Sri Guru Granth Sahib › Raag Ramkali

Ang 970

Ang 969–970Raag Ramkali · ਰਾਮਕਲੀ

RAAMKALEE, THE WORD OF THE DEVOTEES. KABEER JEE

Bhagat Kabir · shabad · part 2 of 4

ਜੈਸਾ ਮਗਹਰੁ ਤੈਸੀ ਕਾਸੀ ਹਮ ਏਕੈ ਕਰਿ ਜਾਨੀ ॥ ਹਮ ਨਿਰਧਨ ਜਿਉ ਇਹੁ ਧਨੁ ਪਾਇਆ ਮਰਤੇ ਫੂਟਿ ਗੁਮਾਨੀ ॥੩॥ ਕਰੈ ਗੁਮਾਨੁ ਚੁਭਹਿ ਤਿਸੁ ਸੂਲਾ ਕੋ ਕਾਢਨ ਕਉ ਨਾਹੀ ॥ ਅਜੈ ਸੁ ਚੋਭ ਕਉ ਬਿਲਲ ਬਿਲਾਤੇ ਨਰਕੇ ਘੋਰ ਪਚਾਹੀ ॥੪॥ ਕਵਨੁ ਨਰਕੁ ਕਿਆ ਸੁਰਗੁ ਬਿਚਾਰਾ ਸੰਤਨ ਦੋਊ ਰਾਦੇ ॥ ਹਮ ਕਾਹੂ ਕੀ ਕਾਣਿ ਨ ਕਢਤੇ ਅਪਨੇ ਗੁਰ ਪਰਸਾਦੇ ॥੫॥ ਅਬ ਤਉ ਜਾਇ ਚਢੇ ਸਿੰਘਾਸਨਿ ਮਿਲੇ ਹੈ ਸਾਰਿੰਗਪਾਨੀ ॥ ਰਾਮ ਕਬੀਰਾ ਏਕ ਭਏ ਹੈ ਕੋਇ ਨ ਸਕੈ ਪਛਾਨੀ ॥੬॥੩॥ ਸੰਤਾ ਮਾਨਉ ਦੂਤਾ ਡਾਨਉ ਇਹ ਕੁਟਵਾਰੀ ਮੇਰੀ ॥ ਦਿਵਸ ਰੈਨਿ ਤੇਰੇ ਪਾਉ ਪਲੋਸਉ ਕੇਸ ਚਵਰ ਕਰਿ ਫੇਰੀ ॥੧॥ ਹਮ ਕੂਕਰ ਤੇਰੇ ਦਰਬਾਰਿ ॥ ਭਉਕਹਿ ਆਗੈ ਬਦਨੁ ਪਸਾਰਿ ॥੧॥ ਰਹਾਉ ॥ ਪੂਰਬ ਜਨਮ ਹਮ ਤੁਮ੍ਹਰੇ ਸੇਵਕ ਅਬ ਤਉ ਮਿਟਿਆ ਨ ਜਾਈ ॥ ਤੇਰੇ ਦੁਆਰੈ ਧੁਨਿ ਸਹਜ ਕੀ ਮਾਥੈ ਮੇਰੇ ਦਗਾਈ ॥੨॥ ਦਾਗੇ ਹੋਹਿ ਸੁ ਰਨ ਮਹਿ ਜੂਝਹਿ ਬਿਨੁ ਦਾਗੇ ਭਗਿ ਜਾਈ ॥ ਸਾਧੂ ਹੋਇ ਸੁ ਭਗਤਿ ਪਛਾਨੈ ਹਰਿ ਲਏ ਖਜਾਨੈ ਪਾਈ ॥੩॥ ਕੋਠਰੇ ਮਹਿ ਕੋਠਰੀ ਪਰਮ ਕੋਠੀ ਬੀਚਾਰਿ ॥ ਗੁਰਿ ਦੀਨੀ ਬਸਤੁ ਕਬੀਰ ਕਉ ਲੇਵਹੁ ਬਸਤੁ ਸਮ੍ਹਾਰਿ ॥੪॥ ਕਬੀਰਿ ਦੀਈ ਸੰਸਾਰ ਕਉ ਲੀਨੀ ਜਿਸੁ ਮਸਤਕਿ ਭਾਗੁ ॥ ਅੰਮ੍ਰਿਤ ਰਸੁ ਜਿਨਿ ਪਾਇਆ ਥਿਰੁ ਤਾ ਕਾ ਸੋਹਾਗੁ ॥੫॥੪॥ ਜਿਹ ਮੁਖ ਬੇਦੁ ਗਾਇਤ੍ਰੀ ਨਿਕਸੈ ਸੋ ਕਿਉ ਬ੍ਰਹਮਨੁ ਬਿਸਰੁ ਕਰੈ ॥ ਜਾ ਕੈ ਪਾਇ ਜਗਤੁ ਸਭੁ ਲਾਗੈ ਸੋ ਕਿਉ ਪੰਡਿਤੁ ਹਰਿ ਨ ਕਹੈ ॥੧॥ ਕਾਹੇ ਮੇਰੇ ਬਾਮ੍ਹਨ ਹਰਿ ਨ ਕਹਹਿ ॥ ਰਾਮੁ ਨ ਬੋਲਹਿ ਪਾਡੇ ਦੋਜਕੁ ਭਰਹਿ ॥੧॥ ਰਹਾਉ ॥ ਆਪਨ ਊਚ ਨੀਚ ਘਰਿ ਭੋਜਨੁ ਹਠੇ ਕਰਮ ਕਰਿ ਉਦਰੁ ਭਰਹਿ ॥ ਚਉਦਸ ਅਮਾਵਸ ਰਚਿ ਰਚਿ ਮਾਂਗਹਿ ਕਰ ਦੀਪਕੁ ਲੈ ਕੂਪਿ ਪਰਹਿ ॥੨॥

Ang 970–971Raag Ramkali · ਰਾਮਕਲੀ

RAAMKALEE, THE WORD OF THE DEVOTEES. KABEER JEE

Bhagat Kabir · shabad · part 3 of 4

ਤੂੰ ਬ੍ਰਹਮਨੁ ਮੈ ਕਾਸੀਕ ਜੁਲਹਾ ਮੁਹਿ ਤੋਹਿ ਬਰਾਬਰੀ ਕੈਸੇ ਕੈ ਬਨਹਿ ॥ ਹਮਰੇ ਰਾਮ ਨਾਮ ਕਹਿ ਉਬਰੇ ਬੇਦ ਭਰੋਸੇ ਪਾਂਡੇ ਡੂਬਿ ਮਰਹਿ ॥੩॥੫॥ ਤਰਵਰੁ ਏਕੁ ਅਨੰਤ ਡਾਰ ਸਾਖਾ ਪੁਹਪ ਪਤ੍ਰ ਰਸ ਭਰੀਆ ॥ ਇਹ ਅੰਮ੍ਰਿਤ ਕੀ ਬਾੜੀ ਹੈ ਰੇ ਤਿਨਿ ਹਰਿ ਪੂਰੈ ਕਰੀਆ ॥੧॥ ਜਾਨੀ ਜਾਨੀ ਰੇ ਰਾਜਾ ਰਾਮ ਕੀ ਕਹਾਨੀ ॥ ਅੰਤਰਿ ਜੋਤਿ ਰਾਮ ਪਰਗਾਸਾ ਗੁਰਮੁਖਿ ਬਿਰਲੈ ਜਾਨੀ ॥੧॥ ਰਹਾਉ ॥ ਭਵਰੁ ਏਕੁ ਪੁਹਪ ਰਸ ਬੀਧਾ ਬਾਰਹ ਲੇ ਉਰ ਧਰਿਆ ॥ ਸੋਰਹ ਮਧੇ ਪਵਨੁ ਝਕੋਰਿਆ ਆਕਾਸੇ ਫਰੁ ਫਰਿਆ ॥੨॥ ਸਹਜ ਸੁੰਨਿ ਇਕੁ ਬਿਰਵਾ ਉਪਜਿਆ ਧਰਤੀ ਜਲਹਰੁ ਸੋਖਿਆ ॥ ਕਹਿ ਕਬੀਰ ਹਉ ਤਾ ਕਾ ਸੇਵਕੁ ਜਿਨਿ ਇਹੁ ਬਿਰਵਾ ਦੇਖਿਆ ॥੩॥੬॥ ਮੁੰਦ੍ਰਾ ਮੋਨਿ ਦਇਆ ਕਰਿ ਝੋਲੀ ਪਤ੍ਰ ਕਾ ਕਰਹੁ ਬੀਚਾਰੁ ਰੇ ॥ ਖਿੰਥਾ ਇਹੁ ਤਨੁ ਸੀਅਉ ਅਪਨਾ ਨਾਮੁ ਕਰਉ ਆਧਾਰੁ ਰੇ ॥੧॥ ਐਸਾ ਜੋਗੁ ਕਮਾਵਹੁ ਜੋਗੀ ॥ ਜਪ ਤਪ ਸੰਜਮੁ ਗੁਰਮੁਖਿ ਭੋਗੀ ॥੧॥ ਰਹਾਉ ॥ ਬੁਧਿ ਬਿਭੂਤਿ ਚਢਾਵਉ ਅਪੁਨੀ ਸਿੰਗੀ ਸੁਰਤਿ ਮਿਲਾਈ ॥ ਕਰਿ ਬੈਰਾਗੁ ਫਿਰਉ ਤਨਿ ਨਗਰੀ ਮਨ ਕੀ ਕਿੰਗੁਰੀ ਬਜਾਈ ॥੨॥ ਪੰਚ ਤਤੁ ਲੈ ਹਿਰਦੈ ਰਾਖਹੁ ਰਹੈ ਨਿਰਾਲਮ ਤਾੜੀ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਧਰਮੁ ਦਇਆ ਕਰਿ ਬਾੜੀ ॥੩॥੭॥ ਕਵਨ ਕਾਜ ਸਿਰਜੇ ਜਗ ਭੀਤਰਿ ਜਨਮਿ ਕਵਨ ਫਲੁ ਪਾਇਆ ॥ ਭਵ ਨਿਧਿ ਤਰਨ ਤਾਰਨ ਚਿੰਤਾਮਨਿ ਇਕ ਨਿਮਖ ਨ ਇਹੁ ਮਨੁ ਲਾਇਆ ॥੧॥ ਗੋਬਿੰਦ ਹਮ ਐਸੇ ਅਪਰਾਧੀ ॥ ਜਿਨਿ ਪ੍ਰਭਿ ਜੀਉ ਪਿੰਡੁ ਥਾ ਦੀਆ ਤਿਸ ਕੀ ਭਾਉ ਭਗਤਿ ਨਹੀ ਸਾਧੀ ॥੧॥ ਰਹਾਉ ॥ ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥ ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥੨॥

Text: Gurmukhi with English translation (Kulbir S Thind; English by Dr. Sant Singh Khalsa).