥

Text: Gurmukhi with English translation (Kulbir S Thind; English by Dr. Sant Singh Khalsa).