VAAR OF RAAMKALEE, UTTERED BY SATTA AND BALWAND THE DRUMMER
ਹੋਰਿਂਓ ਗੰਗ ਵਹਾਈਐ ਦੁਨਿਆਈ ਆਖੈ ਕਿ ਕਿਓਨੁ ॥ ਨਾਨਕ ਈਸਰਿ ਜਗਨਾਥਿ ਉਚਹਦੀ ਵੈਣੁ ਵਿਰਿਕਿਓਨੁ ॥ ਮਾਧਾਣਾ ਪਰਬਤੁ ਕਰਿ ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ ॥ ਚਉਦਹ ਰਤਨ ਨਿਕਾਲਿਅਨੁ ਕਰਿ ਆਵਾ ਗਉਣੁ ਚਿਲਕਿਓਨੁ ॥ ਕੁਦਰਤਿ ਅਹਿ ਵੇਖਾਲੀਅਨੁ ਜਿਣਿ ਐਵਡ ਪਿਡ ਠਿਣਕਿਓਨੁ ॥ ਲਹਣੇ ਧਰਿਓਨੁ ਛਤ੍ਰੁ ਸਿਰਿ ਅਸਮਾਨਿ ਕਿਆੜਾ ਛਿਕਿਓਨੁ ॥ ਜੋਤਿ ਸਮਾਣੀ ਜੋਤਿ ਮਾਹਿ ਆਪੁ ਆਪੈ ਸੇਤੀ ਮਿਕਿਓਨੁ ॥ ਸਿਖਾਂ ਪੁਤ੍ਰਾਂ ਘੋਖਿ ਕੈ ਸਭ ਉਮਤਿ ਵੇਖਹੁ ਜਿ ਕਿਓਨੁ ॥ ਜਾਂ ਸੁਧੋਸੁ ਤਾਂ ਲਹਣਾ ਟਿਕਿਓਨੁ ॥੪॥ ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥ ਜਪੁ ਤਪੁ ਸੰਜਮੁ ਨਾਲਿ ਤੁਧੁ ਹੋਰੁ ਮੁਚੁ ਗਰੂਰੁ ॥ ਲਬੁ ਵਿਣਾਹੇ ਮਾਣਸਾ ਜਿਉ ਪਾਣੀ ਬੂਰੁ ॥ ਵਿ੍ਰਹਐ ਦਰਗਹ ਗੁਰੂ ਕੀ ਕੁਦਰਤੀ ਨੂਰੁ ॥ ਜਿਤੁ ਸੁ ਹਾਥ ਨ ਲਭਈ ਤੂੰ ਓਹੁ ਠਰੂਰੁ ॥ ਨਉ ਨਿਧਿ ਨਾਮੁ ਨਿਧਾਨੁ ਹੈ ਤੁਧੁ ਵਿਚਿ ਭਰਪੂਰੁ ॥ ਨਿੰਦਾ ਤੇਰੀ ਜੋ ਕਰੇ ਸੋ ਵੰਞੈ ਚੂਰੁ ॥ ਨੇੜੈ ਦਿਸੈ ਮਾਤ ਲੋਕ ਤੁਧੁ ਸੁਝੈ ਦੂਰੁ ॥ ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥੫॥