Sri Guru Granth Sahib › Raag Nat Narayan

Ang 981

Ang 980–981Raag Nat Narayan · ਨਟ ਨਾਰਾਇਨ

NAT ASHTAPADEES, FOURTH MEHL

Guru Ram Das · ashtpadi

ਨਟ ਅਸਟਪਦੀਆ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਰਾਮ ਮੇਰੇ ਮਨਿ ਤਨਿ ਨਾਮੁ ਅਧਾਰੇ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਸੇਵਾ ਮੈ ਗੁਰਮਤਿ ਨਾਮੁ ਸਮ੍ਹਾਰੇ ॥੧॥ ਰਹਾਉ ॥ ਹਰਿ ਹਰਿ ਹਰਿ ਹਰਿ ਹਰਿ ਮਨਿ ਧਿਆਵਹੁ ਮੈ ਹਰਿ ਹਰਿ ਨਾਮੁ ਪਿਆਰੇ ॥ ਦੀਨ ਦਇਆਲ ਭਏ ਪ੍ਰਭ ਠਾਕੁਰ ਗੁਰ ਕੈ ਸਬਦਿ ਸਵਾਰੇ ॥੧॥ ਮਧਸੂਦਨ ਜਗਜੀਵਨ ਮਾਧੋ ਮੇਰੇ ਠਾਕੁਰ ਅਗਮ ਅਪਾਰੇ ॥ ਇਕ ਬਿਨਉ ਬੇਨਤੀ ਕਰਉ ਗੁਰ ਆਗੈ ਮੈ ਸਾਧੂ ਚਰਨ ਪਖਾਰੇ ॥੨॥ ਸਹਸ ਨੇਤ੍ਰ ਨੇਤ੍ਰ ਹੈ ਪ੍ਰਭ ਕਉ ਪ੍ਰਭ ਏਕੋ ਪੁਰਖੁ ਨਿਰਾਰੇ ॥ ਸਹਸ ਮੂਰਤਿ ਏਕੋ ਪ੍ਰਭੁ ਠਾਕੁਰੁ ਪ੍ਰਭੁ ਏਕੋ ਗੁਰਮਤਿ ਤਾਰੇ ॥੩॥ ਗੁਰਮਤਿ ਨਾਮੁ ਦਮੋਦਰੁ ਪਾਇਆ ਹਰਿ ਹਰਿ ਨਾਮੁ ਉਰਿ ਧਾਰੇ ॥ ਹਰਿ ਹਰਿ ਕਥਾ ਬਨੀ ਅਤਿ ਮੀਠੀ ਜਿਉ ਗੂੰਗਾ ਗਟਕ ਸਮ੍ਹਾਰੇ ॥੪॥ ਰਸਨਾ ਸਾਦ ਚਖੈ ਭਾਇ ਦੂਜੈ ਅਤਿ ਫੀਕੇ ਲੋਭ ਬਿਕਾਰੇ ॥ ਜੋ ਗੁਰਮੁਖਿ ਸਾਦ ਚਖਹਿ ਰਾਮ ਨਾਮਾ ਸਭ ਅਨ ਰਸ ਸਾਦ ਬਿਸਾਰੇ ॥੫॥ ਗੁਰਮਤਿ ਰਾਮ ਨਾਮੁ ਧਨੁ ਪਾਇਆ ਸੁਣਿ ਕਹਤਿਆ ਪਾਪ ਨਿਵਾਰੇ ॥ ਧਰਮ ਰਾਇ ਜਮੁ ਨੇੜਿ ਨ ਆਵੈ ਮੇਰੇ ਠਾਕੁਰ ਕੇ ਜਨ ਪਿਆਰੇ ॥੬॥ ਸਾਸ ਸਾਸ ਸਾਸ ਹੈ ਜੇਤੇ ਮੈ ਗੁਰਮਤਿ ਨਾਮੁ ਸਮ੍ਹਾਰੇ ॥ ਸਾਸੁ ਸਾਸੁ ਜਾਇ ਨਾਮੈ ਬਿਨੁ ਸੋ ਬਿਰਥਾ ਸਾਸੁ ਬਿਕਾਰੇ ॥੭॥ ਕ੍ਰਿਪਾ ਕ੍ਰਿਪਾ ਕਰਿ ਦੀਨ ਪ੍ਰਭ ਸਰਨੀ ਮੋ ਕਉ ਹਰਿ ਜਨ ਮੇਲਿ ਪਿਆਰੇ ॥ ਨਾਨਕ ਦਾਸਨਿ ਦਾਸੁ ਕਹਤੁ ਹੈ ਹਮ ਦਾਸਨ ਕੇ ਪਨਿਹਾਰੇ ॥੮॥੧॥

Ang 981Raag Nat Narayan · ਨਟ ਨਾਰਾਇਨ › NAT ASHTAPADEES, FOURTH MEHL

NAT, FOURTH MEHL

Guru Ram Das · ashtpadi

ਨਟ ਮਹਲਾ ੪ ॥ ਰਾਮ ਹਮ ਪਾਥਰ ਨਿਰਗੁਨੀਆਰੇ ॥ ਕ੍ਰਿਪਾ ਕ੍ਰਿਪਾ ਕਰਿ ਗੁਰੂ ਮਿਲਾਏ ਹਮ ਪਾਹਨ ਸਬਦਿ ਗੁਰ ਤਾਰੇ ॥੧॥ ਰਹਾਉ ॥ ਸਤਿਗੁਰ ਨਾਮੁ ਦ੍ਰਿੜਾਏ ਅਤਿ ਮੀਠਾ ਮੈਲਾਗਰੁ ਮਲਗਾਰੇ ॥ ਨਾਮੈ ਸੁਰਤਿ ਵਜੀ ਹੈ ਦਹ ਦਿਸਿ ਹਰਿ ਮੁਸਕੀ ਮੁਸਕ ਗੰਧਾਰੇ ॥੧॥ ਤੇਰੀ ਨਿਰਗੁਣ ਕਥਾ ਕਥਾ ਹੈ ਮੀਠੀ ਗੁਰਿ ਨੀਕੇ ਬਚਨ ਸਮਾਰੇ ॥ ਗਾਵਤ ਗਾਵਤ ਹਰਿ ਗੁਨ ਗਾਏ ਗੁਨ ਗਾਵਤ ਗੁਰਿ ਨਿਸਤਾਰੇ ॥੨॥ ਬਿਬੇਕੁ ਗੁਰੂ ਗੁਰੂ ਸਮਦਰਸੀ ਤਿਸੁ ਮਿਲੀਐ ਸੰਕ ਉਤਾਰੇ ॥ ਸਤਿਗੁਰ ਮਿਲਿਐ ਪਰਮ ਪਦੁ ਪਾਇਆ ਹਉ ਸਤਿਗੁਰ ਕੈ ਬਲਿਹਾਰੇ ॥੩॥ ਪਾਖੰਡ ਪਾਖੰਡ ਕਰਿ ਕਰਿ ਭਰਮੇ ਲੋਭੁ ਪਾਖੰਡੁ ਜਗਿ ਬੁਰਿਆਰੇ ॥ ਹਲਤਿ ਪਲਤਿ ਦੁਖਦਾਈ ਹੋਵਹਿ ਜਮਕਾਲੁ ਖੜਾ ਸਿਰਿ ਮਾਰੇ ॥੪॥ ਉਗਵੈ ਦਿਨਸੁ ਆਲੁ ਜਾਲੁ ਸਮ੍ਹਾਲੈ ਬਿਖੁ ਮਾਇਆ ਕੇ ਬਿਸਥਾਰੇ ॥ ਆਈ ਰੈਨਿ ਭਇਆ ਸੁਪਨੰਤਰੁ ਬਿਖੁ ਸੁਪਨੈ ਭੀ ਦੁਖ ਸਾਰੇ ॥੫॥ ਕਲਰੁ ਖੇਤੁ ਲੈ ਕੂੜੁ ਜਮਾਇਆ ਸਭ ਕੂੜੈ ਕੇ ਖਲਵਾਰੇ ॥ ਸਾਕਤ ਨਰ ਸਭਿ ਭੂਖ ਭੁਖਾਨੇ ਦਰਿ ਠਾਢੇ ਜਮ ਜੰਦਾਰੇ ॥੬॥ ਮਨਮੁਖ ਕਰਜੁ ਚੜਿਆ ਬਿਖੁ ਭਾਰੀ ਉਤਰੈ ਸਬਦੁ ਵੀਚਾਰੇ ॥ ਜਿਤਨੇ ਕਰਜ ਕਰਜ ਕੇ ਮੰਗੀਏ ਕਰਿ ਸੇਵਕ ਪਗਿ ਲਗਿ ਵਾਰੇ ॥੭॥ ਜਗੰਨਾਥ ਸਭਿ ਜੰਤ੍ਰ ਉਪਾਏ ਨਕਿ ਖੀਨੀ ਸਭ ਨਥਹਾਰੇ ॥ ਨਾਨਕ ਪ੍ਰਭੁ ਖਿੰਚੈ ਤਿਵ ਚਲੀਐ ਜਿਉ ਭਾਵੈ ਰਾਮ ਪਿਆਰੇ ॥੮॥੨॥

Ang 981–982Raag Nat Narayan · ਨਟ ਨਾਰਾਇਨ › NAT ASHTAPADEES, FOURTH MEHL

NAT, FOURTH MEHL

Guru Ram Das · ashtpadi

ਨਟ ਮਹਲਾ ੪ ॥ ਰਾਮ ਹਰਿ ਅੰਮ੍ਰਿਤ ਸਰਿ ਨਾਵਾਰੇ ॥ ਸਤਿਗੁਰਿ ਗਿਆਨੁ ਮਜਨੁ ਹੈ ਨੀਕੋ ਮਿਲਿ ਕਲਮਲ ਪਾਪ ਉਤਾਰੇ ॥੧॥ ਰਹਾਉ ॥ ਸੰਗਤਿ ਕਾ ਗੁਨੁ ਬਹੁਤੁ ਅਧਿਕਾਈ ਪੜਿ ਸੂਆ ਗਨਕ ਉਧਾਰੇ ॥ ਪਰਸ ਨਪਰਸ ਭਏ ਕੁਬਿਜਾ ਕਉ ਲੈ ਬੈਕੁੰਠਿ ਸਿਧਾਰੇ ॥੧॥ ਅਜਾਮਲ ਪ੍ਰੀਤਿ ਪੁਤ੍ਰ ਪ੍ਰਤਿ ਕੀਨੀ ਕਰਿ ਨਾਰਾਇਣ ਬੋਲਾਰੇ ॥ ਮੇਰੇ ਠਾਕੁਰ ਕੈ ਮਨਿ ਭਾਇ ਭਾਵਨੀ ਜਮਕੰਕਰ ਮਾਰਿ ਬਿਦਾਰੇ ॥੨॥ ਮਾਨੁਖੁ ਕਥੈ ਕਥਿ ਲੋਕ ਸੁਨਾਵੈ ਜੋ ਬੋਲੈ ਸੋ ਨ ਬੀਚਾਰੇ ॥ ਸਤਸੰਗਤਿ ਮਿਲੈ ਤ ਦਿੜਤਾ ਆਵੈ ਹਰਿ ਰਾਮ ਨਾਮਿ ਨਿਸਤਾਰੇ ॥੩॥ ਜਬ ਲਗੁ ਜੀਉ ਪਿੰਡੁ ਹੈ ਸਾਬਤੁ ਤਬ ਲਗਿ ਕਿਛੁ ਨ ਸਮਾਰੇ ॥ ਜਬ ਘਰ ਮੰਦਰਿ ਆਗਿ ਲਗਾਨੀ ਕਢਿ ਕੂਪੁ ਕਢੈ ਪਨਿਹਾਰੇ ॥੪॥ ਸਾਕਤ ਸਿਉ ਮਨ ਮੇਲੁ ਨ ਕਰੀਅਹੁ ਜਿਨਿ ਹਰਿ ਹਰਿ ਨਾਮੁ ਬਿਸਾਰੇ ॥ ਸਾਕਤ ਬਚਨ ਬਿਛੂਆ ਜਿਉ ਡਸੀਐ ਤਜਿ ਸਾਕਤ ਪਰੈ ਪਰਾਰੇ ॥੫॥ ਲਗਿ ਲਗਿ ਪ੍ਰੀਤਿ ਬਹੁ ਪ੍ਰੀਤਿ ਲਗਾਈ ਲਗਿ ਸਾਧੂ ਸੰਗਿ ਸਵਾਰੇ ॥ ਗੁਰ ਕੇ ਬਚਨ ਸਤਿ ਸਤਿ ਕਰਿ ਮਾਨੇ ਮੇਰੇ ਠਾਕੁਰ ਬਹੁਤੁ ਪਿਆਰੇ ॥੬॥ ਪੂਰਬਿ ਜਨਮਿ ਪਰਚੂਨ ਕਮਾਏ ਹਰਿ ਹਰਿ ਹਰਿ ਨਾਮਿ ਪਿਆਰੇ ॥ ਗੁਰ ਪ੍ਰਸਾਦਿ ਅੰਮ੍ਰਿਤ ਰਸੁ ਪਾਇਆ ਰਸੁ ਗਾਵੈ ਰਸੁ ਵੀਚਾਰੇ ॥੭॥ ਹਰਿ ਹਰਿ ਰੂਪ ਰੰਗ ਸਭਿ ਤੇਰੇ ਮੇਰੇ ਲਾਲਨ ਲਾਲ ਗੁਲਾਰੇ ॥ ਜੈਸਾ ਰੰਗੁ ਦੇਹਿ ਸੋ ਹੋਵੈ ਕਿਆ ਨਾਨਕ ਜੰਤ ਵਿਚਾਰੇ ॥੮॥੩॥

Text: Gurmukhi with English translation (Kulbir S Thind; English by Dr. Sant Singh Khalsa).