Sri Guru Granth Sahib › Raag Majh

Ang 97

Ang 96–97Raag Majh · ਮਾਝ

MAAJH, FIFTH MEHL, CHAU-PADAS, FIRST HOUSE

Guru Arjan Dev · shabad

ਸਤ ਚਉਪਦੇ ਮਹਲੇ ਚਉਥੇ ਕੇ ॥ ਮਾਝ ਮਹਲਾ ੫ ਚਉਪਦੇ ਘਰੁ ੧ ॥ ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥ ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥ ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥ ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ ॥ ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥ ਚਿਰੁ ਹੋਆ ਦੇਖੇ ਸਾਰਿੰਗਪਾਣੀ ॥ ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥ ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ ॥ ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥ ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥ ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥ ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ ॥ ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥ ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥ ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥ ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥੧॥੮॥

Ang 97Raag Majh · ਮਾਝ › MAAJH, FIFTH MEHL, CHAU-PADAS, FIRST HOUSE

RAAG MAAJH, FIFTH MEHL

Guru Arjan Dev · shabad

ਰਾਗੁ ਮਾਝ ਮਹਲਾ ੫ ॥ ਸਾ ਰੁਤਿ ਸੁਹਾਵੀ ਜਿਤੁ ਤੁਧੁ ਸਮਾਲੀ ॥ ਸੋ ਕੰਮੁ ਸੁਹੇਲਾ ਜੋ ਤੇਰੀ ਘਾਲੀ ॥ ਸੋ ਰਿਦਾ ਸੁਹੇਲਾ ਜਿਤੁ ਰਿਦੈ ਤੂੰ ਵੁਠਾ ਸਭਨਾ ਕੇ ਦਾਤਾਰਾ ਜੀਉ ॥੧॥ ਤੂੰ ਸਾਝਾ ਸਾਹਿਬੁ ਬਾਪੁ ਹਮਾਰਾ ॥ ਨਉ ਨਿਧਿ ਤੇਰੈ ਅਖੁਟ ਭੰਡਾਰਾ ॥ ਜਿਸੁ ਤੂੰ ਦੇਹਿ ਸੁ ਤ੍ਰਿਪਤਿ ਅਘਾਵੈ ਸੋਈ ਭਗਤੁ ਤੁਮਾਰਾ ਜੀਉ ॥੨॥ ਸਭੁ ਕੋ ਆਸੈ ਤੇਰੀ ਬੈਠਾ ॥ ਘਟ ਘਟ ਅੰਤਰਿ ਤੂੰਹੈ ਵੁਠਾ ॥ ਸਭੇ ਸਾਝੀਵਾਲ ਸਦਾਇਨਿ ਤੂੰ ਕਿਸੈ ਨ ਦਿਸਹਿ ਬਾਹਰਾ ਜੀਉ ॥੩॥ ਤੂੰ ਆਪੇ ਗੁਰਮੁਖਿ ਮੁਕਤਿ ਕਰਾਇਹਿ ॥ ਤੂੰ ਆਪੇ ਮਨਮੁਖਿ ਜਨਮਿ ਭਵਾਇਹਿ ॥ ਨਾਨਕ ਦਾਸ ਤੇਰੈ ਬਲਿਹਾਰੈ ਸਭੁ ਤੇਰਾ ਖੇਲੁ ਦਸਾਹਰਾ ਜੀਉ ॥੪॥੨॥੯॥

Ang 97Raag Majh · ਮਾਝ › MAAJH, FIFTH MEHL, CHAU-PADAS, FIRST HOUSE

MAAJH, FIFTH MEHL

Guru Arjan Dev · shabad

ਮਾਝ ਮਹਲਾ ੫ ॥ ਅਨਹਦੁ ਵਾਜੈ ਸਹਜਿ ਸੁਹੇਲਾ ॥ ਸਬਦਿ ਅਨੰਦ ਕਰੇ ਸਦ ਕੇਲਾ ॥ ਸਹਜ ਗੁਫਾ ਮਹਿ ਤਾੜੀ ਲਾਈ ਆਸਣੁ ਊਚ ਸਵਾਰਿਆ ਜੀਉ ॥੧॥ ਫਿਰਿ ਘਿਰਿ ਅਪੁਨੇ ਗ੍ਰਿਹ ਮਹਿ ਆਇਆ ॥ ਜੋ ਲੋੜੀਦਾ ਸੋਈ ਪਾਇਆ ॥ ਤ੍ਰਿਪਤਿ ਅਘਾਇ ਰਹਿਆ ਹੈ ਸੰਤਹੁ ਗੁਰਿ ਅਨਭਉ ਪੁਰਖੁ ਦਿਖਾਰਿਆ ਜੀਉ ॥੨॥ ਆਪੇ ਰਾਜਨੁ ਆਪੇ ਲੋਗਾ ॥ ਆਪਿ ਨਿਰਬਾਣੀ ਆਪੇ ਭੋਗਾ ॥ ਆਪੇ ਤਖਤਿ ਬਹੈ ਸਚੁ ਨਿਆਈ ਸਭ ਚੂਕੀ ਕੂਕ ਪੁਕਾਰਿਆ ਜੀਉ ॥੩॥ ਜੇਹਾ ਡਿਠਾ ਮੈ ਤੇਹੋ ਕਹਿਆ ॥ ਤਿਸੁ ਰਸੁ ਆਇਆ ਜਿਨਿ ਭੇਦੁ ਲਹਿਆ ॥ ਜੋਤੀ ਜੋਤਿ ਮਿਲੀ ਸੁਖੁ ਪਾਇਆ ਜਨ ਨਾਨਕ ਇਕੁ ਪਸਾਰਿਆ ਜੀਉ ॥੪॥੩॥੧੦॥

Ang 97–98Raag Majh · ਮਾਝ › MAAJH, FIFTH MEHL, CHAU-PADAS, FIRST HOUSE

MAAJH, FIFTH MEHL

Guru Arjan Dev · shabad

ਮਾਝ ਮਹਲਾ ੫ ॥ ਜਿਤੁ ਘਰਿ ਪਿਰਿ ਸੋਹਾਗੁ ਬਣਾਇਆ ॥ ਤਿਤੁ ਘਰਿ ਸਖੀਏ ਮੰਗਲੁ ਗਾਇਆ ॥ ਅਨਦ ਬਿਨੋਦ ਤਿਤੈ ਘਰਿ ਸੋਹਹਿ ਜੋ ਧਨ ਕੰਤਿ ਸਿਗਾਰੀ ਜੀਉ ॥੧॥ ਸਾ ਗੁਣਵੰਤੀ ਸਾ ਵਡਭਾਗਣਿ ॥ ਪੁਤ੍ਰਵੰਤੀ ਸੀਲਵੰਤਿ ਸੋਹਾਗਣਿ ॥ ਰੂਪਵੰਤਿ ਸਾ ਸੁਘੜਿ ਬਿਚਖਣਿ ਜੋ ਧਨ ਕੰਤ ਪਿਆਰੀ ਜੀਉ ॥੨॥ ਅਚਾਰਵੰਤਿ ਸਾਈ ਪਰਧਾਨੇ ॥ ਸਭ ਸਿੰਗਾਰ ਬਣੇ ਤਿਸੁ ਗਿਆਨੇ ॥ ਸਾ ਕੁਲਵੰਤੀ ਸਾ ਸਭਰਾਈ ਜੋ ਪਿਰਿ ਕੈ ਰੰਗਿ ਸਵਾਰੀ ਜੀਉ ॥੩॥ ਮਹਿਮਾ ਤਿਸ ਕੀ ਕਹਣੁ ਨ ਜਾਏ ॥ ਜੋ ਪਿਰਿ ਮੇਲਿ ਲਈ ਅੰਗਿ ਲਾਏ ॥ ਥਿਰੁ ਸੁਹਾਗੁ ਵਰੁ ਅਗਮੁ ਅਗੋਚਰੁ ਜਨ ਨਾਨਕ ਪ੍ਰੇਮ ਸਾਧਾਰੀ ਜੀਉ ॥੪॥੪॥੧੧॥

Text: Gurmukhi with English translation (Kulbir S Thind; English by Dr. Sant Singh Khalsa).