THE WORD OF NAAM DAYV JEE, RAAMKALEE, FIRST HOUSE
ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥ ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥੧॥ ਮਨੁ ਰਾਮ ਨਾਮਾ ਬੇਧੀਅਲੇ ॥ ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥ ਰਹਾਉ ॥ ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥ ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥੨॥ ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥ ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥੩॥ ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥ ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਰਿਕ ਰਾਖੀਅਲੇ ॥੪॥੧॥ ਬੇਦ ਪੁਰਾਨ ਸਾਸਤ੍ਰ ਆਨੰਤਾ ਗੀਤ ਕਬਿਤ ਨ ਗਾਵਉਗੋ ॥ ਅਖੰਡ ਮੰਡਲ ਨਿਰੰਕਾਰ ਮਹਿ ਅਨਹਦ ਬੇਨੁ ਬਜਾਵਉਗੋ ॥੧॥ ਬੈਰਾਗੀ ਰਾਮਹਿ ਗਾਵਉਗੋ ॥ ਸਬਦਿ ਅਤੀਤ ਅਨਾਹਦਿ ਰਾਤਾ ਆਕੁਲ ਕੈ ਘਰਿ ਜਾਉਗੋ ॥੧॥ ਰਹਾਉ ॥ ਇੜਾ ਪਿੰਗੁਲਾ ਅਉਰੁ ਸੁਖਮਨਾ ਪਉਨੈ ਬੰਧਿ ਰਹਾਉਗੋ ॥ ਚੰਦੁ ਸੂਰਜੁ ਦੁਇ ਸਮ ਕਰਿ ਰਾਖਉ ਬ੍ਰਹਮ ਜੋਤਿ ਮਿਲਿ ਜਾਉਗੋ ॥੨॥ ਤੀਰਥ ਦੇਖਿ ਨ ਜਲ ਮਹਿ ਪੈਸਉ ਜੀਅ ਜੰਤ ਨ ਸਤਾਵਉਗੋ ॥ ਅਠਸਠਿ ਤੀਰਥ ਗੁਰੂ ਦਿਖਾਏ ਘਟ ਹੀ ਭੀਤਰਿ ਨ੍ਹਾਉਗੋ ॥੩॥ ਪੰਚ ਸਹਾਈ ਜਨ ਕੀ ਸੋਭਾ ਭਲੋ ਭਲੋ ਨ ਕਹਾਵਉਗੋ ॥ ਨਾਮਾ ਕਹੈ ਚਿਤੁ ਹਰਿ ਸਿਉ ਰਾਤਾ ਸੁੰਨ ਸਮਾਧਿ ਸਮਾਉਗੋ ॥੪॥੨॥ ਮਾਇ ਨ ਹੋਤੀ ਬਾਪੁ ਨ ਹੋਤਾ ਕਰਮੁ ਨ ਹੋਤੀ ਕਾਇਆ ॥ ਹਮ ਨਹੀ ਹੋਤੇ ਤੁਮ ਨਹੀ ਹੋਤੇ ਕਵਨੁ ਕਹਾਂ ਤੇ ਆਇਆ ॥੧॥ ਰਾਮ ਕੋਇ ਨ ਕਿਸ ਹੀ ਕੇਰਾ ॥ ਜੈਸੇ ਤਰਵਰਿ ਪੰਖਿ ਬਸੇਰਾ ॥੧॥ ਰਹਾਉ ॥ ਚੰਦੁ ਨ ਹੋਤਾ ਸੂਰੁ ਨ ਹੋਤਾ ਪਾਨੀ ਪਵਨੁ ਮਿਲਾਇਆ ॥ ਸਾਸਤੁ ਨ ਹੋਤਾ ਬੇਦੁ ਨ ਹੋਤਾ ਕਰਮੁ ਕਹਾਂ ਤੇ ਆਇਆ ॥੨॥ ਖੇਚਰ ਭੂਚਰ ਤੁਲਸੀ ਮਾਲਾ ਗੁਰ ਪਰਸਾਦੀ ਪਾਇਆ ॥ ਨਾਮਾ ਪ੍ਰਣਵੈ ਪਰਮ ਤਤੁ ਹੈ ਸਤਿਗੁਰ ਹੋਇ ਲਖਾਇਆ ॥੩॥੩॥